ਪੰਜਾਬ

ਪਾਣੀ ਅਤੇ ਆਬਾਦਕਾਰਾਂ ਦੇ ਮਸਲੇ ’ਤੇ ਜਲੰਧਰ ਵਿੱਚ 25 ਜੂਨ ਨੂੰ ਕਨਵੈਨਸ਼ਨ ਕਰਨਗੀਆਂ ਕਿਸਾਨ ਜੱਥੇਬੰਦੀਆਂ

ਕੌਮੀ ਮਾਰਗ ਬਿਊਰੋ | June 22, 2022 07:02 PM
 
 
ਜਲੰਧਰ - ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 22 ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕਿਸਾਨ ਜੱਥੇਬੰਦੀਆਂ ਨੇ ਪੰਜਾਬ ’ਚ ਗੰਭੀਰ ਹੋ ਚੁੱਕੇ ਪਾਣੀ ਦੇ ਸੰਕਟ ਅਤੇ ਹੱਲ ਅਤੇ ਆਬਾਦਕਾਰਾਂ ਨੂੰ ਮਾਲਕਾਨਾ ਹੱਕ ਦੇਣ ਦੇ ਸਵਾਲ ਉੱਪਰ 25 ਜੂਨ ਨੂੰ ਜਲੰਧਰ ਵਿਖੇ ਦੇਸ਼ ਭਗਤ ਯਾਦਗਾਰ ਹਾਲ ’ਚ ਸੂਬਾਈ ਕਨਵੈਨਸ਼ਨ ਕਰਨ ਦੇ ਪ੍ਰੋਗਰਾਮ ਨੂੰ ਅੰਤਿਮ ਛੋਹਾਂ ਦਿੱਤੀਆਂ ਹਨ।
ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਅਗਨੀਪੱਥ ਸਕੀਮ ਵਿਰੁੱਧ 24 ਜੂਨ ਨੂੰ ਦੇਸ਼ ਵਿਆਪੀ ਵਿਰੋਧ ਦੇ ਸੱਦੇ ਨੂੰ ਲਾਗੂ ਕਰਨ ਦਾ ਫੈਸਲਾ ਵੀ ਕੀਤਾ ਗਿਆ।
ਮੀਟਿੰਗ ਨੇ ਯੂਪੀ ਦੀ ਯੋਗੀ ਅਦਿੱਤਿਆਨਾਥ ਸਰਕਾਰ ਵੱਲੋਂ ਘੱਟ ਗਿਣਤੀਆਂ, ਜਮਹੂਰੀ ਤਾਕਤਾਂ ਅਤੇ ਆਪਣੇ ਸਿਆਸੀ ਵਿਰੋਧੀਆਂ ਨੂੰ ਜਬਰ ਦੇ ਜੋਰ ਡਰਾਉਣ-ਧਮਕਾਉਣ ਲਈ ਧਾਰਨ ਕੀਤੀ ਬੁਲਡੋਜ਼ਰ ਫਾਸ਼ੀਵਾਦ ਦੀ ਨੀਤੀ ਉੱਪਰ ਰੋਕ ਲਾਉਣ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਇੱਕ ਪ੍ਰਮੁੱਖ ਆਗੂ ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਡਾ. ਅਸ਼ੀਸ਼ ਮਿੱਤਲ ਉੱਪਰ ਪ੍ਰਯਾਗਰਾਜ ਵਿਖੇ ਦਰਜ ਕੀਤੇ ਪੁਲੀਸ ਕੇਸ ਅਤੇ ਜਾਰੀ ਕੀਤੇ ਗੈਰ-ਜ਼ਮਾਨਤੀ ਵਾਰੰਟਾਂ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਹੈ।
ਮੀਟਿੰਗ ਵਿੱਚ ਕਨਵੈਨਸ਼ਨ ਵਿਚਲੇ ਸਮੁੱਚੇ ਪ੍ਰਬੰਧਾਂ ਅਤੇ ਨੀਤੀਗਤ ਮਾਮਲਿਆਂ ਨੂੰ ਨਜਿੱਠਣ ਲਈ ਮਨਜੀਤ ਸਿੰਘ ਰਾਏ, ਜਗਮੋਹਣ ਸਿੰਘ, ਪ੍ਰਗਟ ਸਿੰਘ ਜਾਮਾਰਾਏ, ਜੰਗਵੀਰ ਸਿੰਘ ਚੌਹਾਨ ਅਤੇ ਰਾਮਿੰਦਰ ਸਿੰਘ ਪਟਿਆਲਾ ਅਧਾਰਿਤ ਕਮੇਟੀ ਬਣਾ ਕੇ ਡਿਊਟੀ ਲਗਾਈ ਗਈ।
ਮੀਟਿੰਗ ਵਿੱਚ ਡਾ. ਸਤਨਾਮ ਸਿੰਘ ਅਜਨਾਲਾ, ਸੂਰਤ ਸਿੰਘ ਧਰਮਕੋਟ, ਮੁਕੇਸ਼ ਚੰਦਰ, ਬਿੰਦਰ ਸਿੰਘ ਗੋਲੇਵਾਲ, ਜਗਸੀਰ ਸਿੰਘ ਸਾਧੂਵਾਲਾ, ਵੀਰ ਸਿੰਘ ਬੜਵਾ, ਹਰਜੀਤ ਸਿੰਘ ਰਵੀ, ਸਤਨਾਮ ਸਿੰਘ ਸੰਧੂ, ਬਖਤਾਵਰ ਸਿੰਘ, ਨਿਰਭੈ ਸਿੰਘ ਢੁੱਡੀਕੇ, ਰੁਲਦੂ ਸਿੰਘ ਮਾਨਸਾ ਅਤੇ ਰਾਮਿੰਦਰ ਸਿੰਘ ਪਟਿਆਲਾ ਆਦਿ ਕਿਸਾਨ ਆਗੂ ਹਾਜ਼ਰ ਸਨ।
 

Have something to say? Post your comment

ਪੰਜਾਬ

ਸੀਨੀਅਰ ਪੱਤਰਕਾਰ ਬਲਤੇਜ ਪੰਨੂੰ ਨੂੰ ਮੀਡੀਆ ਰਿਲੇਸ਼ਨਸ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀਐਮਓ ਪੰਜਾਬ ਵਿੱਚ

ਵਿਜੇ ਕੁਮਾਰ ਜੰਜੂਆ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

ਭਗਵੰਤ ਮਾਨ ਸਰਕਾਰ ਨੇ ਕੀਤੀ ਮਹਿਕਮਿਆਂ ਦੀ ਵੰਡ,ਅਮਨ ਅਰੋੜਾ ਲੋਕ ਸੰਪਰਕ ਮੰਤਰੀ ਹੋਣਗੇ

ਬੰਦੀ ਸਿੱਖਾਂ ਦੀ ਰਿਹਾਈ ਦਾ ਮਾਮਲਾ ਖਟਾਈ ਵਿਚ ਪੈਣ ਦੀਆਂ ਸੰਭਾਵਨਾਵਾਂ,ਮੈ ਕਮੇਟੀ ਦੀ ਮੀਟਿੰਗ ਵਿਚ ਭਾਗ ਨਹੀ ਲਵਾਂਗਾ-ਸਿਮਰਨਜੀਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਨਹੀਂ ਪਹੁੰਚਾ ਦਿੰਦਾ ਓਦੋਂ ਤੱਕ ਟਿਕ ਕੇ ਨਹੀਂ ਬੈਠਾਂਗਾ- ਭਗਵੰਤ ਮਾਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਨਤੀਜੇ ਦਾ ਐਲਾਨ  ਵਿਦਿਆਰਥੀ ਅਧਿਕਾਰਤ ਵੈੱਬਸਾਈਟ pseb.ac.in ’ਤੇ ਦੇਖ ਸਕਦੇ ਹਨ ਨਤੀਜਾ

 ਐਸ.ਏ.ਐਸ.ਨਗਰ ਵਿੱਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ ਦੋ ਪ੍ਰਾਪਰਟੀ ਡੀਲਰ ਵਿਜੀਲੈਂਸ ਵਲੋਂ ਗ੍ਰਿਫਤਾਰ

ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਡੀਜੀਪੀ ਗੌਰਵ ਯਾਦਵ ਵੱਲੋਂ ਮੋਹਾਲੀ ਦੇ ਮਟੌਰ ਥਾਣੇ ਅਤੇ ਫੇਸ ਅੱਠ ਥਾਣੇ ਦਾ ਅਚਨਚੇਤ ਨਿਰੀਖਣ

ਪਾਰਲੀਮੈਂਟ ਵਿਚ ਜਾ ਕੈ ਪੰਥ ਤੇ ਪੰਜਾਬ ਦੀਆਂ ਲਟਕਦੀਆਂ ਮੰਗਾਂ ਬਾਰੇ ਅਵਾਜ ਬੁਲੰਦ ਕਰਾਂਗਾ- ਮਾਨ