ਨੈਸ਼ਨਲ

ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮਾਮਲੇ ‘ਚ ਬਕਾਇਆ ਰਾਸ਼ੀ ਦਾ ਭੁਗਤਾਨ ਨਾ ਕਰਨ ‘ਤੇ ਦੋਸ਼ੀ ਪ੍ਰਬੰਧਕ ਜੇਲ ਜਾ ਸਕਦੇ ਹਨ: ਇੰਦਰ ਮੋਹਨ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਸੁਖਰਾਜ ਸਿੰਘ | May 26, 2022 08:41 PM

ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮੁਲਾਜਮਾਂ ਨੂੰ ਛੇਵੇ ‘ਤੇ ਸਤਵੇਂ ਤਨਖਾਹ ਆਯੋਗ ਮੁਤਾਬਿਕ ਤਨਖਾਹਾਂ ਦੇ ਬਕਾਇਆ ਰਾਸ਼ੀ ‘ਤੇ ਸੇਵਾਮੁੱਕਤ ਮੁਲਾਜਮਾਂ ਨੂੰ ਉਹਨਾਂ ਦੀ ਬਣਦੀ ਰਾਸ਼ੀ ਦਾ ਭੁਗਤਾਨ ਨਾ ਕਰਨ ਨੂੰ ਅਦਾਲਤ ਦੀ ਤੋਹੀਨ ਮੰਨਦਿਆਂ ਦਿੱਲੀ ਹਾਈ ਕੋਰਟ ਨੇ ਸਖਤ ਨੋਟਿਸ ਲਿਆ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਬੀਤੇ 24 ਮਈ ਨੂੰ ਇਸ ਸੰਬਧ ‘ਚ 43 ਪਟੀਸ਼ਨਾਂ ਦੀ ਇਕਮੁੱਸ਼ਤ ਸੁਣਵਾਈ ਕਰਦਿਆਂ ਮਾਣਯੋਗ ਦਿੱਲੀ ਹਾਈ ਕੋਰਟ ਦੇ ਜਸਟਿਸ ਸੁਬਰਾਮੋਨਿਅਮ ਪ੍ਰਸਾਦ ਨੇ ਆਪਣੇ ਆਦੇਸ਼ ‘ਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹਨਾਂ ਸਕੂਲਾਂ ਦੀਆਂ ਸਾਰੀਆਂ 12 ਬ੍ਰਾਂਚਾਂ ਦੀਆਂ ਹੁੱਣ ਤੱਕ ਦੀ ਸਾਬਕਾ ਸਕੂਲ ਮੈਨੇਜਮੈਂਟ ਕਮੇਟੀਆਂ ‘ਤੇ ਗੁਰੂ ਹਰਕ੍ਰਿਸ਼ਨ ਸਕੂਲ ਸੁਸਾਇਟੀ ਦੀ ਬਣਤਰ ਦਾ ਵੇਰਵਾ ਦੇਣ ਦਾ ਹਲਫਨਾਮਾ ਦਾਖਿਲ ਕਰਨ ਦੀ ਹਿਦਾਇਤ ਦਿੱਤੀ ਹੈ। ਇਸ ਤੋਂ ਇਲਾਵਾ ਅਦਾਲਤ ਨੇ ਇਹ ਵੀ ਪੁਛਿਆ ਹੈ ਕਿ ਸਾਲ 2014 ਤੋਂ ਹੁਣ ਤੱਕ ਸਕੂਲ ਮੈਨੇਜਮੈਂਟ ਕਮੇਟੀਆਂ ਇਹਨਾਂ 12 ਸਕੂਲਾਂ ਦੇ ਵਿਤੀ ਪ੍ਰਬੰਧ ਕਿਸ ਤਰ੍ਹਾਂ ਨਾਲ ਕਰ ਰਹੀਆਂ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੂਨ ਦੁਪਹਿਰ ਨੂੰ ਨਿਰਧਾਰਤ ਕੀਤੀ ਗਈ ਹੈ।
ਸ. ਇੰਦਰ ਮੋਹਨ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੀਤੇ 16 ਨਵੰਬਰ 2021 ਨੂੰ ਮਾਣਯੋਗ ਦਿੱਲੀ ਹਾਈ ਕੋਰਟ ਨੇ ਆਪਣੇ ਆਦੇਸ਼ ਰਾਹੀ ਇਹਨਾਂ ਸਕੂਲਾਂ ਦੇ ਮੁਲਾਜਮਾਂ ਨੂੰ ਛੇਵੇ ‘ਤੇ ਸਤਵੇਂ ਤਨਖਾਹ ਆਯੋਗ ਲਾਗੂ ਕਰਨ ‘ਤੇ ਹਰ ਪਟੀਸ਼ਨਕਰਤਾ ਨੂੰ 16 ਮਈ 2022 ਤਕ ਪੂਰੀ ਬਕਾਇਆ ਰਾਸ਼ੀ ਦਾ ਭੁਗਤਾਨ ਕਰਨ ਦੇ ਆਦੇਸ਼ ਦਿੱਤੇ ਸਨ, ਜਿਸਦਾ ਪਾਲਨ ਨਾਂ ਕਰਨ ਦੇ ਦੋਸ਼ ‘ਚ ਅਦਾਲਤ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ‘ਤੇ ਸਬੰਧਿਤ ਅਹੁਦੇਦਾਰਾਂ ਨੂੰ 24 ਮਈ 2022 ਨੂੰ ਜਾਤੀ ਤੋਰ ‘ਤੇ ਅਦਾਲਤ ‘ਚ ਹਾਜਿਰ ਹੋਣ ਦੇ ਹੱੁਕਮ ਜਾਰੀ ਕੀਤੇ ਸਨ। ਸ. ਇੰਦਰ ਮੋਹਨ ਸਿੰਘ ਨੇ ਕਿਹਾ ਕਿ ਮੋਜੂਦਾ ਸਮੇਂ ਇਹਨਾਂ ਮੁਲਾਜਮਾਂ ਨੂੰ ਭੁਗਤਾਨ ਕਰਨ ਦੀ ਕੁੱਲ ਦੇਣਦਾਰੀ ਤਕਰੀਬਨ 200 ਕਰੋੜ੍ਹ ਰੁਪਏ ਦੱਸੀ ਜਾ ਰਹੀ ਹੈ ‘ਤੇ ਜੇਕਰ ਇਸ ਭਾਰੀ-ਭਰਕਮ ਰਾਸ਼ੀ ਦਾ ਭੁਗਤਾਨ ਤੁਰੰਤ ਨਾਂ ਕੀਤਾ ਗਿਆ ਤਾਂ ਦਿੱਲੀ ਗੁਰਦੁਆਰਾ ਕਮੇਟੀ ‘ਤੇ ਇਹਨਾਂ ਸਕੂਲਾਂ ਦੇ ਜੁੰਮੇਵਾਰ ਪ੍ਰਬੰਧਕਾਂ ਨੂੰ ਅਦਾਲਤ ਦੀ ਤੋਹੀਨ ਕਰਨ ਦੇ ਜੁਰਮ ‘ਚ ਲੰਬੇ ਸਮੇਂ ਲਈ ਜੇਲ ਵੀ ਜਾਣਾ ਪੈ ਸਕਦਾ ਹੈ।

 

Have something to say? Post your comment

 

ਨੈਸ਼ਨਲ

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ

ਦਿੱਲੀ ਦੀ ਜ਼ਮੀਨ ਸਿੱਖ ਪੰਥ ਦੀ ਮਲਕੀਅਤ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ