ਨੈਸ਼ਨਲ

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵੱਲੋਂ ਗਰਮੀ ਦੀਆਂ ਛੁੱਟੀਆਂ ਦੌਰਾਨ ਦਿੱਲੀ ਦੇ ਵੱਖ-ਵੱਖ ਹਲਕਿਆਂ ਵਿਚ ਲਗਾਏ ਜਾਣਗੇ ਗੁਰਮਤਿ ਕੈਂਪ

ਮਨਪ੍ਰੀਤ ਸਿੰਘ ਖਾਲਸਾ/ ਸੁਖਰਾਜ ਸਿੰਘ | May 26, 2022 09:05 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਕ ਅਹਿਮ ਮੀਟਿੰਗ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਦੀ ਅਗੁਵਾਈ ਹੇਠ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ। ਜਿਸ ਵਿਚ ਇਹ ਫ਼ੈਸਲਾ ਲਿਆ ਗਿਆ ਆਗਾਮੀ ਗਰਮੀ ਦੀਆਂ ਛੁੱਟੀਆਂ ਵਿਚ ਦਿੱਲੀ ਦੇ ਵੱਖ-ਵੱਖ ਹਲਕਿਆਂ ਵਿਚ ਗੁਰਮਤਿ ਕੈਂਪ ਲਗਾਏ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਕਰਮਸਰ ਨੇ ਦੱਸਿਆ ਕਿ ਗੁਰਮਤਿ ਕੈਂਪ ਲਗਾਉਣ ਸਬੰਧੀ ਰੂਪਰੇਖਾ ਤਿਆਰ ਕਰਨ ਲਈ ਮੀਟਿੰਗ ਬੁਲਾਈ ਗਈ ਸੀ ਜਿਸ ਵਿਚ ਦਿੱਲੀ ਦੀਆਂ ਲਗਭਗ 20 ਸਹਿਯੋਗੀ ਸੰਸਥਾਵਾਂ ਵੱਲੋਂ ਹਿੱਸਾ ਲਿਆ ਗਿਆ । ਉਨ੍ਹਾਂ ਦੱਸਿਆ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਹੈ ਕਿ 4 ਜੂਨ ਤੋਂ 25 ਜੂਨ ਤੱਕ ਦਿੱਲੀ ਦੇ ਵੱਖ-ਵੱਖ ਹਲਕਿਆਂ ਵਿਚ ਗੁਰਮਤਿ ਕੈਂਪ ਲਗਾਏ ਜਾਣਗੇ। ਜਿਸ ਵਿਚ ਗੁਰਮੁੱਖੀ, ਗੁਰਬਾਣੀ ਸੰਥਿਆ, ਸਿੱਖ ਇਤਿਹਾਸ, ਗੁਰਬਾਣੀ ਕੰਠ, ਦਸਤਾਰ ਸਿਖਲਾਈ ਆਦਿ ਦੀ ਸਿੱਖਿਆ ਬੱਚਿਆਂ ਨੂੰ ਦਿੱਤੀ ਜਾਵੇਗੀ।
ਇਨ੍ਹਾਂ ਗੁਰਮਤਿ ਕੈਂਪਾਂ ਵਿਚ ਦਿੱਲੀ ਕਮੇਟੀ ਵੱਲੋਂ ਸਹਿਯੋਗੀ ਸੰਸਥਾਵਾਂ ਨਾਲ ਮਿਲ ਕੇ ਪ੍ਰਚਾਰ ਕਰਨ ਲਈ ਪ੍ਰਚਾਰਕ ਵੀ ਭੇਜੇ ਜਾਣਗੇ। ਦਿੱਲੀ ਅੰਦਰ ਕਿਸੇ ਵੀ ਇਲਾਕੇ ਨੂੰ ਇਨ੍ਹਾਂ ਕੈਂਪਾਂ ਲਈ ਪੰਜਾਬੀ ਟੀਚਰ, ਲਿਟਰੇਚਰ, ਪ੍ਰਚਾਰਕ ਆਦਿ ਦੀ ਜ਼ਰੂਰਤ ਹੋਵੇ ਤਾਂ ਉਹ ਦਿੱਲੀ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਨਾਲ ਰਾਬਤਾ ਕਾਇਮ ਕਰ ਸਕਦਾ ਹੈ। ਇਨ੍ਹਾਂ ਗੁਰਮਤਿ ਕੈਂਪਾਂ ਦਾ ਮੁੱਖ ਸਮਾਗਮ 25 ਜੂਨ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਬਣੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਕੀਤਾ ਜਾਵੇਗਾ।
ਸ. ਕਰਮਸਰ ਨੇ ਅੱਗੇ ਕਿਹਾ ਕਿ ਬੱਚਿਆਂ ਨੂੰ ਗੁਰਮਤਿ ਨਾਲ ਜੋੜਨਾ ਸਾਡਾ ਮੁੱਖ ਮਨੋਰਥ ਹੈ। ਉਨ੍ਹਾਂ ਮਾਤਾ-ਪਿਤਾ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਇਨ੍ਹਾਂ ਕੈਂਪਾਂ ਵਿਚ ਜ਼ਰੂਰ ਭੇਜਣ ਤਾਕਿ ਉਹ ਗੁਰਮਤਿ ਦੇ ਧਾਰਨੀ ਬਣਨ ਅਤੇ ਦੇਸ਼, ਕੌਮ ਤੇ ਸਿੱਖੀ ਦਾ ਨਾਂ ਬੁਲੰਦ ਕਰਣ ਵਾਲੇ ਬਣਨ।

 

Have something to say? Post your comment

 

ਨੈਸ਼ਨਲ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ