ਸੰਸਾਰ

ਪਾਕਿਸਤਾਨ ਵਿਚ ਵਸਦੇ ਸਿੱਖਾਂ ਦੇ ਬੱਚੇ ਪੜਾਈ ਵਲ ਵਿਸ਼ੇਸ਼ ਧਿਆਨ ਦਿੰਦੇ ਹਨ- ਬਿ਼ਸਨ ਸਿੰਘ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | May 20, 2022 08:23 PM

ਅੰਮ੍ਰਿਤਸਰ - ਪਾਕਿਸਤਾਨ ਦੇ ਸਿੱਖਾਂ ਦੇ ਵੱਡੇ ਆਗੂ ਸ੍ਰ ਬਿਸ਼ਨ ਸਿੰਘ ਅਤੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਸ੍ਰ ਅਮੀਰ ਸਿੰਘ ਦੇ ਦੋ ਭਤੀਜੇ ਹਰਜਿੰਦਰ ਸਿੰਘ ਤੇ ਜਗਜੀਤ ਸਿੰਘ ਨੇ ਆਪਣੀ ਡਾਕਟਰੀ ਦੀ ਪੜਾਈ ਪੂਰੀ ਕਰ ਲਈ ਹੈ। ਹੁਣ ਇਹ ਦੋਵੇ ਨੌਜਵਾਨ ਇਕ ਸਾਲ ਲਈ ਲਾਹੌਰ ਦੇ ਸਰਕਾਰੀ ਹਸਪਤਾਲ ਵਿਚ ਪ੍ਰੈਕਟਿਸ ਕਰਨਗੇ। ਅੱਜ ਇਹ ਜਾਣਕਾਰੀ ਦਿੰਦੇ ਪਾਕਿਸਤਾਨ ਦੇ ਸਿੱਖਾਂ ਦੇ ਵੱਡੇ ਆਗੂ ਸ੍ਰ ਬਿਸ਼ਨ ਸਿੰਘ ਨੇ ਦਸਿਆ ਕਿ ਉਨਾਂ ਦੇ ਛੋਟੇ ਭਰਾ ਸ੍ਰ ਅਤਰ ਸਿੰਘ ਦੇ ਸਪੁਤਰਾਂ ਹਰਜਿੰਦਰ ਸਿੰਘ ਤੇ ਜਗਜੀਤ ਸਿੰਘ ਨੇ ਮੈਡੀਕਲ ਦੀ ਪੜਾਈ ਪੂਰੀ ਕੀਤੀ ਹੈ ਤੇ ਜਲਦ ਹੀ ਇਨਾਂ ਦੀ ਭੈਣ ਬੀਬਾ ਮਨਜੀਤ ਕੌਰ ਵੀ ਮੈਡੀਕਲ ਦੀ ਪੜਾਈ ਪੂਰੀ ਕਰੇਗੀ।ਇਹ ਪੜਾਈ ਇਨਾਂ ਬੱਚਿਆ ਨੇ ਲਾਹੌਰ ਦੇ ਅਵੀਸੀਨਾ ਕਾਲਜ ਤੋ ਕੀਤੀ ਹੈ। ਉਨਾਂ ਦਸਿਆ ਕਿ ਪਾਕਿਸਤਾਨ ਵਿਚ ਵਸਦੇ ਸਿੱਖਾਂ ਦੇ ਬੱਚੇ ਪੜਾਈ ਵਲ ਵਿਸ਼ੇਸ਼ ਧਿਆਨ ਦਿੰਦੇ ਹਨ।ਘਟ ਗਿਣਤੀ ਹੋਣ ਦੇ ਬਾਵਜੂਦ ਵੀ ਸਾਡੇ ਬੱਚੇ ਪੜਾਈ ਦੇ ਖੇਤਰ ਵਿਚ ਮੋਹਰਲੀਆਂ ਕਤਾਰਾਂ ਵਿਚ ਹੁੰਦੇ ਹਨ ਜਿਸ ਦਾ ਨਤੀਜਾ ਹੈ ਕਿ ਪਾਕਿਸਤਾਨ ਵਿਚ ਹਰ ਖੇਤਰ ਵਿਚ ਸਿੱਖ ਨੌਜਵਾਨ ਦੇਖੇ ਜਾ ਸਕਦੇ ਹਨ। ਇਨਾਂ ਬੱਚਿਆ ਦੀ ਸਫਲਤਾ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਆਦਿ ਨੇ ਦੋਹਾਂ ਬੱਚਿਆਂ ਨੂੰ ਹਾਰਦਿਕ ਵਧਾਈ ਦਿੱਤੀ ਹੈ।

 

Have something to say? Post your comment

 

ਸੰਸਾਰ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ

ਪਾਕਿਸਤਾਨ ਦੇ ਕੌਮੀ ਸਨਮਾਨ ਨਾਲ ਕੀਤਾ ਸਨਮਾਨਿਤ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਨਾਬਰ’ ਉਪਰ ਹੋਈ ਭਰਵੀਂ ਵਿਚਾਰ ਚਰਚਾ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ

ਬੀ ਸੀ ਅਸੈਂਬਲੀ ਚੋਣਾਂ ਲਈ ਸਰਗਰਮੀਆਂ ਸ਼ੁਰੂ - ਕਨਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਨੇ ਟੈਕਸੀ ਚਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ