ਸੰਸਾਰ

ਭਾਈ ਜਗਤਾਰ ਸਿੰਘ ਹਵਾਰਾ ਨੇ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਦੋ ਸਿੱਖਾਂ ਨੂੰ ਕਤਲ ਕੀਤੇ ਜਾਣ ਦਾ ਲਿਆ ਸਖ਼ਤ ਨੋਟਿਸ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | May 18, 2022 08:09 PM

ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਨੇ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਦੋ ਸਿੱਖਾਂ ਨੂੰ ਕਤਲ ਕੀਤੇ ਜਾਣ ਦਾ ਸਖ਼ਤ ਨੋਟਿਸ ਲਿਆ ਹੈ। ਇੱਕ ਮੁਲਾਕਾਤ ਸਮੇਂ ਭੇਜੇ ਗਏ ਸੁਨੇਹੇ ਵਿੱਚ ਜਥੇਦਾਰ ਹਵਾਰਾ ਨੇ ਕਿਹਾ ਕਿ ਪ੍ਰਾਪਤ ਖ਼ਬਰਾਂ ਦੇ ਅਨੁਸਾਰ ਇੱਕ ਕੱਟੜ ਇਸਲਾਮਿਕ ਜਥੇਬੰਦੀ ‘ਇਸਲਾਮਿਕ ਸਟੇਟ ਖੁਰਾਸਾਨ’ ਨੇ ਇਹਨਾਂ ਕਤਲਾਂ ਦੀ ਜ਼ਿੰਮੇਵਾਰੀ ਲਈ ਹੈ।


ਜਥੇਦਾਰ ਜਗਤਾਰ ਸਿੰਘ ਹਵਾਰਾ ਨੇ ਕਾਤਲ ਧਿਰ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਆਖਿਆ ਕਿ ਦੋ ਨਿਹੱਥੇ ਸਿੱਖਾਂ ਨੂੰ ਗੋਲ਼ੀਆਂ ਮਾਰ ਕੇ ਉਹ ਆਪਣੇ ਆਪ ਨੂੰ ‘ਸੂਰਮੇ’ ਅਤੇ ‘ਮੁਜਾਹਦੀਨ’ ਨਾ ਸਮਝਣ। ਜਥੇਦਾਰ ਹਵਾਰਾ ਨੇ ਕਿਹਾ ਕਿ ਇਸਲਾਮਿਕ ਦੇਸ਼ ਵਿੱਚ ਇਸਲਾਮ ਦੇ ਨਾਂ ਤੇ ਨਿਹੱਥੇ ਸਿੱਖਾਂ ਨੂੰ ਕਤਲ ਕਰਨ ਵਾਲ਼ੀ ਇਸ ਜਥੇਬੰਦੀ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਭਾਰਤ ਵਿੱਚ ਕਈ ਮੌਕਿਆਂ ਤੇ ਸਿੱਖਾਂ ਨੇ ਆਪਣੀ ਜਾਨ ਤੇ ਖੇਡ ਕੇ ਮੁਸਲਮਾਨਾਂ ਦੀਆਂ ਜਾਨਾਂ ਅਤੇ ਇੱਜ਼ਤਾਂ ਬਚਾਈਆਂ ਹਨ। ਇਸਲਾਮ ਦੇ ਇਹ ਨਕਲੀ ਸੇਵਾਦਾਰ ਜੇਕਰ ਸਿੱਖਾਂ ਦੇ ਸ਼ੁਕਰਗੁਜਾਰ ਨਹੀਂ ਹੋ ਸਕਦੇ, ਤਾਂ ਨਿਹੱਥੇ ਸਿੱਖਾਂ ਦੇ ਲਹੂ ਨਾਲ਼ ਆਪਣੇ ਹੱਥ ਰੰਗ ਕੇ ਅਕ੍ਰਿਤਘਣ ਨਾ ਬਣਨ। ਉਹ ਸਮਝ ਲੈਣ ਕਿ ਸਿੱਖਾਂ ਵਿੱਚ ਸਰਦਾਰ ਹਰੀ ਸਿੰਘ ਨਲੂਆ ਅਤੇ ਅਕਾਲੀ ਫੂਲਾ ਸਿੰਘ ਦੇ ਵਾਰਸ ਅਜੇ ਜਿਊਂਦੇ ਹਨ। ਜਥੇਦਾਰ ਹਵਾਰਾ ਨੇ ਕਿਹਾ ਕਿ ਸਿੱਖ ਕੌਮ ਅੰਤਾਂ ਦੀ ਦਿਆਲੂ ਕੌਮ ਹੈ, ਪਰ ਇਹ ਹੈਂਕੜਬਾਜ਼ ਜਰਵਾਣਿਆਂ ਨੂੰ ਬਖਸ਼ਦੀ ਵੀ ਨਹੀਂ। ਉਹਨਾਂ ਨੇ ਅੰਤਰਰਾਸ਼ਟਰੀ ਪੱਧਰ ਤੇ ਕੰਮ ਕਰਦੀਆਂ ਸਿੱਖ ਜਥੇਬੰਦੀਆਂ ਨੂੰ ਕਿਹਾ ਕਿ ਇਹਨਾਂ ਕਤਲਾਂ ਵਿਰੁੱਧ ਦੁਨੀਆਂ ਭਰ ਵਿੱਚ ਅਵਾਜ਼ ਬੁਲੰਦ ਕਰਕੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਯਾਦ ਰਹੇ ਕਿ ਸਿੱਖ ਭਾਈਚਾਰੇ ਨਾਲ਼ ਸੰਬੰਧਿਤ ਦੋ ਦੁਕਾਨਦਾਰਾਂ ਦਾ ਐਤਵਾਰ 15 ਮਈ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹਨਾਂ ਵਿੱਚ 42 ਸਾਲ ਦੇ ਰਣਜੀਤ ਸਿੰਘ 38 ਸਾਲ ਦੇ ਸਲਜੀਤ ਸਿੰਘ ਸ਼ਾਮਲ ਸਨ ਜਿਨ੍ਹਾਂ ਨੂੰ ਦੋ ਅਣਪਛਾਤੇ ਹਮਲਾਵਰਾਂ ਨੇ ਸਰਬੰਦ ਇਲਾਕੇ ਵਿੱਚ ਗੋਲ਼ੀਆਂ ਮਾਰੀਆਂ।
ਇਹਨਾਂ ਵਿੱਚੋਂ ਇੱਕ ਰਣਜੀਤ ਸਿੰਘ ਦੇ ਭਰਾ ਨਰਿੰਦਰ ਸਿੰਘ ਨੇ ਪੂਰੇ ਵਾਕੇ ਬਾਰੇ ਦੱਸਦਿਆਂ ਹਕੂਮਤ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਕਤਲ ਕੀਤੇ ਗਏ ਅਤੇ ਰਣਜੀਤ ਅਤੇ ਕੁਲਜੀਤ ਦੇ ਘਰਾਂ ਬਾਹਰ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ। ਸਿੱਖ ਪਰਿਵਾਰ ਸਦਮੇ ਵਿੱਚ ਹਨ। ਨਰਿੰਦਰ ਸਿੰਘ ਨੇ ਦੱਸਿਆ ਕਿ ਉਹ 2008 ਤੋਂ ਪੇਸ਼ਾਵਰ ਵਿੱਚ ਰਹਿ ਰਹੇ ਹਨ। ਪੁਲਿਸ ਅਧਿਕਾਰੀ ਦੱਸਦੇ ਹਨ ਕਿ ਉਹਨਾਂ ਵੱਲੋਂ ਇਸ ਮਾਮਲੇ ਵਿੱਚ ਕਾਤਲਾਂ ਨੂੰ ਫੜਨ ਲਈ ਭਾਲ ਜਾਰੀ ਹੈ।ਜਥੇਦਾਰ ਹਵਾਰਾ ਦੇ ਮੁਲਾਕਾਤੀ ਦਲਜੀਤ ਸਿੰਘ ਵੱਲੋਂ ਮਿਲੀ ਉਕਤ ਜਾਣਕਾਰੀ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਪ੍ਰੈਸ ਨੂੰ ਜਾਰੀ ਕੀਤੀ ।`

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ