ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋ ਹੋਰ ਦੋਸ਼ੀਆਂ ਨੁੰ ਗ੍ਰਿਫਤਾਰ ਕਰ ਲਿਆ ਗਿਆ ਹੈ।ਸ. ਕਾਲਕਾ ਤੇ ਸ. ਕਾਹਲੋਂ ਨੇ ਦੱਸਿਆ ਕਿ ਪਹਿਲਾਂ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ 4 ਦੋਸ਼ੀ ਗ੍ਰਿਫਤਾਰ ਕੀਤੇ ਗਏ ਸਨ ਤੇ ਹੁਣ 2 ਹੋਰ ਦੋਸ਼ੀ ਗ੍ਰਿਫਤਾਰ ਕੀਤੇ
ਗਏ ਹਨ।ਉਹਨਾਂ ਨੇ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋੋਸ਼ੀਆਂ ਦੀ ਗ੍ਰਿਫਤਾਰੀ ਦਾ ਸਿਹਰਾ ਆਪਣੇ ਸਿਰ ਬੰਨਣ ਦੇ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਯਤਨ ਦਾ ਗੰਭੀਰ ਨੋਟਿਸ ਲੈਂਦਿਆਂ ਆਖਿਆ ਕਿ ਉਹ ਜਿਹੜੇ ਕੰਮ ਨਹੀਂ ਕਰ ਸਕੇ, ਉਸ ਦਾ ਸਿਹਰਾ ਆਪਣੇ
ਸਿਰ ਬੰਨਣ ਦੇ ਯਤਨਾਂ ਤੋਂ ਬਾਜ਼ ਆਉਣ।ਉਹਨਾਂ ਕਿਹਾ ਕਿ ਕਾਨਪੁਰ ਸਿੱਖ ਦੰਗਿਆਂ ਦੇ ਮਾਮਲੇ ਵਿਚ ਕਾਰਵਾਈ ਸਿਰਫ ਦਿੱਲੀ ਕਮੇਟੀ ਦੇ ਯਤਨਾਂ ਨਾਲ ਨਾਲ ਹੋਈ ਹੈ, ਇਸ ਤੱਥ ਤੋਂ ਸਾਰਾ ਜੱਗ ਜਾਣੂ ਹੈ।ਸ. ਕਾਲਕਾ ਤੇ ਸ. ਕਾਹਲੋਂ ਨੇ ਕਿਹਾ ਕਿ 2019 ਵਿਚ ਸ. ਜੀ.ਕੇ ਨੁੰੂ ਦਿੱਲੀ ਕਮੇਟੀ ਦੀ ਪ੍ਰਧਾਨਗੀ ਤੋਂ ਲਾਂਭੇ ਕਰ ਦਿੱਤਾ ਗਿਆ ਸੀ।ਇਸ ਉਪਰੰਤ ਉਹਨਾਂ ਆਪ, ਦਿੱਲੀ ਦੇ ਸਿੱਖ ਨੇਤਾ ਕੁਲਦੀਪ ਸਿੰਘ ਭੋਗਲ ਤੇ ਕਾਨਪੁਰ ਦੇ ਸਿੱਖ ਨੇਤਾ ਸੁਰਜੀਤ ਸਿੰਘ ਉਬਰਾਏ ਇਸ ਮਾਮਲੇ ਵਿਚ ਉੱਤਰ ਪ੍ਰਦੇਸ਼ ਦੇ ਗ੍ਰਹਿ ਸਕੱਤਰ ਤੇ ਬਣੀ ਐਸ.ਆਈ.ਟੀ ਨਾਲ ਮੁਲਾਕਾਤਾਂ ਕਰਦੇ ਹਨ ਤੇ ਕੇਸ ਦੀ ਪੈਰਵੀ ਨਿਰੰਤਰ ਕਰਦੇ ਰਹੇ ਹਨ।ਉਹਨਾਂ ਕਿਹਾ ਕਿ ਇਹਨਾਂ ਕੇਸਾਂ ਦੀ ਪੈਰਵਈ ਵਿਚ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ
ਸਿਰਸਾ ਨੇ ਅਹਿਮ ਰੋਲ ਅਦਾ ਕੀਤਾ ਹੈ। ਉਹਨਾਂ ਕਿਹਾ ਦਿੱਲੀ ਕਮੇਟੀ ਹਮੇਸ਼ਾ ਇਹਨਾਂ ਕੇਸਾਂ ਦਾ ਤਰਕਸੰਗਤ ਨਿਪਟਾਰਾ ਕਰਵਾਉਣ ਦੇ ਹੱਕ ਵਿਚ ਹੈ ਤੇ ਹਮੇਸ਼ਾ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਵਾਸਤੇ ਕੰਮ ਕੀਤਾ ਹੈ ਤੇ ਕਰਦੇ ਰਹਾਂਗੇ।