ਪੰਜਾਬ

ਬਲਵਿੰਦਰ ਸਿੰਘ ਮੀਟਰ ਰੀਡਰ ਦੀਆਂ ਸੇਵਾਵਾਂ ਸਮਾਪਤ

ਕੌਮੀ ਮਾਰਗ ਬਿਊਰੋ | May 26, 2022 08:42 PM

ਪਟਿਆਲਾ -ਕਲ ਮੋਗਾ ਦੇ ਪਿੰਡ ਚੂਹੜ ਚੱਕ ਵਿੱਚ ਇੱਕ ਖਪਤਕਾਰ ਤੋਂ ਰਿਸ਼ਵਤ ਲੈਂਦੇ ਹੋਏ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਬਲਵਿੰਦਰ ਸਿੰਘ ਮੀਟਰ ਰੀਡਰ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੀ ਮੈਨੇਜਮੈਂਟ ਨੇ ਮੀਟਰ ਰੀਡਰ ਦੇ ਦੁਰਵਿਵਹਾਰ ਅਤੇ ਮਾੜੇ ਕੰਮਾਂ ਦਾ ਗੰਭੀਰ ਨੋਟਿਸ ਲਿਆ ਹੈ ।

ਬਲਵਿੰਦਰ ਸਿੰਘ ਨੂੰ ਕੰਪੀਟੈਂਟ ਸਿਨਰਸੀਜ਼ ਪ੍ਰਾਈਵੇਟ ਲਿਮਟਿਡ ਦੁਆਰਾ ਠੇਕੇ 'ਤੇ ਨਿਯੁਕਤ ਕੀਤਾ ਗਿਆ ਸੀ, ਜੋ ਕਿ ਪੰਜਾਬ ਵਿੱਚ ਬਿਜਲੀ ਖਪਤਕਾਰਾਂ ਦੇ ਸਪਾਟ ਬਿਲਿੰਗ ਦਾ ਠੇਕਾ ਸੰਭਾਲ ਰਿਹਾ ਹੈ । ਕੰਪੀਟੈਂਟ ਸਿਨਰਸੀਜ਼ ਪ੍ਰਾਈਵੇਟ ਲਿਮਟਿਡ ਨੇ ਅੱਜ ਬਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਹਨ।

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਨੇ ਇਸ ਕੁਤਾਹੀ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਕਿਹਾ ਕਿ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੈਸਰਜ਼ ਕੰਪੀਟੈਂਟ ਸਿਨਰਸੀਜ਼ ਪ੍ਰਾਈਵੇਟ ਲਿਮਟਿਡ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ ਅਤੇ ਬਾਕੀ ਮੀਟਰ ਰੀਡਰਾਂ ਵਿੱਚੋਂ ਅਜਿਹੇ ਬੇਈਮਾਨ ਤੱਤਾਂ ਦੀ ਜਾਂਚ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

ਪੀਐਸਪੀਸੀਐਲ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਨੇ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਲਈ ਅਜੀਤਵਾਲ ਥਾਣੇ ਵਿੱਚ ਮਾਮਲਾ ਵੀ ਉਠਾਇਆ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਕਿਸੇ ਵੀ ਪੱਧਰ 'ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਸਾਰੇ ਕੇਸਾਂ ਦੀ ਪੈਰਵੀ ਕਾਨੂੰਨ ਦੇ ਅਨੁਸਾਰ ਕੀਤੀ ਜਾਵੇਗੀ ਕਿਸੇ ਵੀ ਮੁਸ਼ਕਲ ਦੀ ਸਥਿਤੀ ਵਿੱਚ ਖਪਤਕਾਰ ਮੋਬਾਈਲ ਨੰਬਰ ' SMS ਜਾਂ WhatsApp ਦੁਆਰਾ 96461-75770 ਤੇ ਵੇਰਵੇ ਭੇਜ ਸਕਦੇ ਹਨ।

Have something to say? Post your comment

 

ਪੰਜਾਬ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਾਈ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋ ਅਜਾਦ ਉਮੀਦਵਾਰ ਵਜੋ ਚੋਣ ਲੜਣਗੇ

ਮੋਦੀ ਮੰਗਲਸੂਤਰ ਸਬੰਧੀ ਬੇਬੁਨਿਆਦ ਹਊਆ ਖੜ੍ਹਾ ਕਰ ਕੇ ਮੁਲਕ ਦੀ ਬਹੁਗਿਣਤੀ ਦੀਆਂ ਵੋਟਾਂ ਬਟੋਰਨਾ ਚਾਹੁੰਦੇ ਹਨ: ਬਲਬੀਰ ਸਿੱਧੂ

ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ

ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦੀ  ਹਮਾਇਤ ਕੀਤੀ, ਕਿਸਾਨਾਂ ਨਾਲ ਧੋਖਾ ਕੀਤਾ- ਨੀਲ ਗਰਗ

ਭਾਜਪਾ ਹਰਾਓ ਤੇ ਭਜਾਓ ਭਜਾਓ ਦਾ ਸੱਦਾ ਦਿੰਦੇ ਫਲੈਕਸ ਕੰਧਾਂ ਉੱਪਰ ਲਗਾਉਣ ਦੀ ਕੀਤੀ ਸ਼ੁਰੂਆਤ 

ਮਾਨ ਦਾ ਮੋਦੀ ਤੋਂ ਬਾਦਲਾਂ ਤੱਕ ਹਰ ਵਿਰੋਧੀ 'ਤੇ ਹਮਲਾ, ਕਿਹਾ ਮੈਂ ਆਪਣੇ ਲੋਕਾਂ ਦੇ ਹੱਕਾਂ ਲਈ ਲੜਦਾ ਰਹਾਂਗਾ