ਪੰਜਾਬ

ਭਾਈ ਮਹਿੰਗਾ ਸਿੰਘ ਬੱਬਰ ਅਤੇ ਘੱਲੂਘਾਰੇ ਦੇ ਸਮੁਹ ਸ਼ਹੀਦਾਂ ਦੀ ਯਾਦ’ਚ ਅੰਖਡ ਪਾਠ ਸਾਹਿਬ ਦੀ ਆਰੰਤਾ 30 ਮਈ ਨੂੰ -ਜਥੇਦਾਰ ਹਵਾਰਾ ਕਮੇਟੀ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | May 26, 2022 08:26 PM


ਅੰਮ੍ਰਿਤਸਰ- ਭਾਰਤੀ ਫੌਜ ਵੱਲੋਂ ਜੂਨ 84 ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੀ ਦਰਬਾਰ ਸਾਹਿਬ ਤੇ ਕੀਤੇ ਹਮਲੇ ਨੂੰ ਸਮਰਪਿਤ ਘੱਲੂਘਾਰਾ ਸਪਤਾਹ ਦੀ ਆਰੰਭਤਾ ਸੋਮਵਾਰ 30 ਮਈ ਨੂੰ ਸਵੇਰੇ ਗੁਰਦੁਆਰਾ ਅਟੱਲ ਰਾਏ ਸਾਹਿਬ ਵਿੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਰੱਖਣ ਤੋ ਹੋਵੇਗੀ। ਇਹ ਜਾਣਕਾਰੀ ਸਰਬੱਤ ਖਾਲਸਾ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਪ੍ਰੋਫੈਸਰ ਬਲਜਿੰਦਰ ਸਿੰਘ, ਮਹਾਬੀਰ ਸਿੰਘ ਸੁਲਤਾਨਵਿੰਡ, ਰਘਬੀਰ ਸਿੰਘ ਭੁੱਚਰ ਅਤੇ ਨਰਿੰਦਰ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਵਿੱਚ ਦਿੱਤੀ। ਪ੍ਰੋਫੈਸਰ ਬਲਜਿੰਦਰ ਸਿੰਘ ਨੇ ਦੱਸਿਆ ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲੇ, ਭਾਈ ਅਮਰੀਕ ਸਿੰਘ, ਸ਼ਹੀਦ ਜਨਰਲ ਸ਼ਾਬੇਗ ਸਿੰਘ ਅਤੇ ਘੱਲੂਘਾਰੇ ਦੇ ਸਮੁਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੀ ਅੰਖਡ ਪਾਠ ਸਾਹਿਬ ਦੇ ਭੋਗ ਮਿਤੀ 1 ਜੂਨ ਨੂੰ ਸਵੇਰੇ 7.30 ਵਜੇ ਪੈਣਗੇ। ਘੱਲੂਘਾਰੇ ਦੀ ਯਾਦ ਸਿੱਖਾਂ ਦੀ ਮਾਨਸਿਕਤਾ ਨੂੰ ਅੱਜ ਵੀ ਪੀੜ੍ਹਾ ਦੇ ਰਹੀ ਹੈ ਅਤੇ ਰਹਿੰਦੀ ਦੁਨੀਆ ਤੱਕ ਇਸਨੂੰ ਭੁਲਾਇਆ ਨਹੀਂ ਜਾ ਸਕਦਾ। ਭੋਗ ਉਪਰੰਤ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਨਤਮਸਤਕ ਹੋਣਗੀਆਂ। ਹਵਾਰਾ ਕਮੇਟੀ ਨੇ ਸਮੁਹ ਪੰਥਕ ਜਥੇਬੰਦੀਆਂ, ਸ਼ਹੀਦ ਪਰਿਵਾਰਾਂ, ਪੰਥਕ ਹਿਤੈਸ਼ੀਆਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਜੂਨ ਨੂੰ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿੱਖੇ ਹਾਜ਼ਰੀਆਂ ਭਰਕੇ ਸ਼ਹੀਦਾਂ ਨੂੰ ਯਾਦ ਕਰਣ।

 

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ