ਪੰਜਾਬ

ਵਿਜੀਲੈਂਸ ਬਿਊਰੋ ਨੇ ਪੰਚਾਇਤ ਸਕੱਤਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਕੌਮੀ ਮਾਰਗ ਬਿਊਰੋ | July 01, 2022 09:05 PM
 
 
ਚੰਡੀਗੜ- ਪੰਜਾਬ ਵਿਜੀਲੈਂਸ ਬਿਊਰੋ ਨੇ ਸਮਾਜ ਵਿਚ  ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਦੇ ਉਦੇਸ਼ ਨਾਲ ਅੱਜ ਜ਼ਿਲਾ ਹੁਸ਼ਿਆਰਪੁਰ ਦੇ ਬਲਾਕ ਤਲਵਾੜਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਨਿਲ ਕੁਮਾਰ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਿਊਰੋ ਨੇ ਸੂਬੇ ਦੇ ਸਰਕਾਰੀ ਦਫਤਰਾਂ ਅਤੇ ਆਮ ਜਨ ਜੀਵਨ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਮੁਹਿੰਮ ਵਿੱਢੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਬਲਾਕ ਤਲਵਾੜਾ ਦੇ ਪਿੰਡ ਚੰਗਰਵਾਂ ਦੀ ਸਰਪੰਚ ਅਤੇ ਸ਼ਿਕਾਇਤਕਰਤਾ ਸੁਸ਼ਮਾ ਦੇਵੀ ਦੀ ਸ਼ਿਕਾਇਤ ’ਤੇ ਬੀ.ਡੀ.ਪੀ.ਓ ਦਫਤਰ ਤਲਵਾੜਾ, ਹੁਸ਼ਿਆਰਪੁਰ ਅਧੀਨ ਪੈਂਦੇ ਪਿੰਡ ਚੰਗਰਵਾਂ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਨਿਲ ਕੁਮਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ਤਹਿਤ ਗ੍ਰਿਫਤਾਰ ਕੀਤਾ ਹੈ।
 
ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਓਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਕਥਿਤ ਦੋਸ਼ੀ ਪੰਚਾਇਤ ਸਕੱਤਰ ਅਨਿਲ ਕੁਮਾਰ ਗ੍ਰਾਮ ਪੰਚਾਇਤ ਫੰਡਾਂ ਦੇ ਆਡਿਟ ਦੇ ਨਾਂ ‘ਤੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਜਿਸ ਦਾ ਨਿਪਟਾਰਾ ਆਡਿਟ ਟੀਮ ਵਲੋਂ ਪਹਿਲਾਂ ਹੀ ਕੀਤਾ ਜਾ ਚੁੱਕਾ ਸੀ। ਉਕਤ ਦੋਸ਼ੀ ਪੰਚਾਇਤ ਨੂੰ ਇਹ ਕਹਿ ਕੇ ਧਮਕਾ ਰਿਹਾ ਸੀ ਕਿ ਜੇ ਰਿਸ਼ਵਤ ਦੀ ਰਕਮ ਨਾ ਦਿੱਤੀ ਗਈ ਤਾਂ ਆਡੀਟਰਾਂ ਵੱਲੋਂ ਫੰਡਾਂ ਦੀ ਵਰਤੋਂ ਸਬੰਧੀ ਦੋਸ਼ਪੂਰਨ ਅਤੇ ਗਲ਼ਤ ਰਿਪੋਰਟ ਪੇਸ਼ ਕਰ ਦਿੱਤੀ ਜਾਵੇਗੀ।
 
ਤੱਥਾਂ ਦੀ ਘੋਖ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਹਰਕਤ ਵਿੱਚ ਆਈ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਤੇ ਉਸ ਕੋਲੋਂ ਰਿਸ਼ਵਤ ਦੇ ਪੈਸੇ ਵੀ ਮੌਕੇ ਤੇ ਹੀ ਬਰਾਮਦ ਕੀਤੇ ਗਏ।
 
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਐਫ.ਆਈ.ਆਰ ਨੰਬਰ 10, ਮਿਤੀ 01-07-2022 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।
 

Have something to say? Post your comment

 

ਪੰਜਾਬ

ਸੁਖਬੀਰ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਖ਼ਾਲਸਾ ਕਾਲਜ ਐਜ਼ੂਕੇਸ਼ਨ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤੇ

ਬਾਬਾ ਚਰਨ ਸਿੰਘ ਨੇ ਗੁਰੂ ਕਾ ਬਾਗ ਵਿਖੇ ਚੱਲ ਰਹੀ ਕਾਰ ਸੇਵਾ ਬਾਰੇ ਜਾਣਕਾਰੀ ਦਿੱਤੀ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਨੂੰ

ਕਿਸਾਨਾਂ ਨੇ ਰੇਲ ਪਟੜੀਆਂ ‘ਤੇ ਦਿੱਤਾ ਧਰਨਾ , ਘੱਟੋ-ਘੱਟ 35 ਰੇਲ ਗੱਡੀਆਂ ਪ੍ਰਭਾਵਿਤ

ਦੋ ਪੋਲਿੰਗ ਬੂਥਾਂ ਦੀਆਂ ਇਮਾਰਤਾਂ ਵਿਚ ਤਬਦਿਲੀ—ਜਿ਼ਲ੍ਹਾ ਚੋਣ ਅਫ਼ਸਰ

ਜਿਲਾ ਮਜਿਸਟਰੇਟ ਵੱਲੋਂ ਰਾਜਸਥਾਨ ਦੀ ਹੱਦ ਨਾਲ 3 ਕਿਲੋਮੀਟਰ ਦੇ ਘੇਰੇ ਅੰਦਰ ਠੇਕੇ ਬੰਦ ਰੱਖਣ ਦੇ ਹੁਕਮ

ਜੱਥੇਬੰਦੀਆਂ ਨੇ ਅਧਿਆਪਕਾਂ ਦੀ ਤਨਖਾਹ ਕਟੌਤੀ ਖਿਲਾਫ਼ ਬਲਾਕ ਅਤੇ ਜ਼ਿਲ੍ਹਾ ਪੱਧਰੀ ਜਥੇਬੰਦਕ ਪ੍ਰੋਗਰਾਮ ਉਲੀਕੇ

ਜਦੋਂ ਜ਼ੁਲਮ ਵਧਦਾ ਹੈ ਤਾਂ ਰੱਬ ਉਸ ਦੀ ਸਫ਼ਾਈ ਕਰਦਾ ਹੈ, ਅਸੀਂ 7 ਮਈ ਨੂੰ ਝਾੜੂ ਦਾ ਬਟਨ ਦਬਾ ਕੇ ਭਾਜਪਾ ਦੀ ਤਾਨਾਸ਼ਾਹੀ ਨੂੰ ਸਾਫ਼ ਕਰਨਾ ਹੈ - ਮਾਨ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ-ਬਰਸਟ