ਸੰਸਾਰ

ਸਿੱਖ ਪੰਥ ਦੇ ਪ੍ਰਚਾਰ ਪ੍ਰਸਾਰ ਲਈ ‘ਵਿੱਦਿਆ ਦੇ ਲੰਗਰ’ ਲਾਏ ਜਾਣ – ਠਾਕੁਰ ਦਲੀਪ ਸਿੰਘ

ਹਰਦਮ ਮਾਨ/ਕੌਮੀ ਮਾਰਗ ਬਿਊਰੋ | May 21, 2022 09:14 PM

 

ਸਰੀ-ਨਾਮਧਾਰੀ ਸੰਪਰਦਾ ਦੇ ਮੁਖੀ ਠਾਕੁਰ ਦਲੀਪ ਸਿੰਘ ਨੇ ਸਿੱਖ ਪੰਥ ਨੂੰ ਬੇਨਤੀ ਕੀਤੀ ਹੈ ਕਿ ਸਿੱਖ ਪੰਥ ਦੇ ਪ੍ਰਚਾਰ ਪ੍ਰਸਾਰ ਲਈ ‘ਵਿਦਿਆ ਦੇ ਲੰਗਰ’ ਲਾਏ ਜਾਣ। ਆਪਣੇ ਵੀਡੀਓ ਸੰਦੇਸ਼ ਰਾਹੀਂ ਉਨ੍ਹਾਂ ਨੇ ਸਿੱਖਾਂ ਨੂੰ ਸਵਾਲ ਕੀਤਾ ਹੈ ਕਿ ਆਪਾਂ ਨੇ ਕਦੀ ਇਹ ਸੋਚਿਆ ਹੈ ਕਿ ਸਾਡਾ ਸਿੱਖ ਪੰਥ ਦਿਨੋ ਦਿਨ ਕਿਉਂ ਘਟ ਰਿਹਾ ਹੈ ਅਤੇ ਅਸੀਂ ਕਿੰਨੇ ਘਟ ਗਏ ਹਾਂਸ਼ਾਇਦ ਹੀ ਕਦੇ ਕਿਸੇ ਨੇ ਸੋਚਿਆ ਹੋਵੇ। ਸਾਡੇ ਪੰਥ ਦੇ ਘਟਣ ਦਾ ਇੱਕ ਬਹੁਤ ਵੱਡਾ ਕਾਰਨ ਹੈ ਕਿ ਅਸੀਂ ਆਪਣੇ ਸਿੱਖ ਪੰਥ ਨੂੰ "ਵਿੱਦਿਆ ਦਾਨ" ਨਹੀਂ ਦੇ ਸਕੇ ਕਿਉਂਕਿ ਅਸੀਂ ਸਿੱਖਾਂ ਵਾਸਤੇ ਕਾਲਜ ਅਤੇ ਯੂਨੀਵਰਸਿਟੀਆਂ ਨਹੀਂ ਬਣਾਈਆਂ। ਸਾਨੂੰ ਹੁਣ ਚਿੰਤਨਸ਼ੀਲ ਹੋਣਾ ਚਾਹੀਦਾ ਹੈ ਕਿ ਸਾਡਾ ਸਿੱਖ ਪੰਥ ਦਿਨੋ-ਦਿਨ ਕਿਉਂ ਘਟ ਰਿਹਾ ਹੈਇਸ ਦੀ ਗਿਣਤੀ ਵਧ ਕਿਉਂ ਨਹੀਂ ਰਹੀਅੱਜ ਇਹ ਗੱਲ ਹਰ ਸਿੱਖ ਨੂੰ ਸੋਚਣੀ ਚਾਹੀਦੀ ਹੈ।

ਠਾਕੁਰ ਦਲੀਪ ਸਿੰਘ ਨੇ ਕਿਹਾ ਕਿ ਇਹਦੇ ਵਿਚ ਕੋਈ ਸੰਦੇਹ ਨਹੀਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸ਼ੁਰੂ ਕੀਤੀ ਗਈ ਲੰਗਰ ਦੀ ਪ੍ਰਥਾ ਸਦਕਾ ਪੂਰੇ ਸੰਸਾਰ ਵਿਚ ਸਿੱਖਾਂ ਦੀ ਪਛਾਣ ਬਣੀ ਹੈ। ਪਰ ਅਸੀਂ ਉਹ ਲੰਗਰ ਨਹੀਂ ਲਾਇਆ ਜਿਸ ਲੰਗਰ ਦੀ ਅੱਜ ਲੋੜ ਸੀ,  ਉਹ ਲੰਗਰ ਹੈ "ਵਿੱਦਿਆ ਦਾ ਲੰਗਰ"। ਅਸੀਂ "ਵਿੱਦਿਆ ਦਾ ਲੰਗਰ" ਨਹੀਂ ਲਾਇਆ,  ਪਰ ਸ਼ਾਹੀ ਪਨੀਰ ਅਤੇ ਜਲੇਬੀਆਂ ਦੇ ਮਹਿੰਗੇ ਲੰਗਰਾਂ ਉੱਤੇ ਲੱਖਾਂ ਰੁਪਈਏ ਖਰਚ ਦਿੱਤੇ। ਪਰ ਗਰੀਬ ਸਿੱਖ ਬੱਚਿਆਂ ਨੂੰ ਪੜ੍ਹਾਉਣ ਵਾਸਤੇ ਲੰਗਰ ਨਹੀਂ ਲਾਇਆ। ਸਾਨੂੰ ਹੁਣ ਸ਼ਾਹੀ ਪਨੀਰ ਅਤੇ ਮਹਿੰਗੇ ਲੰਗਰਾਂ ਦੀ ਥਾਂ ਗਰੀਬ ਸਿੱਖ ਬੱਚਿਆਂ ਨੂੰ ਪੜ੍ਹਾਉਣ ਵਾਸਤੇ ਲੰਗਰ ਲਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਠਾਕੁਰ ਦਲੀਪ ਸਿੰਘ ਨੇ ਕਿਹਾ ਕਿ ਵਿੱਦਿਆ ਦਾ ਚਾਨਣ ਸਭ ਤਰ੍ਹਾਂ ਦੇ ਹਨੇਰਿਆਂ ਨੂੰ ਦੂਰ ਕਰਦਾ ਹੈ। ਉਨ੍ਹਾਂ ਸਿੱਖ ਭਾਈਚਾਰੇ ਨੂੰ ਗਰੀਬ ਸਿੱਖ ਬੱਚਿਆਂ ਦੀ ਪੜ੍ਹਾਈ ਵਲ ਧਿਆਨ ਦੇਣ ਦੀ ਬੇਨਤੀ ਕਰਦਿਆਂ ਕਿਹਾ ਹੈ ਤਾਂ ਕਿ ਸਿੱਖ ਪੰਥ ਘਟਣੋਂ ਬਚੇ ਅਤੇ ਸਾਡਾ ਪੰਥ ਵੱਧ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਿੱਦਿਆ ਨੂੰ ਬਹੁਤ ਉੱਤਮ ਦਰਜਾ ਦਿੱਤਾ ਹੈ ਅਤੇ ਆਪਣੀ ਬਾਣੀ ਵਿਚ ਵੀ ਕਿਹਾ ਹੈ ‘ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ॥’ ਇਸ ਲਈ "ਵਿੱਦਿਆ ਦਾ ਲੰਗਰ" ਲਾਉ ਸਤਿਗੁਰੂ ਨਾਨਕ ਦੇਵ ਜੀ ਖੁਸ਼ੀਆਂ ਬਖਸ਼ਣਗੇ।

 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ