ਖੇਡ

ਮਰਹੂਮ ਸਿੱਧੂ ਮੂਸੇਵਾਲੇ ਦੇ ਨਵੇਂ ਗੀਤ ‘ਐੱਸ. ਵਾਈ. ਐੱਲ’ ਰਿਲੀਜ਼ ਹੁੰਦਿਆਂ ਹੀ ਤੋੜੇ ਰਿਕਾਰਡ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | June 24, 2022 08:57 PM
 
 
 
ਚੰਡੀਗੜ੍ਹ- ਮਰਹੂਮ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਦੇ ਨਵੇਂ ਆਏ ਗੀਤ ‘ਐੱਸ. ਵਾਈ. ਐੱਲ. ਨੇ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ ਹਨ। ਇਸ ਗੀਤ ਨੇ ਹੁਣ ਤੱਕ 18 ਮਿਲੀਅਨ (1 ਕਰੋੜ 80 ਲੱਖ) ਵਿਊਜ਼ ਪਾਰ ਕਰ ਲਏ ਹਨ। ਇਹੀ ਨਹੀਂ, ਗੀਤ ਯੂਟਿਊਬ ‘ਤੇ ਨੰਬਰ 1 ‘ਤੇ ਟਰੈਂਡ ਕਰ ਰਿਹਾ ਹੈ।
 
ਦੱਸਣਯੋਗ ਹੈ ਕਿ ਗੀਤ ‘ਚ ਜਿਥੇ ਸਿੱਧੂ ਮੂਸੇ ਵਾਲਾ ਨੇ ਐੱਸ. ਵਾਈ. ਐੱਲ. ਯਾਨੀ ਸਤਲੁਜ-ਯਮੁਨਾ ਲਿੰਕ ਨਹਿਰ ਦਾ ਮੁੱਦਾ ਚੁੱਕਿਆ ਹੈ, ਉਥੇ ਹੋਰ ਬਹੁਤ ਸਾਰੀਆਂ ਗੱਲਾਂ ਦਾ ਗੀਤ ‘ਚ ਜ਼ਿਕਰ ਹੋਇਆ ਹੈ। ਗੀਤ ‘ਚ ਸਿੱਧੂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਕੀਤੀ ਹੈ। ਗੀਤ ‘ਚ ਪੁਰਾਣੇ ਪੰਜਾਬ ਦੀ ਗੱਲ ਹੋਈ ਹੈ, ਜਿਸ ‘ਚ ਚੰਡੀਗੜ੍ਹ, ਹਰਿਆਣਾ ਤੇ ਹਿਮਾਚਲ ਪੰਜਾਬ ਦਾ ਹਿੱਸਾ ਰਹੇ ਹਨ। ਇਸ ਦੇ ਨਾਲ ਹੀ ਪੱਗਾਂ ਤੇ ਟੋਪੀਆਂ ਦਾ ਜ਼ਿਕਰ ਕਰਦਿਆਂ ਗੀਤ ‘ਚ ਸਿੱਧੂ ਨੇ ਕਿਤੇ ਨਾ ਕਿਤੇ ਰਾਜਨੇਤਾਵਾਂ ਨੂੰ ਘੇਰਿਆ ਹੈ।
 
ਗੀਤ ‘ਚ ਸਾਨੂੰ ਦੀਪ ਸਿੱਧੂ ਦੀ ਆਡੀਓ ਵੀ ਸੁਣਨ ਨੂੰ ਮਿਲ ਰਹੀ ਹੈ, ਜਿਸ ‘ਚ ਉਹ ਬੱਬੂ ਮਾਨ ਦੇ ਬਿਆਨ ਦਾ ਜ਼ਿਕਰ ਕਰ ਰਿਹਾ ਹੈ। ਇਸ ‘ਚ ਬੱਬੂ ਮਾਨ ਨੇ ਕਿਹਾ ਸੀ ਕਿ ਜਦੋਂ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਨਿਸ਼ਾਨ ਸਾਹਿਬ ਝੂਲਿਆ ਤਾਂ ਉਸ ਦਾ ਰੋਣਾ ਨਿਕਲ ਗਿਆ, ਉਹ ਆਪਣੇ ਮਾਪਿਆਂ ਦੀ ਮੌਤ ‘ਤੇ ਇੰਨਾ ਨਹੀਂ ਰੋਏ, ਜਿੰਨਾ ਉਸ ਦਿਨ ਨਿਸ਼ਾਨ ਸਾਹਿਬ ਝੂਲਣ ‘ਤੇ ਰੋਏ। ਸਿੱਧੂ ਨੇ ਗੀਤ ‘ਚ ਬੱਬੂ ਮਾਨ ਨੂੰ ਅੜਬ ਪੰਜਾਬੀ ਕਹਿ ਕੇ ਉਸ ਦੇ ਬਿਆਨ ਦਾ ਜ਼ਿਕਰ ਕੀਤਾ ਹੈ।
 
ਗੀਤ ‘ਚ ਬਲਵਿੰਦਰ ਸਿੰਘ ਜਟਾਣਾ ਦਾ ਵੀ ਜ਼ਿਕਰ ਹੋਇਆ ਹੈ। ਬਲਵਿੰਦਰ ਸੰਘ ਜਟਾਣਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਐੱਸ. ਵਾਈ. ਐੱਲ. ਦੇ ਮੁੱਖ ਇੰਜੀਨੀਅਰ ਤੇ ਨਿਗਰਾਨ ਇੰਜੀਨੀਅਰ ਨੂੰ ਗੋਲੀ ਮਾਰੀ ਸੀ, ਇਹ ਗੱਲ 1990 ਦੀ ਹੈ। ਗੀਤ ਦੇ ਅਖੀਰ ‘ਚ #SavePunjabWaters ਤੇ #FreeSikhPrisoners ਹੈਸ਼ਟੈਗ ਵੀ ਵਰਤੇ ਗਏ ਹਨ।
 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ