ਪੰਜਾਬ

ਸੰਨ 1955 ’ਚ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | July 02, 2022 06:50 PM
 

ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਕਰਵਾਏ ਗਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਸਬੰਧ ਵਿਚ 4 ਜੁਲਾਈ ਨੂੰ ਭੋਗ ਮਗਰੋਂ ਸਮਾਗਮ ਆਯੋਜਤ ਕੀਤਾ ਜਾ ਰਿਹਾ ਹੈ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ 4 ਜੁਲਾਈ 1955 ਨੂੰ ਸਰਕਾਰ ਦੇ ਹੁਕਮਾਂ ’ਤੇ ਪੁਲਿਸ ਵੱਲੋਂ ਸਿੱਖਾਂ ਦੇ ਕੇਂਦਰੀ ਅਸਥਾਨ ਉੱਤੇ ਹਮਲਾ ਕੀਤਾ ਗਿਆ ਸੀ, ਜਿਸ ਦੀ ਯਾਦ ਵਿਚ 4 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ ਹੋਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਕਥਾਵਾਚਕ ਭਾਈ ਹਰਮਿੱਤਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਸੁਖਰਾਜ ਸਿੰਘ, ਸ. ਨਰਿੰਦਰ ਸਿੰਘ, ਸ. ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ