ਸੰਸਾਰ

ਨਾਮਵਰ ਵਿਦਵਾਨ ਡਾ. ਸਾਧੂ ਸਿੰਘ ‘ਸ. ਪ੍ਰੀਤਮ ਸਿੰਘ ਬਾਸੀ ਮੈਮੋਰੀਅਲ ਅਵਾਰਡ’ ਨਾਲ ਸਨਮਾਨਿਤ

ਹਰਦਮ ਮਾਨ/ਕੌਮੀ ਮਾਰਗ ਬਿਊਰੋ | May 17, 2022 08:47 PM

ਸਰੀਬੀ.ਸੀ. ਪੰਜਾਬੀ ਕਲਚਰਲ ਫਾਊਂਡੇਸ਼ਨ (ਰਜਿ.) ਵੱਲੋਂ ਨਾਮਵਰ ਵਿਦਵਾਨ ਅਤੇ ਸਾਹਿਤਕਾਰ ਡਾ. ਸਾਧੂ ਸਿੰਘ ਨੂੰ ‘ਸ. ਪ੍ਰੀਤਮ ਸਿੰਘ ਬਾਸੀ ਮੈਮੋਰੀਅਲ ਅਵਾਰਡ’ ਪ੍ਰਦਾਨ ਕਰਨ ਲਈ ਪੰਜਾਬ ਭਵਨ ਸਰੀ ਵਿਚ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਰਘਬੀਰ ਸਿੰਘ ਸਿਰਜਣਾ, ਪ੍ਰੋ. ਦਵਿੰਦਰ ਸਿੰਘ, ਡਾ. ਸਾਧੂ ਸਿੰਘ, ਨਦੀਮ ਪਰਮਾਰ ਅਤੇ ਮੰਗਾ ਬਾਸੀ ਨੇ ਕੀਤੀ।

ਸਮਾਗਮ ਦੇ ਮੁੱਖ ਬੁਲਾਰੇ ਡਾ. ਸਾਧੂ ਬਿੰਨਿੰਗ ਨੇ ਡਾ. ਸਾਧੂ ਸਿੰਘ ਦੀ ਸ਼ਖ਼ਸੀਅਤ, ਉਨ੍ਹਾਂ ਦੇ ਸਾਹਿਤਕ ਕਾਰਜ ਅਤੇ ਵਿਦਵਤਾ ਦਾ ਵਰਨਣ ਕਰਦਿਆਂ ਕਿਹਾ ਕਿ ਉਨ੍ਹਾਂ ਨਾਟਕ, ਕਹਾਣੀ, ਪੰਜਾਬੀ ਸ਼ਬਦਾਵਲੀ,  ਆਲੋਚਨਾਤਮਿਕ ਰਚਨਾਵਾਂ,  ਅਨੁਵਾਦ ਅਤੇ ਖੋਜ ਕਾਰਜਾਂ ਰਾਹੀਂ ਪੰਜਾਬੀ ਸਾਹਿਤ ਵਿਚ ਵੱਡਮੁੱਲਾ ਯੋਗਦਾਨ ਪਾਇਆ ਹੈ। ਡਾ. ਰਘਬੀਰ ਸਿੰਘ ਸਿਰਜਣਾ ਨੇ ਕਿਹਾ ਕਿ ਡਾ. ਸਾਧੂ ਸਿੰਘ ਬਹੁਤ ਵੱਡੇ ਵਿਦਵਾਨ, ਬਹੁਤ ਵਧੀਆ ਬੁਲਾਰੇ ਹਨ। ਉਨ੍ਹਾਂ ਦੀ ਸ਼ੈਲੀ ਅਤੇ ਸ਼ਬਦਾਵਲੀ ਬਾਕਮਾਲ ਹੈ।

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ, ਪ੍ਰੋ. ਦਵਿੰਦਰ ਸਿੰਘ, ਪ੍ਰੋਂ ਕਸ਼ਮੀਰਾ ਸਿੰਘ, ਪ੍ਰੋ. ਪਾਲ ਬੈਂਸ, ਸੁਰਿੰਦਰ ਢੇਸੀ, ਸਾਬਕਾ ਐਮ.ਪੀ. ਜਸਬੀਰ ਸੰਧੂ, ਐਮ.ਐਲ.ਏ. ਜਿੰਨੀ ਸਿਮਜ, ਡਾ. ਪਿਰਥੀਪਾਲ ਸੋਹੀ, ਹਰਜੀਤ ਦੌਧਰੀਆ, ਜਰਨੈਲ ਸਿੰਘ ਆਰਟਿਸਟ ਅਤੇ ਸੁੱਖੀ ਬਾਠ ਨੇ ਵੀ ਡਾ. ਸਾਧੂ ਸਿੰਘ ਦੀ ਸ਼ਖ਼ਸੀਅਤ ਅਤੇ ਸਾਹਿਤਕ ਕਾਰਜਾਂ ਦਾ ਜ਼ਿਕਰ ਕੀਤਾ ਅਤੇ ਇਹ ਐਵਾਰਡ ਦੇਣ ਲਈ ਫਾਊਂਡੇਸ਼ਨ ਅਤੇ ਮੰਗਾ ਬਾਸੀ ਦੀ ਸ਼ਲਾਘਾ ਕੀਤੀ। ਡਾ. ਸਾਧੂ ਸਿੰਘ ਅਤੇ ਹੋਰ ਬੁਲਾਰਿਆਂ ਨੇ ਇਸ ਮੌਕੇ ਮਰਹੂਮ ਪ੍ਰੀਤਮ ਸਿੰਘ ਨੂੰ ਯਾਦ ਕਰਦਿਆਂ ਉਨ੍ਹਾਂ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।

ਇਸ ਮੌਕੇ ਪ੍ਰਧਾਨਗੀ ਮੰਡਲ ਅਤੇ ਹੋਰ ਮਹਿਮਾਨਾਂ ਵੱਲੋਂ ਡਾ. ਸਾਧੂ ਸਿੰਘ ਨੂੰ ‘ਸ. ਪ੍ਰੀਤਮ ਸਿੰਘ ਬਾਸੀ ਮੈਮੋਰੀਅਲ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਵਰਨਣਯੋਗ ਹੈ ਕਿ ਪੰਜਾਬੀ ਸ਼ਾਇਰ ਮੰਗਾ ਸਿੰਘ ਬਾਸੀ ਵੱਲੋਂ ਆਪਣੇ ਪਿਤਾ ਦੀ ਯਾਦ ਵਿਚ ਇਹ ਸਾਹਿਤਕ ਪੁਰਸਕਾਰ ਦਿੱਤਾ ਜਾਂਦਾ ਹੈ। ਸਮਾਗਮ ਦੌਰਾਨ ਪ੍ਰਸਿੱਧ ਨਾਵਲਕਾਰ ਨਦੀਮ ਪਰਮਾਰ ਦਾ ਨਾਵਲ ਮਾਪੇ ਵੱਖਰੀ ਤਰ੍ਹਾਂ ਦੇ ਲੋਕ ਅਰਪਣ ਕੀਤਾ ਗਿਆ ਅਤੇ ਇਸ ਨਾਵਲ ਉਪਰ ਪ੍ਰਿੰ. ਸੁਰਿੰਦਰਪਾਲ ਕੌਰ ਬਰਾੜ ਅਤੇ ਜਰਨੈਲ ਸਿੰਘ ਆਰਟਿਸਟ ਨੇ ਵਿਚਾਰ ਪੇਸ਼ ਕੀਤੇ।

ਅੰਤ ਵਿਚ ਸਮਾਗਮ ਦੇ ਮੁੱਖ ਪ੍ਰਬੰਧਕ ਮੰਗਾ ਬਾਸੀ ਨੇ ਸਮਾਗਮ ਵਿਚ ਹਾਜਰ ਸਭਨਾਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਸਮੁੱਚੇ ਸਮਾਗਮ ਦਾ ਸੰਚਾਲਨ ਮੋਹਨ ਗਿੱਲ ਨੇ ਬਹੁਤ ਹੀ ਸੁਚਾਰੂ ਢੰਗ ਨਾਲ ਕੀਤਾ। ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਚੇਤਨਾ ਪ੍ਰਕਾਸ਼ਨ ਲੁਧਿਆਣਾ ਦੇ ਸਤੀਸ਼ ਗੁਲਾਟੀ, ਰੇਡੀਓ ਹੋਸਟ ਹਰਜਿੰਦਰ ਥਿੰਦ, ਜਰਨਲਿਸਟ ਸੁਰਿੰਦਰ ਚਾਹਲ, ਚਰਨਜੀਤ ਕੌਰ ਗਿੱਲ, ਬਖਸ਼ਿੰਦਰ, ਪ੍ਰੋ. ਹਰਿੰਦਰ ਸੋਹੀ, ਕਾਮਰੇਡ ਨਵਰੂਪ ਸਿੰਘ, ਬਲਿਹਾਰ ਲੇਹਲ, ਹਰਦਮ ਮਾਨ, ਮੋਹਨ ਸਿੰਘ ਸੰਧੂ, ਡਾ. ਸਾਧੂ ਸਿੰਘ ਦੇ ਪਰਿਵਾਰਕ ਮੈਂਬਰ ਅਤੇ ਹੋਰ ਕਈ ਪੰਤਵੰਤੇ ਹਾਜਰ ਸਨ।

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ