ਹਰਿਆਣਾ

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਰਿਆਣਾ ਕਮੇਟੀ ਨੇ ਕਰਵਾਇਆ ਅਰਦਾਸ ਸਮਾਗਮ

ਕੌਮੀ ਮਾਰਗ ਬਿਊਰੋ | June 01, 2022 08:39 PM


 ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਪੰਥ ਵਲੋਂ ਲਗਾਤਾਰ ਸੰਘਰਸ਼ ਜਾਰੀ ਹੈ ਜਿਸ ਚ ਸਾਰੀਆਂ ਸਿੱਖ ਜਥੇਬੰਦੀਆਂ ਉਪਰਾਲੇ ਕਰ ਰਹੀਆਂ ਹਨ ਇਸ ਸੰਘਰਸ਼ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਦੀ ਅਗਵਾਈ ਵਿੱਚ ਇਸ ਸੰਘਰਸ਼ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਪਿਛਲੇ ਦਿਨੀਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ. ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਪੰਥਕ ਇਕੱਤਰਤਾ ਸੱਦੀ ਗਈ ਸੀ ਜਿਸ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਭਾਰਤ ਦੇ ਪ੍ਰਧਾਨ ਮੰਤਰੀ ਗ੍ਰਹਿ ਮੰਤਰੀ ਅਤੇ ਸਬੰਧਤ ਮੁੱਖ ਮੰਤਰੀਆਂ ਦੇ ਨਾਲ ਗੱਲਬਾਤ ਕਰ ਕੇ ਇਸ ਮਸਲੇ ਦਾ ਹੱਲ ਕਰੇਗੀ ਤਾਂ ਕਿ ਬੰਦੀ ਸਿੰਘ ਆਪੋ ਆਪਣੇ ਘਰੀਂ ਪਰਤ ਸਕਣ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੂੰ ਵੀ ਇਸ ਅਤੇ 11 ਮੈਂਬਰੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਜੋ ਪਿਛਲੇ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਹਰ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਉਂਦੇ ਰਹੇ ਹਨ ਜਥੇਦਾਰ ਦਾਦੂਵਾਲ ਜੀ ਦੀ ਸੁਯੋਗ ਅਗਵਾਈ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਥੜਾ ਸਾਹਿਬ ਪਾਤਸ਼ਾਹੀ 9ਵੀਂ ਝੀਵਰਹੇੜੀ ਯਮੁਨਾਨਗਰ ਵਿਖੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਵਿਸ਼ਾਲ ਅਰਦਾਸ ਸਮਾਗਮ ਕੀਤਾ ਗਿਆ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਪ੍ਰਚਾਰਕ ਜੱਥੇ ਭਾਈ ਗੁਰਸੇਵਕ ਸਿੰਘ ਰੰਗੀਲਾ ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਦਾਦੂ ਸਾਹਿਬ, ਬੀਬੀ ਬਲਜਿੰਦਰ ਕੌਰ ਖਾਲਸਾ ਬੀਬੀ ਅੰਮ੍ਰਿਤ ਕੌਰ ਚੀਕਾ, ਅਨਮੋਲ ਢਾਡੀ ਜੱਥਾ ਭਾਈ ਸੁਖਪ੍ਰੀਤ ਸਿੰਘ ਖ਼ਾਲਸਾ ਪਲਾਸੌਰ, ਹਰਿਆਣਾ ਕਮੇਟੀ ਦੇ ਪ੍ਰਚਾਰਕ ਭਾਈ ਮਨਜੀਤ ਸਿੰਘ ਗੜੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਸਭਿੰਨਾ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋਡ਼ਿਆ ਉਪਰੰਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪੰਥਕ ਸ਼ਖ਼ਸੀਅਤਾਂ ਵੱਲੋਂ ਸੰਗਤਾਂ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਚਾਰਾਂ ਦੀ ਸਾਂਝ ਪਾਈ ਗਈ ਜਥੇਦਾਰ ਦਾਦੂਵਾਲ ਜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਕ ਦੇਸ਼ ਦੇ ਸ਼ਹੀਦ ਹੁੰਦੇ ਹਨ ਜਿਨਾਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਕੀਤੀ ਇਕ ਕੌਮ ਦੇ ਸ਼ਹੀਦ ਹਨ ਜਿਨ੍ਹਾਂ ਸਾਡੀ ਕੌਮ ਲਈ ਸ਼ਹੀਦੀਆਂ ਪਾਈਆਂ ਅਤੇ ਇਸੇ ਤਰਾਂ ਇੱਕ ਦੇਸ਼ ਦੇ ਬੰਦੀ ਤੇ ਇੱਕ ਕੌਮ ਦੇ ਬੰਦੀ ਹਨ ਇਹ ਬੰਦੀ ਸਿੰਘ ਸਾਡੀ ਕੌਮ ਦੇ ਹਨ ਤੇ ਇਨਾਂ ਦੀਆਂ ਰਿਹਾਈਆਂ ਕਰਾਉਣਾ ਸਾਡੀ ਕੌਮ ਦਾ ਫ਼ਰਜ਼ ਬਣਦਾ ਹੈ ਅਤੇ ਇਸ ਕੌਮੀ ਕਾਰਜ ਲਈ ਸਾਡੇ ਯਤਨ ਲਗਾਤਾਰ ਜਾਰੀ ਹਨ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਸ.ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਦਿੱਲੀ ਕਮੇਟੀ ਦੇ ਯਤਨ ਜਾਰੀ ਹਨ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਦਾਦੂਵਾਲ ਜੀ ਜੋ ਵੀ ਪੰਥਕ ਪ੍ਰੋਗਰਾਮ ਉਲੀਕਣਗੇ ਦਿੱਲੀ ਕਮੇਟੀ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਭੁਪਿੰਦਰ ਸਿੰਘ ਅਸੰਧ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਦਾਦੂਵਾਲ ਜੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਅਰਦਾਸ ਸਮਾਗਮ ਦੀ ਸ਼ਲਾਘਾ ਕੀਤੀ ਅਤੇ ਹਰ ਤਰ੍ਹਾਂ ਦੇ ਸਹਿਯੋਗ ਲਈ ਐਲਾਨ ਕੀਤਾ ਸ਼੍ਰੋਮਣੀ ਅਕਾਲੀ ਦਲ ਦੇ ਸ. ਕੰਵਲਜੀਤ ਸਿੰਘ ਅਜਰਾਣਾ ਨੇ ਕਿਹਾ ਕਿ ਜਥੇਦਾਰ ਦਾਦੂਵਾਲ ਜੀ ਨੇ ਪੂਰੇ ਸੰਸਾਰ ਵਿੱਚ ਸਿੱਖੀ ਦਾ ਪ੍ਰਚਾਰ ਪ੍ਰਸਾਰ ਨਾਲ ਹਰ ਪੰਥਕ ਮੁੱਦੇ ਤੇ ਸੰਘਰਸ਼ ਕੀਤਾ ਹੈ ਅਸੀਂ ਹਰਿਆਣਾ ਦੇ ਸਿੱਖ ਜਥੇਦਾਰ ਦਾਦੂਵਾਲ ਜੀ ਦਾ ਹਰ ਤਰਾਂ ਨਾਲ ਸਾਥ ਦੇਵਾਂਗੇ ਤਾਂ ਕਿ ਉਹ ਪੰਥਕ ਮਸਲਿਆਂ ਤੇ ਹੋਰ ਬੇਬਾਕੀ ਨਾਲ ਕੰਮ ਕਰ ਸਕਣ ਐਡਵੋਕੇਟ ਬੀਬੀ ਅਨਰਾਧਾ ਭਾਰਗਵ ਨੇ ਵੀ ਇਸ ਸਮੇਂ ਸਿੱਖ ਪੰਥ ਨੂੰ ਇਕੱਠੇ ਹੋ ਕੇ ਪੰਥਕ ਮੁੱਦਿਆਂ ਤੇ ਕੰਮ ਕਰਨ ਦੀ ਅਪੀਲ ਕੀਤੀ ਇਸ ਅਰਦਾਸ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਭੁਪਿੰਦਰ ਸਿੰਘ ਅਸੰਧ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਜਗਦੀਪ ਸਿੰਘ ਕਾਹਲੋਂ, ਭਾਈ ਸਰਬਜੀਤ ਸਿੰਘ ਵਿਰਕ ਅੰਤਿ੍ੰਗ ਮੈਂਬਰ, ਭਾਈ ਗੁਰਮੀਤ ਸਿੰਘ ਭਾਟੀਆ ਮੈਂਬਰ, ਭਾਈ ਹਰਜੀਤ ਸਿੰਘ ਪੱਪਾ ਮੈਂਬਰ, ਸ੍ਰੌਮਣੀ ਅਕਾਲੀ ਦਲ ਦੇ ਭਾਈ ਕੰਵਲਜੀਤ ਸਿੰਘ ਅਜਰਾਣਾ, ਭਾਈ ਗੁਰਵਿੰਦਰ ਸਿੰਘ, ਸ. ਤਜਿੰਦਰ ਸਿੰਘ ਮੱਕੜ, ਐਡਵੋਕੇਟ ਬੀਬੀ ਅਨੁਰਾਧਾ ਭਾਰਗਵ ਸ੍ਰੀ ਗੁਰੂ ਤੇਗ ਬਹਾਦਰ ਬ੍ਰਿਗੇਡ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਪ੍ਰਧਾਨ, ਸ.ਸਵਰਨ ਸਿੰਘ ਰਤੀਆ ਮੀਤ ਪ੍ਰਧਾਨ, ਸ.ਜਸਬੀਰ ਸਿੰਘ ਭਾਟੀ ਜਰਨਲ ਸਕੱਤਰ, ਸ. ਨਿਰਵੈਰ ਸਿੰਘ ਆਂਟਾ, ਸ.ਹਰਭਜਨ ਸਿੰਘ ਰਠੌਰ, ਸ. ਸਰਤਾਜ ਸਿੰਘ ਸੀਂਘੜਾ, ਸ. ਸਤਪਾਲ ਸਿੰਘ ਰਾਮਗੜੀਆ, ਸ.ਅਮਰਿੰਦਰ ਸਿੰਘ ਅਰੋੜਾ ਪੰਜੇ ਅੰਤਿ੍ੰਗ ਮੈਂਬਰ, ਸ. ਨਿਸ਼ਾਨ ਸਿੰਘ ਬੜਤੋਲੀ, ਸ. ਪਲਵਿੰਦਰ ਸਿੰਘ ਬੋੜਸ਼ਾਮ, ਸ. ਮਲਕੀਤ ਸਿੰਘ ਪਾਨੀਪੱਤ, ਬੀਬੀ ਬਲਜਿੰਦਰ ਕੌਰ ਖਾਲਸਾ ਚਾਰੇ ਮੈਂਬਰ, ਸਕੱਤਰ ਸਰਬਜੀਤ ਸਿੰਘ, ਸ.ਰਤਨ ਸਿੰਘ ਵਿਰਕ, ਸ. ਇੰਦਰਪਾਲ ਸਿੰਘ ਕਰਨਾਲ, ਸ. ਲਖਵਿੰਦਰ ਸਿੰਘ ਸਤਗੋਲੀ ਵੀ ਹਾਜ਼ਰ ਸਨ

Have something to say? Post your comment

 

ਹਰਿਆਣਾ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ