ਨੈਸ਼ਨਲ

ਢਾਹਾਂ ਕਲੇਰਾਂ ਹਸਪਤਾਲ ਵਿਖੇ ਨੈਸ਼ਨਲ ਡਾਕਟਰ ਦਿਵਸ ਮਨਾਇਆ ਗਿਆ

ਕੌਮੀ ਮਾਰਗ ਬਿਊਰੋ | July 01, 2022 08:57 PM


ਬੰਗਾ- ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਨੈਸ਼ਨਲ ਡਾਕਟਰ ਦਿਵਸ ਮਨਾਇਆ ਗਿਆ । ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਾਰੇ ਡਾਕਟਰ ਸਾਹਿਬਾਨ ਨੂੰ ਨੈਸ਼ਨਲ ਡਾਕਟਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਆਪਣਾ ਕੰਮ ਹੋਰ ਵੀ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ । ਉਨ੍ਹਾਂ ਕਿਹਾ ਕਿ ਦਮ ਤੋੜ ਰਹੇ ਇਨਸਾਨ ਲਈ ਡਾਕਟਰ ਕਿਸੇ ਮਸੀਹਾ ਤੋਂ ਘੱਟ ਨਹੀਂ ਹੁੰਦੇ, ਇਸ ਲਈ ਆਪਣੇ ਡਾਕਟਰੀ ਕਿੱਤੇ ਆਮ ਲੋਕਾਂ ਦਾ ਭਰੋਸਾ ਜਿੱਤ ਕੇ ਰੱਖਣਾ ਵੀ ਅਹਿਮ ਹੁੰਦਾ ਹੈ। ਇਸ ਮੌਕੇ ਡਾ ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਹਸਪਤਾਲ ਪ੍ਰਬੰਧਕਾਂ ਦਾ ਨੈਸ਼ਨਲ ਡਾਕਟਰ ਦਿਵਸ ਮੌਕੇ ਸਮੂਹ ਡਾਕਟਰ ਸਾਹਿਬਾਨ ਦੀ ਹੌਂਸਲਾ ਅਫਜ਼ਾਈ ਕਰਨ ਲਈ ਧੰਨਵਾਦ ਕੀਤਾ । ਉਨ੍ਹਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਭਾਰਤ ਵਿਚ ਨੈਸ਼ਨਲ ਡਾਕਟਰ ਦਿਵਸ ਹਰ ਸਾਲ 1 ਜੁਲਾਈ ਡਾ: ਬੀ ਸੀ ਰਾਏ ਦੇ ਜਨਮਦਿਨ ਮੌਕੇ ਮਨਾਇਆ ਜਾਂਦਾ ਹੈ।ਸਮੂਹ ਡਾਕਟਰਾਂ ਲਈ ਨੈਸ਼ਨਲ ਡਾਕਟਰ ਦਿਵਸ ਇਕ ਮਹੱਤਵਪੂਰਨ ਦਿਨ ਹੁੰਦਾ ਹੈ, ਕਿਉਂਕਿ ਇਹ ਦਿਨ ਉਨ੍ਹਾਂ ਨੂੰ ਆਪਣੀ ਮਰੀਜ਼ਾਂ ਪ੍ਰਤੀ ਜ਼ਿੰਮੇਵਾਰੀ ਲਈ ਜਾਗਰੂਕ ਕਰਦਾ ਹੈ। ਸਮੂਹ ਡਾਕਟਰ ਸਾਹਿਬਾਨ ਵੱਲੋਂ ਇਸ ਮੌਕੇ ਕੇਕ ਕੱਟ ਕੇ ਨੈਸ਼ਨਲ ਡਾਕਟਰ ਦਿਵਸ ਦੀਆਂ ਖੁਸ਼ੀਆਂ ਵੀ ਸਾਂਝੀਆਂ ਕੀਤੀ ਗਈਆਂ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਵਰਿੰਦਰ ਸਿੰਘ ਬਰਾੜ ਐੱਚ ਆਰ, ਡਾ ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਡਾ. ਅਵਤਾਰ ਚੰਦਰ ਮੌਂਗਰਾ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ, ਡਾ. ਜਸਦੀਪ ਸਿੰਘ ਸੈਣੀ, ਡਾ. ਬਲਵਿੰਦਰ ਸਿੰਘ, ਡਾ. ਨਵਜੋਤ ਸਿੰਘ ਸਹੋਤਾ, ਡਾ. ਰਾਹੁਲ ਗੋਇਲ, ਡਾ ਦੀਪਕ ਦੁੱਗਲ, ਡਾ ਚਾਂਦਨੀ ਬੱਗਾ, ਡਾ ਰੋਹਿਤ ਮਸੀਹ, ਡਾ ਹਰਜੋਤਵੀਰ ਸਿੰਘ, ਡਾ. ਨਰਿੰਦਰ ਕੁਮਾਰ, ਡਾ. ਕੁਲਦੀਪ ਸਿੰਘ, ਡਾ. ਅਦਿੱਤੀ ਅਗਰਵਾਲ, ਡਾ. ਰਵੀਨਾ, ਡਾ. ਗੁਰਤੇਜ ਸਿੰਘ, ਡਾ. ਸ਼ਿਪਰਾ ਚੌਹਾਨ, ਡਾ, ਮਨਦੀਪ ਕੌਰ, ਸਰਬਜੀਤ ਕੌਰ ਡੀ ਐਨ ਐੱਸ, ਜਗਜੀਤ ਕੌਰ ਆਈ ਐਨ ਐੱਸ ਤੋਂ ਇਲਾਵਾ ਹੋਰ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਵੀ ਹਾਜ਼ਰ ਸੀ।

 

Have something to say? Post your comment

 

ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਕੋਰ ਕਮੇਟੀ ਹੋਈ ਗਠਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਸੰਯੁਕਤ ਕਿਸਾਨ ਮੋਰਚਾ ਗਰੀਬੀ ਹਟਾਉਣ ਦੇ ਪ੍ਰਧਾਨ ਮੰਤਰੀ ਦੇ ਦਾਅਵਿਆਂ ਤੋਂ ਹੈਰਾਨ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ