ਨੈਸ਼ਨਲ

ਹਰਮਨਜੀਤ ਸਿੰਘ ਵੱਲੋਂ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਦਾ ਆਪਣੇ ਗ੍ਰਹਿ ਵਿਖੇ ਸਨਮਾਨ

ਸੁਖਰਾਜ ਸਿੰਘ/ ਮਨਪ੍ਰੀਤ ਸਿੰਘ ਖਾਲਸਾ | June 26, 2022 07:36 PM
 
 
ਨਵੀਂ ਦਿੱਲੀ- ਵਿਸ਼ਵ ਪੰਜਾਬੀ ਸੰਸਥਾ ਅਤੇ ਸਨ ਫ਼ਾਉਂਡੇਸ਼ਨ ਦੇ ਮੁਖੀ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਮੈਂਬਰ ਬਣਨ ’ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਵੱਲੋਂ ਸੰਗਤਾਂ ਨਾਲ ਮਿਲ ਕੇ ਆਪਣੇ ਨਿਵਾਸ ਅਸਥਾਨ ’ਤੇ ਸੁਆਗਤ ਕੀਤਾ ਗਿਆ।ਹਰਮਨਜੀਤ ਸਿੰਘ ਦੇ ਨਾਲ ਕਮੇਟੀ ਦੇ ਅਹੁਦੇਦਾਰ ਅਤੇ ਰਾਜੌਰੀ ਗਾਰਡਨ ਦੀਆਂ ਉੱਘੀਆਂ ਸ਼ਖਸੀਅਤਾਂ ਵੱਲੋਂ ਸ. ਸਾਹਨੀ ਨੂੰ ਸਿਰੋਪਾਉ ਅਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਦਿਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਹਰਿਮੰਦਿਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਅਤੇ ਬੁਲਾਰੇ ਸੁਦੀਪ ਸਿੰਘ ਵੱਲੋਂ ਵੀ ਸ. ਸਾਹਨੀ ਨੂੰ ਸਿਰੋਪਾਉ ਤੇ ਪ੍ਰਸਾਦਿ ਭੇਂਟ
ਕੀਤਾ ਗਿਆ।ਹਰਮਨਜੀਤ ਸਿੰਘ ਨੇ ਕਿਹਾ ਕਿ ਸਾਨੂੰ ਬੇਹਦ ਖੁਸ਼ੀ ਹੈ ਕਿ ਗੁਰੂ ਘਰ ਦੀਆਂ ਅਣਥਕ ਸੇਵਾਵਾਂ ਕਰਨ ਵਾਲੇ ਵਿਕਰਮਜੀਤ ਸਿੰਘ ਸਾਹਨੀ ਜੋ ਕਿ ਰਾਜੌਰੀ ਗਾਰਡਨ ਦੇ ਵਸਨੀਕ ਵੀ ਰਹੇ ਹਨ, ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਬਤੌਰ ਰਾਜਸਭਾ ਮੈਂਬਰ
ਚੁਣਿਆ ਹੈ ਇਸ ਲਈ ਉਨ੍ਹਾਂ ਆਪ ਆਗੂਆਂ ਦਾ ਵੀ ਧੰਨਵਾਦ ਕੀਤਾ।ਹਰਮਨਜੀਤ ਸਿੰਘ ਨੇ ਦੱਸਿਆ ਕਿ ਸ. ਸਾਹਨੀ ਵਲੋਂ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਸਮੇਂ-ਸਮੇਂ ’ਤੇ ਕਈ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ।ਕੋਰੋਨਾ ਮਹਾਮਾਰੀ ਦੌਰਾਨ ਉਨ੍ਹਾਂ ਨੇ ਗੁਰਦੁਆਰਾ
ਰਾਜੌਰੀ ਗਾਰਡਨ ਨੂੰ ਆਕਸੀਜ਼ਨ ਕਨਸਨਟਰੇਟਰ ਆਦਿ ਭੇਂਟ ਕੀਤੇ ਅਤੇ ਹਾਲ ਵਿਚ ਹੀ ਮੋਤੀਆਬਿੰਦ ਆਪਰੇਸ਼ਨ ਲਈ ਮਸ਼ੀਨਾਂ ਵੀ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਅਤੇ ਕੀਮੋਥੈਰੇਪੀ ਸੈਂਟਰ ਲਈ ਸੰਪੂਰਣ ਸਹਿਯੋਗ ਦਿੱਤਾ ਗਿਆ।ਹਰਮਨਜੀਤ ਸਿੰਘ ਨੇ ਕਿਹਾ ਕਿ ਸਾਨੂੰ ਉਮੀਦ ਹੈ
ਕਿ ਭਵਿੱਖ ਵਿੱਚ ਵੀ ਉਹ ਇਸੇ ਤਰ੍ਹਾਂ ਆਪਣਾ ਸਹਿਯੋਗ ਸਾਨੂੰ ਦਿੰਦੇ ਰਹਿਣਗੇ।ਜਥੇਦਾਰ ਅਵਤਾਰ ਸਿੰਘ ਹਿੱਤ ਨੇ ਵਿਕਰਮਜੀਤ ਸਿੰਘ ਸਾਹਨੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਜਿੱਥੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ ਉਥੇ ਹੀ ਸਮੁੱਚੀ ਕੌਮ ਦਾ ਨਾਂ ਵੀ
ਰੌਸ਼ਨ ਕਰ ਰਹੇ ਹਨ ਅਤੇ ਪਾਰਲੀਮੈਂਟ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਦੀ ਜਿੰਮੇਵਾਰੀ ਹੋਰ ਵੀ ਵੱਧ ਗਈ ਹੈ ਸਾਨੂੰ ਸਾਰਿਆਂ ਨੂੰ ਉਮੀਦ ਹੈ ਕਿ ਉਹ ਆਪਣੀ ਕਾਰਜਸ਼ੈਲੀ ਅਤੇ ਮਾਪਿਆਂ ਵੱਲੋਂ ਉਨ੍ਹਾਂ ਨੂੰ ਦਿੱਤੇ ਸੰਸਕਾਰਾਂ ਦੇ ਚਲਦਿਆਂ ਹੋਰਨਾਂ ਮੈਂਬਰਾਂ ਤੋਂ
ਵੱਖ ਪੰਜਾਬ, ਪੰਜਾਬੀਅਤ ਅਤੇ ਕੌਮ ਦੀ ਬਿਹਤਰੀ ਲਈ ਪਾਰਟੀ ਤੋਂ ਉੱਪਰ ਉਠ ਕੇ ਕੰਮ ਕਰਨਗੇ।ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਨੌਜੁਆਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬ ਦੀ ਖੁਸ਼ਹਾਲੀ ਤੇ ਬਿਹਤਰੀ ਲਈ
ਕੰਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਦੇ ਨਤੀਜੇ ਆਉਣ ਵਾਲੇ ਦਿਨਾਂ ਵਿਚ ਵੇਖਣ ਨੂੰ ਮਿਲਣਗੇ।ਇਸ ਤੋਂ ਇਲਾਵਾ ਕੌਮ ਦੇ ਜਿੰਨੇ ਵੀ ਮਸਲੇ ਹਨ ਉਨ੍ਹਾਂ ਨੂੰ ਹਲ ਕਰਵਾਉਣ ਲਈ ਵੀ ਸੰਸਦ ’ਚ ਆਵਾਜ਼ ਚੁਕਣਗੇ।ਇਸ ਮੌਕੇ ਹਰਮਨਜੀਤ ਸਿੰਘ, ਅਵਤਾਰ ਸਿੰਘ ਹਿੱਤ ਤੋਂ
ਇਲਾਵਾ ਹਰਬੰਸ ਸਿੰਘ ਭਾਟੀਆ, ਐਨ.ਐਸ. ਭਾਟੀਆ, ਸੇਵਾ ਮੁਕਤ ਏ.ਸੀ.ਪੀ. ਅਮਰਜੀਤ ਸਿੰਘ ਬਾਜਵਾ, ਸੁਖਦੇਵ ਸਿੰਘ ਰਿਐਤ, ਕੁਲਵੰਤ ਸਿੰਘ, ਭੁਪਿੰਦਰ ਸਿੰਘ ਬਾਵਾ, ਪ੍ਰੀਤ ਪ੍ਰਤਾਪ ਸਿੰਘ ਵਿੱਕੀ, ਬੰਨੀ ਜੌਲੀ, ਮਨਪ੍ਰੀਤ ਸਿੰਘ ਸਾਹਨੀ ਆਦਿ ਨੇ ਵਿਕਰਮਜੀਤ ਸਿੰਘ ਸਾਹਨੀ
ਦੇ ਸਨਮਾਨ `ਚ ਆਪਣੇ ਵਿਚਾਰ ਰੱਖੇ।ਸਟੇਜ ਦੀ ਭੂਮਿਕਾ ਤੇਜਿੰਦਰ ਸਿੰਘ ਗੋਆ ਨੇ ਨਿਭਾਈ।ਇਸ ਮੌਕੇ ਚਰਨਜੀਤ ਸਿੰਘ ਚੰਨੀ, ਹਰਵਿੰਦਰ ਸਿੰਘ ਰਾਜਾ ਬਖਸ਼ੀ, ਸਰਬਜੀਤ ਸਿੰਘ ਮਠਾੜੂ, ਬੀਬੀ ਹਰਦਿਆਲ ਕੌਰ, ਸ. ਰੰਗੜ ਸਮੇਤ ਇਲਕੇ ਦੇ ਕਈ ਪਤਵੰਤੇ ਸੱਜਣ ਮੌਜੂਦ ਸਨ।

Have something to say? Post your comment

 

ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਕੋਰ ਕਮੇਟੀ ਹੋਈ ਗਠਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਸੰਯੁਕਤ ਕਿਸਾਨ ਮੋਰਚਾ ਗਰੀਬੀ ਹਟਾਉਣ ਦੇ ਪ੍ਰਧਾਨ ਮੰਤਰੀ ਦੇ ਦਾਅਵਿਆਂ ਤੋਂ ਹੈਰਾਨ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ