ਧਰਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸਮਾਗਮ ਆਯੋਜਤ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | July 02, 2022 06:45 PM
 
 
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਸਿਮਰਪ੍ਰੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਗਿਆਨੀ ਮਲਕੀਤ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਸਥਾਪਤ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਲਈ ਕੇਵਲ ਇਮਾਰਤ ਨਹੀਂ ਸਗੋਂ ਇਹ ਸੱਚਾ ਸੁੱਚਾ ਸੰਕਲਪ ਹੈ, ਜਿਸ ਨੇ ਕੌਮ ਦੀ ਅਜ਼ਾਦ ਹੋਂਦ ਹਸਤੀ ਨੂੰ ਰੂਪਮਾਨ ਕੀਤਾ। ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਰਾਜਸੀ ਮਤਭੇਦ ਭੁਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਸ਼ਾਨ ਹੇਠ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਗੁਲਾਮੀ ਦੀਆਂ ਜੰਜੀਰਾਂ ਟੁੱਟਣ, ਤਾਂ ਸਾਨੂੰ ਇਕ ਨਿਸ਼ਾਨ ਇਕ ਵਿਧਾਨ ਹੇਠ ਇਕੱਠੇ ਹੋ ਕੇ ਕੌਮ ਦੀ ਚੜ੍ਹਦੀ ਕਲਾ ਲਈ ਸਾਂਝੇ ਯਤਨ ਕਰਨੇ ਹੋਣਗੇ। ਇਸ ਮੌਕੇ ਉਨ੍ਹਾਂ ਸਿੱਖ ਜਗਤ ਨੂੰ ਗੁਰੂ ਬਖ਼ਸ਼ੀ ਰਹਿਣੀ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ ਅਤੇ ਗੁਰਬਾਣੀ ਅਨੁਸਾਰ ਜੀਵਨ ਸੇਧਾਂ ਨਿਰਧਾਰਤ ਕਰਨ ਲਈ ਕਿਹਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਨਿਰਵੈਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਲਖਬੀਰ ਸਿੰਘ, ਸ. ਪਰਮਜੀਤ ਸਿੰਘ ਦੁਨੀਆ ਮਾਜ਼ਰਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਆਨਰੇਰੀ ਸਕੱਤਰ ਸ. ਗੁਰਮੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਜਸਪਾਲ ਸਿੰਘ ਢੱਡੇ ਅਤੇ ਸੰਗਤਾਂ ਮੌਜੂਦ ਸਨ।
ਇਸੇ ਦੌਰਾਨ ਸ਼ੁੱਕਰਵਾਰ ਦੀ ਸ਼ਾਮ ਨੂੰ ਸਥਾਪਨਾ ਦਿਵਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਰਵਾਇਤੀ ਸਿੱਖ ਸਾਜ਼ਾਂ ਨਾਲ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ।

Have something to say? Post your comment

 

ਧਰਮ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ