ਨੈਸ਼ਨਲ

ਪੰਜਾਬ ਤੇ ਹਰਿਆਣਾ ਹਾਈ ਕੋਰਟ ਪੰਜਾਬ 'ਚ ਸ਼ਰਾਬ ਦੇ ਠੇਕਿਆਂ ਦੀ ਵੰਡ ਬਾਰੇ ਫੈਸਲੇ ਨੇ ਸਾਡਾ ਸਟੈਂਡ ਸਹੀ ਸਾਬਤ ਕੀਤਾ : ਮਨਜਿੰਦਰ ਸਿੰਘ ਸਿਰਸਾ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | June 28, 2022 09:02 PM

ਨਵੀਂ ਦਿੱਲੀ-  ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਵਿਚ ਠੇਕਿਆਂ ਦੀ ਵੰਡ ਰੋਕਣ ਦੇ ਫੈਸਲੇ ਨੇ ਉਹਨਾਂ ਦਾ ਉਹ ਸਟੈਂਡ ਸਹੀ ਸਾਬਤ ਕਰ ਦਿੱਤਾ ਜਿਸ ਵਿਚ ਉਹਨਾਂ ਕਿਹਾ ਸੀ ਕਿ ਠੇਕਿਆਂ ਦੀ ਵੰਡ ਵਿਚ ਵੱਡੀ ਪੱਧਰ 'ਤੇ ਭ੍ਰਿਸ਼ਟਾਚਾਰ ਹੋ ਰਿਹਾ ਹੈ ਤੇ ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਅਪੀਲ ਕੀਤੀ ਕਿ ਉਹ ਇਸ ਸਾਰੇ ਘੁਟਾਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ ਤਾਂ ਜੋ ਇਸ ਭ੍ਰਿਸ਼ਟਾਚਾਰ ਵਿਚ ਸ਼ਾਮਲ ਸਾਰੇ ਲੋਕ ਬੇਨਕਾਬ ਹੋ ਸਕਣ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹਨਾਂ ਸ਼ੁਰੂ ਤੋਂ ਇਹ ਦਾਅਵਾ ਕੀਤਾ ਸੀ ਕਿ ਦਿੱਲੀ ਦੀ ਆਬਕਾਰੀ ਨੀਤੀ ਤੇ ਹੁਣ ਪੰਜਾਬ ਦੀ ਆਬਕਾਰੀ ਨੀਤੀ ਇਸ ਤਰੀਕੇ ਨਾਲ ਬਣਾਈ ਗਈ ਹੈ ਤਾਂ ਜੋ ਸ਼ਰਾਬ ਦੇ ਵੱਡੇ ਠੇਕੇਦਾਰਾਂ ਨੁੰ ਲਾਭ ਮਿਲ ਸਕੇ ਤੇ ਉਹਨਾਂ ਤੋਂ ਆਮ ਆਦਮੀ ਪਾਰਟੀ ਨੂੰ ਚੋਣ ਫੰਡ ਮਿਲ ਸਕੇ ਜਿਸਦੇ ਸਿਰ 'ਤੇ ਉਹ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਚ ਚੋਣਾਂ ਲੜ ਸਕੇ। ੳੋੁਹਨਾਂ ਕਿਹਾ ਕਿ ਦਿੱਲੀ ਵਿਚ ਸ਼ਰਾਬ ਦੇ ਠੇਕਿਆਂ ਦੀ ਵੰਡ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਸ਼ਰਾਬ ਦੀ ਥੋਕ ਵਿਕਰੀ ਦਾ ਕੰਮ ਦਿੱਲੀ ਦੇ ਉਹਨਾਂ ਵਪਾਰੀਆਂ ਨੂੰ ਦੇਣਾ ਚਾਹੁੰਦੇ ਹਨ ਹਿਨਾ ਤੋਂ ਉਹ ਪਾਰਟੀ ਲਈ ਫੰਡ ਲੈ ਸਕਣ।
ਉਹਨਾਂ ਕਿਹਾ ਕਿ ਇਹ ਇਕ ਵੱਡਾ ਘੁਟਾਲਾ ਹੈ ਜਿਸ ਵਿਚ ਛੋਟੇ ਕਾਰੋਬਾਰੀ ਕਾਰੋਬਾਰ ਵਿਚੋਂ ਬਾਹਰ ਹੋ ਜਾਣਗੇ। ਉਹਨਾਂ ਕਿਹਾ ਕਿ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੀ ਪ੍ਰਭਾਵਤ ਠੇਕੇਦਾਰਾਂ ਵੰਲੋਂ ਪਟੀਸ਼ਨ ਪਾਉਣ ਤੋਂ ਬਾਅਦ ਸਰਾਬ ਦੇ ਠੇਕਿਆਂ ਦੀ ਸੁਪਰਦਗੀ ਰੋਕ ਦਿੱਤੀ ਹੈ ਜਿਸ ਨਾਲ ਉਹਨਾਂ ਦਾ ਸਟੈਂਡ ਸਹੀ ਸਾਬਤ ਹੋਇਆ ਹੈ ਕਿ ਇਸ ਸਾਰੇ ਕੰਮ ਵਿਚ ਵੱਡੀ ਪੱਧਰ 'ਤੇ ਭ੍ਰਿਸ਼ਟਾਚਾਰ ਹੋਇਆ ਹੈ।
ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਇਸ ਸਾਰੇ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ ਤਾਂ ਜੋ ਉਹਨਾਂ ਦੀ ਸਰਕਾਰ ਦੇ ਮੰਤਰੀਆਂ ਤੇ ਅਧਿਕਾਰੀਆਂ ਸਮੇਤ ਸਾਰੇ ਭ੍ਰਿਸ਼ਟ ਲੋਕ ਬੇਨਕਾਬ ਹੋ ਸਕਣ। ਉਹਨਾਂ ਭਰੋਸਾ ਪ੍ਰਗਟ ਕੀਤਾ ਕਿ ਸੀ ਬੀ ਆਈ ਜਾਂਚ ਤੋਂ ਬਾਅਦ ਸਾਰੇ ਭ੍ਰਿਸ਼ਟ ਲੋਕ ਬੇਨਕਾਬ ਹੋਣਗੇ ਤੇ ਸ੍ਰੀ ਭਗਵੰਤ ਮਾਨ ਨੂੰ ਉਹਨਾਂ ਦੇ ਖਿਲਾਫ ਫੈਸਲਾਕੁੰਨ ਤੇ ਸਜ਼ਾ ਦੇਣ ਦਾ ਫੈਸਲਾ ਲੈਣਾ ਚਾਹੀਦਾ ਹੈ।ਉਹਨਾਂ ਇਹ ਵੀ ਆਸ ਪ੍ਰਗਟਾਈ ਵਿਚ ਇਸ ਮਾਮਲੇ ਵਿਚ ਉਹਨਾਂ ਦੀ ਈ ਡੀ ਤੇ ਸੀ ਬੀ ਆਈ ਕੋਲ ਪਈ ਸ਼ਿਕਾਇਤ ਤਰਜੀਹ ਦੇ ਆਧਾਰ 'ਤੇ ਵਿਚਾਰੀ ਜਾਵੇਗੀ ਅਤੇ ਸਿਰਫ ਪੰਜਾਬ ਹੀ ਨਹੀਂ ਬਲਕਿ ਦਿੱਲੀ ਦੀ ਆਬਕਾਰੀ ਨੀਤੀ ਵਿਚ ਭ੍ਰਿਸ਼ਟਾਚਾਰ ਵਿਚ ਸ਼ਾਮਲ ਲੋਕਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਏਜੰਸੀਆਂ ਇਸ ਮਾਮਲੇ ਵਿਚ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨਗੀਆਂ।

Have something to say? Post your comment

 

ਨੈਸ਼ਨਲ

ਭਾਜਪਾ ਦੇ ਮਾੜੇ ਸ਼ਾਸਨ ਕਾਰਨ ਪੀਜੀਆਈ ਨੂੰ ਵੀ ਝਲਣੀ ਪੈ ਰਹੀ ਸਟਾਫ਼ ਦੀ ਕਮੀ , ਮਰੀਜਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ - ਬਾਂਸਲ

ਸੁਖਵਿੰਦਰ ਸਿੰਘ ਫ਼ੌਜੀ ਦੀ ਮੌਤ ਸੱਕੀ, ਨਿਰਪੱਖਤਾ ਨਾਲ ਕੀਤੀ ਜਾਏ ਜਾਂਚ : ਮਾਨ

ਕਿਸਾਨੀ ਅੰਦੋਲਨ ਅਤੇ ਸਿਧਾਤਾਂ ਨੂੰ ਲੈ ਕੇ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ: ਬੀਬੀ ਰਣਜੀਤ ਕੌਰ

ਦਿੱਲੀ ਵਿਧਾਨ ਸਭਾ ਸੋਮਵਾਰ ਤੱਕ ਮੁਲਤਵੀ

ਕਾਂਗਰਸ ਦੀ ਸੁਪ੍ਰਿਆ ਸ਼੍ਰੀਨਾਤੇ ਅਤੇ ਭਾਜਪਾ ਦੇ ਦਿਲੀਪ ਘੋਸ਼ ਨੂੰ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਚੋਣ ਕਮਿਸ਼ਨ ਦਾ ਨੋਟਿਸ

ਆਪ ਨੂੰ ਵੱਡਾ ਸਿਆਸੀ ਝਟਕਾ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ 'ਚ ਹੋ ਗਏ ਸ਼ਾਮਲ

ਦੇਸ਼ ਵਿਦੇਸ਼ ਅੰਦਰ ਸਿੱਖਾਂ ਦੀ ਜਾਨ ਨੂੰ ਖਤਰਾ ਦੇਖਦਿਆਂ ਚੋਣਾਂ ਦੌਰਾਨ ਸਿੱਖ ਉਮੀਦਵਾਰ ਨੂੰ ਹਥਿਆਰ ਰੱਖਣ ਦੀ ਦਿੱਤੀ ਜਾਵੇ ਛੋਟ : ਮਾਨ

ਆਪ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਸੁਰੱਖਿਆ ਦਿੱਤੀ ਵਧਾ

ਓੲਸਿਸ ਅਕੈਡਮੀ ਯੂਕੇ ਵੱਲੋਂ ਸਿੱਖਾਂ ਨੂੰ ਤਾਲਿਬਾਨ ਜਾਂ ਕੁ ਕਲੈਕਸ ਕਲੇਨ ਨਾਲ ਤੁਲਨਾ ਕਰਨਾ ਬਦਨਾਮ ਕਰਨ ਦੀ ਡੂੰਘੀ ਸਾਜਿਸ : ਮਾਨ

'ਆਪ' ਵੱਲੋਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ