ਪੰਜਾਬ

ਸੰਗਰੂਰ ਲੋਕ ਸਭਾ ਹਲਕੇ ਦੇ 15,66,390 ਵੋਟਰ 23 ਜੂਨ ਨੂੰ ਬਿਨਾਂ ਕਿਸੇ ਡਰ ਤੋਂ ਕਰ ਸਕਣਗੇ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ: ਜਤਿੰਦਰ ਜੋਰਵਾਲ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | May 26, 2022 09:08 PM
 
 
ਸੰਗਰੂਰ- ਭਾਰਤ ਚੋਣ ਕਮਿਸ਼ਨ ਵੱਲੋਂ ਸੰਗਰੂਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਦੇ ਐਲਾਨ ਮਗਰੋਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ 23 ਜੂਨ 2022 ਨੂੰ ਹੋਣ ਵਾਲੀਆਂ ਚੋਣਾਂ ਦੇ ਸਬੰਧ ’ਚ ਸਮੂਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਨਿਰਦੇਸ਼ ਦਿੱਤੇ ਹਨ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਸੰਬੋਧਨ ਕਰਦਿਆਂ ਸ਼੍ਰੀ ਜੋਰਵਾਲ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਪਾਰਦਰਸ਼ੀ ਅਤੇ ਨਿਰਪੱਖ, ਪਾਰਦਰਸ਼ੀ ਤੇ ਸੁਰੱਖਿਅਤ ਚੋਣਾਂ ਕਰਵਾਉਣ ਲਈ ਪੂਰੀ ਤਰਾਂ ਵਚਨਬੱਧ ਹੈ‌।
 
ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ’ਚ ਤਿੰਨ ਵੱਖ-ਵੱਖ ਜ਼ਿਲਿਆਂ ਦੇ 9 ਵਿਧਾਨ ਸਭਾ ਹਲਕੇ ਪੈਂਦੇ ਹਨ ਜਿਨਾਂ ਦੇ 15, 66, 390 ਵੋਟਰ 23 ਜੂਨ ਨੂੰ ਬਿਨਾਂ ਕਿਸੇ ਡਰ ਤੋਂ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਸਕਣਗੇ। ਉਨਾਂ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਵਿੱਚ ਸੰਗਰੂਰ ਜ਼ਿਲੇ ਵਿਚਲੇ ਪੰਜ ਵਿਧਾਨ ਸਭਾ ਹਲਕਿਆਂ; ਲਹਿਰਾ-99, ਦਿੜਬਾ-100, ਸੁਨਾਮ-101, ਧੂਰੀ-107 ਅਤੇ ਸੰਗਰੂਰ-108 ਤੋਂ ਇਲਾਵਾ ਬਰਨਾਲਾ ਜ਼ਿਲੇ ਦੇ ਵੀ ਤਿੰਨੇ ਹਲਕੇ; ਭਦੌੜ-102, ਬਰਨਾਲਾ-103 ਅਤੇ ਮਹਿਲ ਕਲਾਂ-104 ਅਤੇ ਮਲੇਰਕੋਟਲਾ ਜ਼ਿਲੇ ਦਾ ਮਲੇਰਕੋਟਲਾ-105 ਵਿਧਾਨ ਸਭਾ ਹਲਕਾ ਸ਼ਾਮਲ ਹੈ। ਉਨਾਂ ਕਿਹਾ ਕਿ ਵੋਟਰਾਂ ਦੀ ਗਿਣਤੀ ਦੇ ਆਧਾਰ ’ਤੇ 1, 766 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਤਾਂ ਜੋ ਸੰਗਰੂਰ ਲੋਕ ਸਭਾ ਹਲਕੇ ਦੇ ਵੋਟਰ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।
 
ਸ਼੍ਰੀ ਜੋਰਵਾਲ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੰਗਰੂਰ ਅੰਦਰ ਜ਼ਿਲਾ ਕੰਟਰੋਲ ਰੂਮ ਸਥਾਪਤ ਕੀਤਾ ਜਾ ਚੁੱਕਾ ਹੈ, ਜੋ ਕਿ ਸਮੁੱਚੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ 24 ਘੰਟੇ ਕਾਰਜਸ਼ੀਲ ਰਹੇਗਾ ਅਤੇ ਜ਼ਿਲੇ ਦੇ ਲੋਕ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਕੋਈ ਵੀ ਸ਼ਿਕਾਇਤ ਇਸ ਕੰਟਰੋਲ ਰੂਮ ਉਤੇ ਦਰਜ ਕਰਵਾ ਸਕਦੇ ਹਨ ਜਾਂ ਵੋਟਾਂ ਸਬੰਧੀ ਕੋਈ ਵੀ ਜਾਣਕਾਰੀ ਕੰਟਰੋਲ ਰੂਮ ਨੰਬਰ 01672-230726 ਤੋਂ ਲੈ ਸਕਦੇ ਹਨ। ਉਨਾਂ ਕਿਹਾ ਕਿ ਇਸਦੇ ਨਾਲ ਹੀ ਵਟਸਐਪ ਨੰਬਰ 70096-24406 ਅਤੇ ਈ-ਮੇਲ ਆਈ.ਡੀ. sangrurcvigil@gmail.com ਤੇ etsan@punjab.gov.in’ਤੇ ਵੀ ਆਪਣੀ ਸ਼ਿਕਾਇਤ ਭੇਜੀ ਜਾ ਸਕਦੀ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਹਰ ਵਿਧਾਨ ਸਭਾ ਹਲਕੇ ਵਿਚ ਵੀ ਅਜਿਹਾ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਲਹਿਰਾ-99 ’ਚ 01676-272125, ਦਿੜਬਾ-100 ’ਚ 01676-292855, ਸੁਨਾਮ-101 ’ਚ 01676-220070, ਧੂਰੀ-107 01675-220561 ਅਤੇ ਸੰਗਰੂਰ-108 ’ਚ 01672-234260 ਨੰਬਰਾਂ ’ਤੇ ਇਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ।
 
ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਚੋਣ ਜ਼ਾਬਤੇ ਦੀ ਉਲੰਘਣਾ ਰੋਕਣ ਤੇ ਨਿਰਪੱਖ ਜ਼ਿਮਨੀ ਚੋਣ ਕਰਵਾਉਣ ਦੇ ਮਕਸਦ ਨਾਲ ਸੰਗਰੂਰ ਲੋਕ ਸਭਾ ਹਲਕੇ ਦੇ ਹਰ ਵਿਧਾਨ ਸਭਾ ਹਲਕੇ ਵਿਚ ਸਹਾਇਕ ਖਰਚਾ ਅਬਜਰਵਰ ਦੀ ਇੱਕ ਟੀਮ, ਸੀ-ਵਿਜੀਲ ਐਪ ਲਈ 9 ਉੱਡਣ ਦਸਤੇ, 9 ਸਟੈਟਿਕ ਸਰਵੈਲੈਂਸ ਟੀਮਾਂ, 6 ਵੀਡਿਓ ਸਰਵੇਲੈਂਸ ਟੀਮਾਂ, ਇੱਕ ਟੀਮ ਵੀਡਿਓ ਵਾਚਣ ਲਈ ਅਤੇ ਇੱਕ ਟੀਮ ਅਕਾਉਟਿੰਗ ਲਈ ਤੈਨਾਤ ਕਰ ਦਿੱਤੀ ਗਈ ਹੈ।
 
ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ 30 ਮਈ 2022 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ 6 ਜੂਨ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ । ਉਨਾਂ ਦੱਸਿਆ ਕਿ 7 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਜਿਸ ਤੋਂ ਬਾਅਦ ਉਮੀਦਵਾਰ 9 ਜੂਨ ਤੱਕ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ । ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਵੋਟਾਂ 23 ਜੂਨ ਨੂੰ ਪੈਣਗੀਆਂ ਅਤੇ 26 ਜੂਨ 2022 ਨੂੰ ਵੋਟਾਂ ਦੀ ਗਿਣਤੀ ਕਰਵਾਈ ਜਾਵੇਗੀ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਜ਼ਿਲ੍ਹਾ ਚੋਣ ਅਫਸਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲਤੀਫ਼ ਅਹਿਮਦ ਅਤੇ ਤਹਿਸੀਲਦਾਰ ਚੋਣਾਂ ਵਿਜੇ ਕੁਮਾਰ ਵੀ ਹਾਜ਼ਰ ਸਨ।
 

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ