ਹਰਿਆਣਾ

ਕਾਬੁਲ ਬੰਬ ਧਮਾਕੇ ਚ ਨੁਕਸਾਨੇ ਗਏ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਲਈ ਕਰਾਂਗੇ 10 ਲੱਖ ਦਾ ਸਹਿਯੋਗ - ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | June 24, 2022 08:35 PM


 ਸੰਸਾਰ ਪ੍ਰਸਿੱਧ ਸਿੱਖ ਪ੍ਰਚਾਰਕ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਜੀ ਵੱਲੋਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕੇ ਪਿਛਲੇ ਦਿਨੀਂ ਅਫਗਾਨਿਸਤਾਨ ਦੇ ਕਾਬੁਲ ਵਿਚ ਬੰਬ ਧਮਾਕੇ ਗੋਲੀਬਾਰੀ ਕਾਰਣ ਨੁਕਸ਼ਾਨੇ ਗਏ ਗੁਰਦੁਆਰਾ ਸਾਹਿਬ ਕਰਤੇ ਪਰਵਾਨ ਦੀ ਮੁੜ ਉਸਾਰੀ ਕਾਰਸੇਵਾ ਵਿਚ 10 ਲੱਖ ਦਾ ਸਹਿਯੋਗ ਕੀਤਾ ਜਾਵੇਗਾ ਉਨਾਂ ਕਿਹਾ ਕੇ ਗੁਰਦੁਆਰਾ ਸਾਹਿਬ ਉੱਪਰ ਇਹ ਹਮਲਾ ਬਹੁਤ ਹੀ ਮੰਦਭਾਗਾ ਸੀ ਜਿਸ ਵਿੱਚ ਇੱਕ ਵਿਅਕਤੀ ਦੀ ਜਾਨ ਗਈ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਭਾਰੀ ਨੁਕਸਾਨ ਹੋਇਆ ਇਸ ਹਮਲੇ ਦੀ ਅਸਲੀਅਤ ਸੰਸਾਰ ਦੇ ਸਾਹਮਣੇ ਆਉਣੀ ਚਾਹੀਦੀ ਹੈ ਇਹ ਹਮਲਾ ਤਾਲਿਬਾਨਾਂ ਦਾ ਨਹੀਂ ਕਿਸੇ ਹੋਰ ਸਾਜ਼ਿਸ਼ ਵੱਲ ਇਸ਼ਾਰਾ ਕਰਦਾ ਹੈ ਜੋ ਕਿ ਸੰਸਾਰ ਦੇ ਸਾਹਮਣੇ ਆਉਣੀ ਚਾਹੀਦੀ ਹੈ ਕੇ ਆਖਰ ਉਹ ਕੌਣ ਲੋਕ ਹਨ ਜਿਨਾਂ ਨੇ ਗੁਰਦੁਆਰਾ ਸਾਹਿਬ ਤੇ ਹਮਲਾ ਕੀਤਾ ਅਤੇ ਕਰਵਾਇਆ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਕਾਬੁਲ ਵਿੱਚ ਵੱਸਦੇ ਸਿੱਖ ਬੜੀ ਚੜਦੀਕਲਾ ਵਾਲੇ ਹਨ ਅਤੇ ਗੁਰਸਿੱਖੀ ਨਾਲ ਜੁੜੇ ਹੋਏ ਹਨ ਗੁਰੂ ਦਾ ਪਿਆਰ ਉਨਾਂ ਦੇ ਦਿਲ ਵਿੱਚ ਹੈ ਜਿਸ ਕਾਰਣ ਅਫ਼ਗ਼ਾਨਿਸਤਾਨ ਦੇ ਵਿਗੜੇ ਹਾਲਾਤਾਂ ਵਿੱਚ ਵੀ ਉਨਾਂ ਨੇ ਗੁਰੂ ਦਾ ਘਰ ਨਹੀਂ ਛੱਡਿਆ ਅਤੇ ਉਥੇ ਰਹਿ ਕੇ ਸੇਵਾ ਕੀਤੀ ਹਮਲੇ ਦੌਰਾਨ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਆਪ ਜ਼ਖ਼ਮੀ ਹੋਣ ਦੀ ਹਾਲਤ ਵਿੱਚ ਵੀ ਸੁਰੱਖਿਅਤ ਥਾਂ ਤੇ ਪਹੁੰਚਾਇਆ ਭਾਰਤ ਸਰਕਾਰ ਨੇ ਤੁਰੰਤ 100 ਹਿੰਦੂ ਅਤੇ ਸਿੱਖ ਲੋਕਾਂ ਨੂੰ ਈ ਵੀਜ਼ਾ ਦੇ ਕੇ ਸ਼ਲਾਘਾਯੋਗ ਕੰਮ ਕੀਤਾ ਹੈ ਪਰ ਇਸ ਦੇ ਨਾਲ ਹੀ ਅਸੀਂ ਭਾਰਤ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਥੇ ਰਹਿ ਰਹੇ ਹਿੰਦੂ ਅਤੇ ਸਿੱਖ ਲੋਕਾਂ ਦੀ ਸੁਰੱਖਿਆ ਵੀ ਤਾਲਿਬਾਨ ਸਰਕਾਰ ਨਾਲ ਗੱਲਬਾਤ ਕਰਕੇ ਯਕੀਨੀ ਬਣਾਈ ਜਾਵੇ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਜੇ ਭਾਰਤ ਸਰਕਾਰ ਪ੍ਰਬੰਧ ਕਰੇ ਤਾਂ ਉਹ ਇੱਕ ਵਫ਼ਦ ਕਾਬਲ ਭੇਜਕੇ ਗੁਰਦੁਆਰਾ ਸਾਹਿਬ ਕਰਤੇ ਪਰਵਾਨ ਦੀ ਕਾਰ ਸੇਵਾ ਕਰਵਾ ਸਕਦੇ ਹਨ ਅਤੇ ਉਥੇ ਰਹਿ ਰਹੇ ਸਿੱਖਾਂ ਦੇ ਨਾਲ ਗੱਲਬਾਤ ਕਰ ਕੇ ਹਾਲਾਤਾਂ ਦੀ ਜਾਣਕਾਰੀ ਲੈ ਸਕਦੇ ਹਨ ਪਿਛਲੇ ਦਿਨੀਂ ਅਫ਼ਗਾਨਿਸਤਾਨ ਵਿੱਚ ਆਏ ਭੂਚਾਲ ਦੇ ਨਾਲ ਹਜ਼ਾਰਾਂ ਲੋਕਾਂ ਦੇ ਮਾਰੇ ਜਾਣ ਅਤੇ ਜ਼ਖਮੀ ਹੋਣ ਦੀ ਘਟਨਾ ਤੇ ਵੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਜੇ ਭਾਰਤ ਸਰਕਾਰ ਪ੍ਰਬੰਧ ਕਰੇ ਤਾਂ ਅਫ਼ਗਾਨਿਸਤਾਨ ਪੁੱਜ ਕੇ ਭੂਚਾਲ ਦਾ ਸ਼ਿਕਾਰ ਹੋਏ ਲੋਕਾਂ ਵਾਸਤੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਸਰਬੱਤ ਦਾ ਭਲਾ ਭਾਈਚਾਰਕ ਸਾਂਝ ਦੇ ਸਿਧਾਂਤਾਂ ਅਨੁਸਾਰ ਸੇਵਾ ਕਰਨ ਲਈ ਤਿਆਰ ਹਨ ਜਿਸ ਦੇ ਨਾਲ ਗੁਰੂ ਦੇ ਸੰਦੇਸ਼ ਦੀ ਮਹਿਮਾ ਸੰਸਾਰ ਵਿਚ ਹੋਰ ਵੀ ਜਾਵੇਗੀ ਜਥੇਦਾਰ ਦਾਦੂਵਾਲ ਜੀ ਨੇ ਸੰਸਾਰ ਵਿੱਚ ਵੱਸਦੀਆਂ ਸੰਗਤਾਂ ਨੂੰ ਕਾਬੁਲ ਦੇ ਸਿੱਖਾਂ ਦੀ ਹਰ ਤਰਾਂ ਨਾਲ ਮਦਦ ਕਰਨ ਦੀ ਅਪੀਲ ਕੀਤੀ

Have something to say? Post your comment

 

ਹਰਿਆਣਾ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ

ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਮੇਟੀ ਦੇ ਪ੍ਰਚਾਰਕ ਜੱਥਿਆਂ ਨੂੰ ਕੀਤੀਆਂ ਹਦਾਇਤਾਂ ਜਾਰੀ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਦੀ ਰੱਖਿਆ ਕੀਤੀ ਹੈ: ਨਾਇਬ ਸੈਣੀ

ਮੋਦੀ ਦੀ ਗਾਰੰਟੀ ਵਾਲਾ ਸੰਕਲਪ ਪੱਤਰ ਰਾਸ਼ਟਰ ਦੀ ਭਾਵਨਾ ਨਾਲ ਬਣਾਇਆ ਗਿਆ ਹੈ: ਮਨੋਹਰ ਲਾਲ

ਹਰ ਵੋਟਹੁੰਦੀ ਹੈ ਕੀਮਤੀ, ਕਦੀ-ਕਦੀ ਮਾਮੂਲੀ ਅੰਤਰ ਨਾਲ ਵੀ ਹੋ ਜਾਂਦੀ ਹੈ ਜਿੱਤ - ਅਨੁਰਾਗ ਅਗਰਵਾਲ

ਜੇ-ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ - ਮੁੱਖ ਸਕੱਤਰ

ਧਨਖੜ ਨੇ ਕਿਹਾ - ਦਿੱਲੀ ਦੇ ਲੋਕ ਮੋਦੀ ਜੀ ਦੇ ਨਾਲ ਹਨ, ਸਾਰੀਆਂ ਸੱਤ ਸੀਟਾਂ 'ਤੇ ਕਮਲ ਖਿੜੇਗਾ

ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਸਿੱਖਾਂ ਨੂੰ ਘਰਾਂ ਉੱਪਰ ਵਿਸਾਖੀ ਵਾਲੇ ਦਿਨ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਸਲਾਘਯੋਗ - ਜਥੇਦਾਰ ਦਾਦੂਵਾਲ