ਸੰਸਾਰ

ਜਥੇਦਾਰ ਅਕਾਲ ਤਖਤ ਨਾਨਕਸ਼ਾਹੀ ਕੈਲੰਡਰ ਦਾ ਵਿਵਾਦ ਹੱਲ ਕਰਨ ਤਾਂ ਕਿ ਕੌਮ ਇਕਸੁਰਤਾ ਨਾਲ ਗੁਰਪੁਰਬ ਮਨਾ ਸਕੇ- ਬਿਸ਼ਨ ਸਿੰਘ ਪਾਕਿਸਤਾਨੀ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | May 22, 2022 06:46 PM

ਪਾਕਿਸਤਾਨੀ ਸਿੱਖਾਂ ਦੇ ਵੱਡੇ ਆਗੂ ਸ੍ਰ ਬਿਸ਼ਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਕੈਲੰਡਰ ਵਿਵਾਦ ਹਲ ਕਰਨ ਲਈ ਪਹਿਲ ਕਰਨ ਤਾਂ ਕਿ ਦੇਸ਼ ਵਿਦੇਸ਼ ਵਿਚ ਵਸਦੇ ਸਿੱਖ ਆਪਣੇ ਦਿਨ ਤਿਉਹਾਰ ਇਕਸੁਰਤਾ ਨਾਲ ਮਨਾ ਸਕਣ। ਅੱਜ ਜਾਰੀ ਬਿਆਨ ਵਿਚ ਸ੍ਰ ਬਿਸ਼ਨ ਸਿੰਘ ਨੇ ਕਿਹਾ ਕਿ ਹਰ ਸਾਲ ਸ੍ਰੀ ਗੁਰੂ ਅਰਜਨ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਦੁਆਰਾ ਸੋਧੇ ਹੋਏ ਕੈਲਡੰਰ ਅਤੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰੰਬਧਕ ਕਮੇਟੀ ਦੁਆਰਾ ਲਾਗੂ ਮੂਲ ਨਾਨਕਸ਼ਾਹੀ ਕੈਲੰਡਰ ਦੀਆਂ ਤਰੀਕਾਂ ਕਾਰਨ ਵਿਵਾਦ ਹੁੰਦਾ ਹੈ। ਸ਼ੋ੍ਰਮਣੀ ਕਮੇਟੀ ਇਸ ਦਿਹਾੜੇ ਨੂੰ ਮਨਾਉਣ ਲਈ ਪਾਕਿਸਤਾਨ ਜੱਥਾ ਭੇਜਣ ਤੋ ਇਨਕਾਰੀ ਹੋ ਜਾਂਦੀ ਹੈ। ਉਨਾਂ ਕਿਹਾ ਕਿ ਅਸੀ ਮੂਲ ਨਾਨਕਸ਼ਾਹੀ ਕੈਲੰਡਰ ਦੇ ਹਾਂਮੀ ਹਾਂ ਤੇ ਅਸੀ ਜਥੇਦਾਰ ਨੂੰ ਉਨਾਂ ਦੀ ਪਾਕਿਸਤਾਨ ਫੇਰੀ ਦੌਰਾਨ ਸਾਲ 2019 ਤੇ 2020 ਵਿਚ ਵੀ ਬੇਨਤੀ ਕੀਤੀ ਸੀ ਕਿ ਇਸ ਮਾਮਲੇ ਦਾ ਹੱਲ ਕਢਿਆ ਜਾਵੇ। ਜਥੇਦਾਰ ਸਾਹਿਬ ਨੇ ਸਾਨੂੰ ਯਕੀਨ ਦਿਵਾਇਆ ਸੀ ਕਿ ਅਸੀ ਜਲਦ ਹੀ ਕੈਲੰਡਰ ਮਾਮਲੇ ਦਾ ਹਲ ਕਢਾਂਗੇ। ਪਰ ਹਾਲੇ ਤਕ ਮਾਮਲਾ ਜਿਉ ਦਾ ਤਿਉ ਹੈ। ਸ੍ਰ ਬਿਸ਼ਨ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਨੂੰ ਵੀ ਜਿਦ ਛਡ ਕੇ ਸ਼ਹੀਦੀ ਦਿਹਾੜੇ ਨੂੰ ਮੂਲ ਕੈਲੰਡਰ ਮੁਤਾਬਿਕ ਮਨਾਉਣ ਵਿਚ ਸਾਨੂੰ ਸਹਿਯੋਗ ਕਰਨਾ ਚਾਹੀਦਾ ਹੈ।ਸ਼ੋ੍ਰਮਣੀ ਕਮੇਟੀ ਭਾਰਤ ਵਿਚ ਬੇਸ਼ਕ ਇਹ ਦਿਹਾੜਾ ਆਪਣੇ ਮਨਮਰਜੀ ਦੀ ਤਰੀਕ ਮੁਤਾਬਿਕ ਮਨਾਵੇ ਪਰ ਜੱਥਾ ਭੇਜਣ ਸਮੇ ਪਾਕਿਸਤਾਨੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਧਿਆਨ ਵਿਚ ਰਖਿਆ ਜਾਵੇ।ਉਨਾਂ ਕਿਹਾ ਕਿ ਅਸੀ ਬੇਸ਼ਕ ਪਾਕਿਸਤਾਨ ਵਿਚ ਘਟ ਗਿਣਤੀ ਹਾਂ ਪਰ ਪਾਕਿਸਤਾਨੀ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਪੰਜਾਂ ਤਖ਼ਤਾਂ ਨੂੰ ਸਮਰਪਿਤ ਹਨ।ਉਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਅਰਜਨ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦਵਾਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮਾਂ ਦੌਰਾਨ ਭਾਰਤੀ ਸੰਗਤਾਂ ਦੀ ਹਾਜਰੀ ਯਕੀਨੀ ਬਣਾਉਣ।

 

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ