ਸੰਸਾਰ

ਨਾਨਕਸ਼ਾਹੀ ਕੈਲੰਡਰ ਦੀ ਦੁਬਿਧਾ ਵਿੱਚ ਫਸੀ ਕੌਮ ਇਸ ਵਾਰ ਵੀ ਨਹੀਂ ਜਾ ਸਕੇਗੀ ਗੁਰੂ ਅਰਜਨ ਦੇਵ ਮਹਾਰਾਜ ਦਾ ਇਹ ਸ਼ਹੀਦੀ ਗੁਰਪੁਰਬ ਮਨਾਉਣ ਪਾਕਿਸਤਾਨ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | May 18, 2022 07:00 PM

 ਗੁਰਦਵਾਰਾ ਡੇਹਰਾ ਸਾਹਿਬ ਲਾਹੌਰ ਵਿਖੇ ਵਡੀ ਪਧਰ ਤੇ ਗੁਰੂ ਅਰਜਨ ਸਾਹਿਬ ਦੇ ਸ਼ਹੀਦੀ ਸਮਾਗਮ ਮਨਾਏ ਜਾਂਦੇ ਹਨ। ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਹਰ ਸਾਲ ਇਹ ਦਿਹਾੜਾ 16 ਜੂਨ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਮਨਾਉਦੀ ਆ ਰਹੀ ਹੈ, ਜਦਕਿ ਸ਼ੋ੍ਰਮਣੀ ਕਮੇਟੀ ਸ੍ਰੀ ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਪੁਰਬ ਇਸ ਸਾਲ  3 ਜੂਨ ਨੂੰ ਮਨਾ ਚੁੱਕੀ ਹੋਵੇਗੀ। ਤਰੀਕਾਂ ਦੇ ਮਤਭੇਦ ਦੇ ਕਾਰਨ ਸ਼ੋ੍ਰਮਣੀ ਕਮੇਟੀ ਹਰ ਸਾਲ  ਸ੍ਰੀ ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਪੁਰਬ ਮਨਾਉਣ ਲਈ ਜੱਥਾ ਨਹੀ ਭੇਜਦੀ। ਉਧਰ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਅਰਜਨ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਭਾਰਤੀ ਯਾਤਰੀਆਂ ਦੇ ਜਥੇ ਲਈ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਮੁਤਾਬਿਕ 8 ਜੂਨ ਨੂੰ ਭਾਰਤੀ ਯਾਤਰੀਆਂ ਨੂੰ ਵਾਹਗਾ ਸਰਹੱਦ ਤੋ ਵਿਸੇ਼ਸ਼ ਰੇਲ ਰਾਹੀ ਗੁਰਦਵਾਰਾ ਪੰਜਾ ਸਾਹਿਬ ਹਸਨ ਅਬਦਾਲ ਲੈ ਜਾਇਆ ਜਾਵੇਗਾ।10 ਜੂਨ ਨੂੰ ਇਹ ਯਾਤਰੀ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਆ ਜਾਣਗੇ। 11 ਜੂਨ ਨੂੰ ਯਾਤਰੀ ਲੋਕਲ ਗੁਰੂ ਘਰਾਂ ਦੇ ਦਰਸ਼ਨ ਕਰਨਗੇ ਤੇ 12 ਜੂਨ ਨੂੰ ਸੜਕ ਮਾਰਗ ਰਾਹੀ ਯਾਤਰੀਆਂ ਨੂੰ  ਗੁਰਦਵਾਰਾ ਸੱਚਾ ਸੌਦਾ ਫਾਰੂਖ਼ਾਬਾਦ ਲੈ ਜਾਇਆ ਜਾਵੇਗਾ। 13 ਜੂਨ ਨੂੰ ਯਾਤਰੀਆਂ ਨੂੰ ਵਿਸੇ਼ਸ਼ ਰੇਲ ਰਾਹੀ ਲਾਹੌਰ ਲਿਆਂਦਾ ਜਾਵੇਗਾ। 14 ਜੂਨ ਨੂੰ ਯਾਤਰੀ ਸੜਕ ਮਾਰਗ ਰਾਹੀ  ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਣਗੇ। ਰਾਤ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਰੁਕਣ ਤੋ ਬਾਅਦ 15 ਜੂਨ ਨੂੰ ਇਨਾਂ ਯਾਤਰੀਆਂ ਨੂੰ ਸੜਕ ਮਾਰਗ ਰਾਹੀ ਗੁਰਦਵਾਰਾ ਰੋੜੀ ਸਾਹਿਬ ਦੇ ਦਰ਼ਸਨ ਕਰਨਗੇ। ਇਥੋ ਇਨਾਂ ਯਾਤਰੀਆਂ ਨੂੰ ਵਾਪਸ ਲਾਹੌਰ ਲਿਆਂਦਾ ਜਾਵੇਗਾ ਜਿਥੇ 16 ਜੂਨ ਨੂੰ ਗੁਰਦਵਾਰਾ ਡੇਹਰਾ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮਾਂ ਵਿਚ ਭਾਗ ਲੈਣ ਤੋ ਬਾਅਦ ਇਹ ਯਾਤਰੀ 17 ਜੂਨ ਨੂੰ ਭਾਰਤ ਪਰਤਣਗੇ।

 

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ