ਸੰਸਾਰ

ਹਵਾਈ ਸਫਰ ’ਤੇ ਆਇਆ ਖਰਚ ਕੀਤਾ ਅਦਾ, ਹਰ ਸੰਭਵ ਮੱਦਦ ਦਾ ਦਿੱਤਾ ਭਰੋਸਾ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | June 30, 2022 08:07 PM

 

ਅੰਮਿ੍ਰਤਸਰ- ਬੀਤੇ ਦਿਨੀਂ ਹੋਏ ਅੱਤਵਾਦੀ ਹਮਲੇ ਕਾਰਨ ਅਫਗਾਨਿਸਤਾਨ ਤੋਂ ਅੱਜ ਭਾਰਤ ਪੁੱਜੇ 11 ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਉਨ੍ਹਾਂ ਦੇ ਹਵਾਈ ਸਫਰ ਦਾ ਖਰਚ ਅਦਾ ਕੀਤਾ ਗਿਆ, ਉਥੇ ਹੀ ਦਿੱਲੀ ਹਵਾਈ ਅੱਡੇ ’ਤੇ ਉਚੇਚੇ ਤੌਰ ’ਤੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਬੀਬੀ ਰਣਜੀਤ ਕੌਰ ਦਿੱਲੀ ਤੇ ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਸ. ਸੁਰਿੰਦਰਪਾਲ ਸਿੰਘ ਸਮਾਣਾ ਨੇ ਅਫਗਾਨੀ ਸਿੱਖਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਜਿਹੜੇ ਸਿੱਖ ਅਫਗਾਨਿਸਤਾਨ ਤੋਂ ਭਾਰਤ ਆਉਣਗੇ, ਉਨ੍ਹਾਂ ਦੇ ਹਵਾਈ ਖਰਚ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕਰੇਗੀ। ਇਸੇ ਤਹਿਤ ਹੀ ਭਾਰਤ ਪੁੱਜੇ 11 ਅਫਗਾਨੀ ਸਿੱਖਾਂ ਦੇ ਪਹਿਲੇ ਜਥੇ ਲਈ 2 ਲੱਖ 86 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।

ਦਿੱਲੀ ਹਵਾਈ ਅੱਡੇ ’ਤੇ ਅਫਗਾਨੀ ਸਿੱਖਾਂ ਦੇ ਸਵਾਗਤ ਲਈ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਅਫਗਾਨੀ ਸਿੱਖਾਂ ਨੂੰ ਭਾਰਤ ਲਿਆਉਣ ਦਾ ਵਾਅਦਾ ਕੀਤਾ ਸੀ, ਜਿਸ ਤਹਿਤ ਅੱਜ ਅਫਗਾਨਿਸਤਾਨ ਤੋਂ ਗਿਆਰਾਂ ਸਿੱਖਾਂ ਦਾ ਪਹਿਲਾ ਜੱਥਾ ਦਿੱਲੀ ਪੁੱਜਿਆ ਹੈ। ਇਨ੍ਹਾਂ ਸਿੱਖਾਂ ਵਿੱਚ ਹਮਲੇ ਦੌਰਾਨ ਜਖਮੀ ਹੋਇਆ ਇੱਕ ਸਿੱਖ ਵੀ ਸ਼ਾਮਲ ਹੈ ਅਤੇ ਉਹ ਆਪਣੇ ਨਾਲ ਹਮਲੇ ਦੌਰਾਨ ਮਾਰੇ ਗਏ ਸਿੱਖ ਦੀਆਂ ਅਸਥੀਆਂ ਵੀ ਲੈ ਕੇ ਆਏ ਹਨ। ਭਾਈ ਚਾਵਲਾ ਨੇ ਦੱਸਿਆ ਕਿ ਅਫਗਾਨਸਤਾਨ ਤੋਂ ਆਏ ਸਿੱਖ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਦਿੱਲੀ ਵਿੱਖੇ ਪਹੁੰਚੇ ਹਨ, ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਕਾਬਲ ਤੋਂ ਪੁੱਜੇ ਸਿੱਖਾਂ ਵਿਚ ਸ. ਮਨਮੋਹਨ ਸਿੰਘ ਸੇਠੀ, ਜਖਮੀ ਹੋਏ ਸਿੰਘ ਸ. ਰਘਬੀਰ ਸਿੰਘ, ਸ. ਜਗਮੀਤ ਸਿੰਘ, ਸ. ਅਜਮੀਤ ਸਿੰਘ, ਸ. ਬਲਦੇਵ ਸਿੰਘ, ਸ. ਸੁਰਿੰਦਰ ਸਿੰਘ, ਸ. ਸੁਰਬੀਰ ਸਿੰਘ, ਸ. ਅਜਮੀਤ ਸਿੰਘ ਗਰਦੇਜੀ, ਸ. ਰਜਵੰਤ ਸਿੰਘ ਆਦਿ ਸਮੇਤ ਦਿੱਲੀ ’ਚ ਅਫਗਾਨੀ ਸਿੱਖਾਂ ਦੇ ਆਗੂ ਸ. ਕੁਲਜੀਤ ਸਿੰਘ, ਸ. ਛੈਬਲ ਸਿੰਘ, ਸ. ਪ੍ਰਤਾਪ ਸਿੰਘ, ਸ. ਇਰਾ ਸਿੰਘ, ਸ. ਮਨੋਹਰ ਸਿੰਘ ਪ੍ਰਧਾਨ, ਸ. ਹਰਭਜਨ 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ