ਖੇਡ

ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਦੇ ਮੁੱਖ ਸਾਜਿਸ਼ ਘਾੜੇ ਪੁਲਿਸ ਦੀ ਗਿ੍ਰਫਤ ’ਚ

ਕੌਮੀ ਮਾਰਗ ਬਿਊਰੋ | June 05, 2022 06:21 PM

ਜਲੰਧਰ-  ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ), ਸਵਪਨ ਸ਼ਰਮਾ, ਨੇ ਐਤਵਾਰ ਨੂੰ ਦੱਸਿਆ ਕਿ ਪੰਜਾਬ ਪੁਲਿਸ ਨੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਦੇ ਹਾਈ ਪ੍ਰੋਫਾਈਲ ਕਤਲ ਕੇਸ ਦੇ ਸਬੰਧ ਵਿਚ 05 ਹੋਰ ਵਿਅਕਤੀਆ ਸਮੇਤ 2 ਸ਼ੂਟਰਾਂ ਨੂੰ ਗਿ੍ਰਫਤਾਰ ਕੀਤਾ ਹੈ, ਜਿਸ ਨਾਲ ਕੁੱਲ ਗਿਣਤੀ 09 ਹੋ ਗਈ ਹੈ।

ਗਿ੍ਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਵਿੰਦਰ ਸਿੰਘ ਉਰਫ ਫੋਜੀ ਵਾਸੀ ਬੁਲੰਦਸ਼ਰ, ਵਿਕਾਸ ਮਾਹਲੇ ਵਾਸੀ ਗੁੜਗਾਉਂ, ਹਰਿਆਣਾ, ਸਚਿਨ ਧੌਲਿਆ ਵਾਸੀ ਅਲਵਰ, ਰਾਜਸਥਾਨ, ਮਨਜੋਤ ਕੋਰ ਵਾਸੀ ਸੰਗਰੂਰ ਅਤੇ ਯਾਦਵਿੰਦਰ ਸਿੰਘ ਵਾਸੀ ਪੀਲੀਭੀਤ, ਯੂ.ਪੀ. ਵਜੋਂ ਕੀਤੀ ਗਈ ਹੈ। ਪੁਲਿਸ ਵਲੋਂ ਇਹਨਾਂ ਕੋਲੋਂ 7 ਪਿਸਤੋਲ ਸਮੇਤ 5 ਵਿਦੇਸ਼ੀ .30 ਬੋਰ ਪਿਸਤੋਲ ਅਤੇ ਦੋ .315 ਬੋਰ ਕੰਟਰੀਮੇਡ ਪਿਸਤੋਲ ਤੇ 3 ਵਾਹਨ ਮਹਿੰਦਰਾ ਐਕਸ.ਯੂ.ਵੀ, ਟੋਇਟਾ ਈਟੀਓਸ ਅਤੇ ਹੁੰਡਈ ਵਰਨਾ ਵੀ ਬਰਾਮਦ ਕੀਤੇ ਗਏ ਹਨ।

ਜਿਕਰਯੋਗ ਹੈ ਕਿ 14 ਮਾਰਚ 2022, ਨੂੰ ਸ਼ਾਮ 06 ਵਜੇ ਦੇ ਕਰੀਬ ਪਿੰਡ ਮੱਲੀਆਂ ਵਿਖੇ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਵਲੋਂ ਸੰਦੀਪ ਸਿੰਘ ਉਰਫ ਸੰਦੀਪ ਨੰਗਲ ਅੰਬੀਆ ਵਜੋ ਜਾਣੇ ਜਾਂਦੇ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਸੀਨੀਅਰ ਪੁਲਿਸ ਕਪਤਾਨ, ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ ਫੋਜੀ , ਜਿਸ ਨੂੰ ਬੁਲੰਦਸ਼ਰ, ਯੂ.ਪੀ. ਤੋਂ ਫੜਿਆ ਗਿਆ ਸੀ ਅਤੇ ਜੋ ਕਿ ਇਸ ਕਤਲ ਵਿਚ ਮੁੱਖ ਕੋਰਡੀਨੇਟਰ ਸੀ, ਨੇ ਹੀ ਸ਼ਾਰਪ ਸ਼ੂਟਰਾਂ ਨੂੰ ਆਉਣ ਜਾਣ ਲਈ ਵਾਹਨ, ਹਥਿਆਰ, ਸੇਫ ਹਾਉਸ, ਹਥਿਆਰਾ ਨੂੰ ਹੈਂਡਲ ਕਰਨ ਲਈ ਟ੍ਰੈਨਿੰਗ, ਵਿਤੀ ਸਹਾਇਤਾ ਅਤੇ ਜੁਰਮ ਨੂੰ ਅੰਜਾਮ ਦੇਣ ਲਈ ਰੇਕੀ ਕਰਨ ਲਈ ਸਹਾਇਤਾ ਦਿੱਤੀ ਸੀ।

ਉਹਨਾਂ ਨੇ ਦੱਸਿਆ ਕਿ ਫਰੀਦਾਬਾਦ ਤੋਂ ਫੜੇ ਗਏ ਇੱਕ ਹੋਰ ਦੋਸ਼ੀ ਵਿਕਾਸ ਮਾਹਲੇ, ਮੁੱਖ ਸ਼ੂਟਰ ਨੂੰ ਗੋਲੀਬਾਰੀ ਕਰਨ ਵਾਲਿਆ ਦੀ ਪਛਾਣ ਕਰਨ ਅਤੇ ਉਹਨਾਂ ਨੂੰ ਸਿਖਲਾਈ ਦੇਣ ਦਾ ਕੰਮ ਸੋਂਪਿਆ ਗਿਆ ਸੀ ਅਤੇ ਬਾਅਦ ਵਿਚ ਉਸਨੇ ਵੀ ਫੌਜੀ ਨਾਲ ਮਿਲ ਕੇ ਸੰਦੀਪ ਦੀ ਟਾਰਗੇਟ ਕਿਲਿੰਗ ਨੰੁ ਅੰਜਾਮ ਦਿੱਤਾ ਸੀ। ਜਾਂਚ ਦੋਰਾਨ ਵਿਕਾਸ ਮਾਹਲੇ ਨੇ ਪੰਜਾਬ ਵਿਚ ਦੋ ਕਤਲ ਕੇਸਾਂ ਵਿਚ ਆਪਣੀ ਭੂਮਿਕਾ ਦਾ ਖੁਲਾਸਾ ਕੀਤਾ ਹੈ, ਜਿਹਨਾਂ ਬਾਰੇ ਪੁਲਿਸ ਨੂੰ ਪਹਿਲਾਂ ਪਤਾ ਨਹੀ ਸੀ।


ਹੋਰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਜਲੰਧਰ (ਦਿਹਾਤੀ) ਸ਼੍ਰੀ ਸਵਪਨ ਸ਼ਰਮਾ, ਆਈ.ਪੀ.ਐਸ. ਨੇ ਦੱਸਿਆ ਕਿ ਸਚਿਨ ਧੋਲੀਆ ਅਤੇ ਮੰਨਜੋਤ ਕੌਰ ਨੂੰ ਕੋਸ਼ਲ ਡਾਗਰ ਗਿਰੋਹ ਦੇ ਮੈਂਬਰਾਂ ਨੂੰ ਪਨਾਹ ਦੇਣ ਅਤੇ ਉਹਨਾਂ ਨੂੰ ਬਚਕੇ ਨਿਕਲਣ ਲਈ ਸੁਰੱਖਿਅਤ ਰਸਤਾ ਮੁਹੱਈਆ ਕਰਵਾਉਣ ਦੇ ਦੋਸ਼ਾਂ ਵਿਚ ਗਿ੍ਰਫਤਾਰ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਪਿਛਲੇ 3 ਹਫਤਿਆ ਵਿਚ ਪੁਲਿਸ ਨੇ ਇਸ ਗਿ੍ਰਰੋਹ ਦੇ ਮੈਂਬਰਾਂ ਦੁਆਰਾ ਲੁਕਣ ਲਈ ਵਰਤੇ ਜਾਂਦੇ 18 ਟਿਕਾਣਿਆ ਦੀ ਪਛਾਣ ਕਰਕੇ ਛਾਪੇ ਮਾਰੀ ਕੀਤੀ ਹੈ ਅਤੇ ਇਸ ਮਾਮਲੇ ਵਿਚ ਕਈ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ।

ਐਸ.ਐਸ.ਪੀ. ਜਲੰਧਰ (ਦਿਹਾਤੀ) ਨੇ ਦੱਸਿਆ ਕਿ ਪੰਜਵਾਂ ਦੋਸ਼ੀ ਯਾਦਵਿੰਦਰ ਸਿੰਘ, ਜੋ ਜੁਝਾਰ ਸਿੰਘ ਦਾ ਨਜ਼ਦੀਕੀ ਸਾਥੀ ਹੈ, ਗਿਰੋਹ ਦੇ ਮੈਂਬਰਾਂ ਵਿਚਕਾਰ ਵਿਚੋਲੇ ਦਾ ਕੰਮ ਕਰਦਾ ਸੀ।

ਇਸ ਦੋਰਾਨ 19 ਮਾਰਚ ਨੂੰ ਪੁਲਿਸ ਨੇ 4 ਮੁੱਖ ਸਾਜਿਸ਼ ਕਰਤਾਵਾਂ ਨੂੰ ਗਿ੍ਰਫਤਾਰ ਕਰਕੇ ਇਸ ਕੇਸ ਦੀ ਗੁੱਥੀ ਸੁਲਝਾਈ ਸੀ। ਇਨਾਂ ਦੋਸ਼ੀਆਂ ਦੀ ਪਛਾਣ ਫਤਿਹ ਸਿੰਘ ਉਰਫ ਜੁਵਰਾਜ਼ ਵਾਸੀ ਸੰਗਰੂਰ , ਗੁੂਰਗ੍ਰਾਮ ਹਰਿਆਣਾ ਦੇ ਨਾਹਰਪੁਰ ਰੂਪਾ ਦੇ ਕੋਸ਼ਲ ਚੋਧਰੀ , ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਨ ਦੇ ਅਮਿਤ ਡਾਗਰ, ਪਿੰਡ ਮਾਧੋਪੁਰ, ਪੀਤੀਭੀਤ, ਯੂ.ਪੀ. ਦੇ ਰਹਿੰਣ ਵਾਲੇ ਸਿਮਰਜੀਤ ਸਿੰਘ ਉਰਫ ਜੁਝਾਰ ਸਿੰਘ ਵਜੋਂ ਹੋਈ ਹੈ । ਇਹ ਚਾਰੇ ਮੁਲਜਮ ਹਿਸਟਰੀਸ਼ੀਟਰ ਹਨ ਅਤੇ 20 ਤੋਂ ਵੱਧ ਅਪਰਾਧਿਕ ਮਾਮਲਿਆ ਦਾ ਸਾਹਮਣਾ ਕਰ ਰਹੇ ਹਨ ਇਹਨਾਂ ਵਿਚੋਂ ਜ਼ਿਆਦਾਤਰ ਕਤਲ ਅਤੇ ਇਰਾਦਾ ਕਤਲ ਦੇ ਕੇਸਾਂ ਤਹਿਤ ਵੱਖ ਵੱਖ ਜੇਲਾਂ ਬੰਦਾ ਸਨ ਅਤੇ ਇਨਾਂ ਨੂੰ ਪ੍ਰੋਡੱਕਸ਼ਨ ਵਾਰੰਟ ਤੇ ਲਿਆਂਦਾ ਗਿਆ ਸੀ।

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ