ਖੇਡ

ਮਹਿਲਾ ਕਿਸਾਨ ਯੂਨੀਅਨ ਵੱਲੋਂ ਬੀਬਾ ਹਰਮਨਪ੍ਰੀਤ ਕੌਰ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ

ਕੌਮੀ ਮਾਰਗ ਬਿਊਰੋ | June 11, 2022 07:51 PM

ਜਲੰਧਰ - ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਮੋਗਾ ਜ਼ਿਲ੍ਹੇ ਦੀ ਬੀਬਾ ਹਰਮਨਪ੍ਰੀਤ ਕੌਰ ਦੇ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਕਪਤਾਨ ਚੁਣੇ ਜਾਣ ਤੇ ਉਸਨੂੰ ਅਤੇ ਉਸ ਦੇ ਪਰਿਵਾਰ ਨੂੰ ਤਹਿ ਦਿਲੋਂ ਮੁਬਾਰਕਬਾਦ ਦਿੱਤੀ ਹੈ ਜਿਸ ਨੇ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।ਆਪਣੇ ਵਧਾਈ ਸੰਦੇਸ਼ ਵਿਚ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਬੀਬਾ ਹਰਮਨਪ੍ਰੀਤ ਕੌਰ ਦੀ ਕਾਮਯਾਬੀ ਪੰਜਾਬ ਦੀਆਂ ਹੋਰ ਬੇਟੀਆਂ ਨੂੰ ਵੀ ਖੇਡਾਂ ਦੇ ਖੇਤਰ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮਹਿਲਾ ਕਿਸਾਨ ਯੂਨੀਅਨ ਵੱਲੋਂ ਬੀਬਾ ਹਰਮਨਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।

ਮਹਿਲਾ ਕਿਸਾਨ ਨੇਤਾ ਨੇ ਕਿਹਾ ਕਿ ਸਮਾਜ ਦੀ ਸਮੁੱਚੀ ਤਰੱਕੀ ਵਿੱਚ ਔਰਤਾਂ ਦਾ ਵਿਸ਼ੇਸ਼ ਯੋਗਦਾਨ ਹੁੰਦਾ ਹੈ ਇਸੇ ਕਰਕੇ ਧੀਆਂ ਕਿਸੇ ਪੱਖੋਂ ਵੀ ਪੁੱਤਰਾਂ ਤੋਂ ਘੱਟ ਨਹੀਂ ਹੁੰਦੀਆਂ ਅਤੇ ਬੀਬਾ ਹਰਮਨਪ੍ਰੀਤ ਕੌਰ ਨੇ ਕੌਮੀ ਪੱਧਰ ਦੀ ਇਹ ਪ੍ਰਾਪਤੀ ਕਰਕੇ ਸਮਾਜ ਵਿੱਚ ਬੇਟੀਆਂ ਦੀ ਮਹੱਤਤਾ ਨੂੰ ਦਰਸਾ ਦਿੱਤਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਬੀਬਾ ਹਰਮਨਪ੍ਰੀਤ ਕੌਰ ਭਵਿੱਖ ਵਿੱਚ ਹੋਰ ਵੀ ਬੁਲੰਦੀਆਂ ਛੂਹੇਗੀ।

ਬੀਬੀ ਰਾਜੂ ਨੇ ਆਖਿਆ ਕਿ ਇਹ ਇਕ ਅਟੱਲ ਸਚਾਈ ਹੈ ਕਿ ਔਰਤਾਂ ਬਹੁਮੰਤਵੀ ਕਰਮ ਕਰਨ ਵਿੱਚ ਸਭ ਤੋਂ ਵਧੀਆ ਮਾਹਿਰ ਹੁੰਦੀਆਂ ਹਨ ਤੇ ਉਹ ਹਰ ਕੰਮ ਕਰ ਸਕਦੀਆਂ ਹਨ ਬਸ ਮੌਕਾ ਮਿਲਣਾ ਚਾਹੀਦਾ ਹੈ।

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ