ਪੰਜਾਬ

ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ

ਕੌਮੀ ਮਾਰਗ ਬਿਊਰੋ | July 02, 2022 06:53 PM

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੁਧਿਆਣਾ ਜ਼ਿਲ੍ਹੇ ਦੇ ਸਤਲੁੱਜ ਕੰਢੇ ਪੈਂਦੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਚਿੱਠੀ ਲਿਖੀ ਹੈ। ਉਹਨਾਂ ਨਾਲ ਹੀ ਪੰਜਾਬ ਵਿੱਚ ਜੰਗਲੀ ਕਵਰ ਨੂੰ 3.67 ਫੀਸਦੀ ਤੋਂ ਵਧਾ ਕੇ ਭਾਰਤ ਦੇ ਬਾਕੀ ਸੂਬਿਆਂ ਦੇ ਬਰਾਬਰ 33 ਫੀਸਦੀ ਕਰਨ ਬਾਰੇ ਵੀ ਸਾਰਥਕ ਕਦਮ ਚੁੱਕਣ ਦੀ ਵਕਾਲਤ ਕੀਤੀ ਹੈ।

ਸੰਧਵਾਂ ਵਲੋਂ ਲਿਖੇ ਪੱਤਰ 'ਚ ਕਿਹਾ ਗਿਆ ਹੈ ਕਿ ਵਾਰਿਅਰ ਮੋਮਜ਼, ਮਦਰਜ਼ ਵਾਰ ਕਲੀਨ ਏਅਰ ਅਤੇ ‘ਵੀ ਸਪੋਰਟ ਅਵਰ ਫਾਰਮਜ਼’ , ਭਾਈ ਘਨਈਆ ਕੈਂਸਰ ਰੋਕੋ ਸੇਵਾ ਸੁਸਾਇਟੀ, ਨਰੋਆ ਪੰਜਾਬ ਮੰਚ ਅਤੇ ਹੋਰ ਸਮਾਜਿਕ ਸੰਸਥਾਵਾਂ ਵੱਲੋਂ ਫਾਰੈਸਟ ਕਵਰੇਜ ਵਧਾਉਣ ਲਈ ਬਹੁਤ ਹੀ ਚੰਗੇ ਸੁਝਾਅ ਦਿੱਤੇ ਗਏ ਹਨ। ਇਹ ਸੰਸਥਾਵਾਂ ਵਾਤਾਵਰਣ ਨਾਲ ਸਬੰਧਤ ਬਹੁਤ ਹੀ ਮਹੱਤਵਪੂਰਣ ਮੁੱਦੇ ਉਠਾ ਕੇ ਲੋਕਾਂ ਅਤੇ ਸਰਕਾਰ ਨੂੰ ਸੰਵੇਦਨਸ਼ੀਲ ਕਰਨ ਲਈ ਸਮੇਂ ਸਮੇਂ ਤੇ ਆਪਣੇ ਸੁਝਾਅ ਦੇ ਰਹੀਆਂ ਹਨ। ਅਜਿਹੀਆਂ ਸੰਸਥਾਵਾਂ ਦੁਆਰਾ ਮੱਤੇਵਾੜਾ ਫਾਰੈਸਟ ਨੂੰ ਬਚਾਉਣ ਲਈ ਦਿੱਤੇ ਤਰਕ ਪਿਛਲੀ ਸਰਕਾਰਾਂ ਦੁਆਰਾ ਵਿਚਾਰੇ ਨਹੀਂ ਗਏ ਜਿਸ ਕਾਰਨ ਲੁਧਿਆਣੇ ਦੇ ਨਾਲ ਲਗਦੇ ਮੱਤੇਵਾੜਾ ਜੰਗਲ ਦਾ ਉਜਾੜ ਅਤੇ ਸਤਲੁੱਜ ਦਰਿਆ ਦੇ ਪਾਣੀ ਦਾ ਪ੍ਰਦੂਸ਼ਿਤ ਹੋਣਾ ਲਗਭਗ ਸੁਨਿਸ਼ਚਿਤ ਲੱਗ ਰਿਹਾ ਹੈ। ਸਪੀਕਰ ਨੇ ਕਿਹਾ ਕਿ ਭਾਵੇਂ ਪੰਜਾਬ ਦੇ ਸਾਰੇ ਵਿਧਾਨਕਾਰ ਵਾਤਾਵਰਣ ਦੀ ਸਾਂਭ ਸੰਭਾਲ ਸਬੰਧੀ ਮੁੱਦੇ ਪਿਛਲੀ ਵਿਧਾਨ ਸਭਾ ਵਿੱਚ ਉਠਾਉਂਦੇ ਰਹੇ ਹਨ ਪਰ ਇਨ੍ਹਾਂ ਮੁੱਦਿਆਂ 'ਤੇ ਪਿਛਲੀ ਸਰਕਾਰ ਨੇ ਕੋਈ ਸਕਾਰਾਤਮਕ ਕਦਮ ਨਹੀਂ ਚੁੱਕਿਆ ।

ਸੰਧਵਾਂ ਨੇ ਅੱਗੇ ਲਿਖਿਆ ਹੈ ਕਿ ਪੰਜਾਬ ਵਿਧਾਨ ਸਭਾ ਦੇ ਤਾਜ਼ਾ ਸੈਸ਼ਨ ਵਿੱਚ ਵੀ ਮੱਤੇਵਾੜਾ ਦੇ ਜੰਗਲ ਦਾ ਮੁੱਦਾ ਉੱਠਿਆ ਅਤੇ ਮੁੱਖ ਮੰਤਰੀ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਇਸ ਖੇਤਰ ਵਿੱਚ ਕੈਮੀਕਲ ਪ੍ਰੋਡਿਊਸ ਕਰਨ ਵਾਲੇ ਉਦਯੋਗ ਲਾਉਣ ਦੀ ਆਗਿਆ ਨਹੀਂ ਹੋਵੇਗੀ। ਪੰਜਾਬ ਵਿੱਚ ਜੰਗਲ ਦੇ ਖੇਤਰਾਂ ਨੂੰ ਹੋਰ ਵਧਾਉਣ ਲਈ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ। ਉਹਨਾਂ ਕਿਹਾ ਕਿ ਮਾੜੇ ਵਾਤਾਵਰਣ ਦਾ ਲੋਕਾਂ ਦੀ ਸਿਹਤ ਉੱਤੇ ਵੀ ਬੁਰਾ ਪ੍ਰਭਾਵ ਪੈ ਰਿਹਾ ਹੈ। ਇਸ ਲਈ ਸਨਅਤੀ ਸ਼ਹਿਰਾਂ ਦੇ ਨਜ਼ਦੀਕ ਦਰੱਖਤਾਂ ਦੇ ਸੁਰੱਖਿਆ ਕਵਚ ਨੂੰ ਵਧਾਉਣਾ ਬਹੁਤ ਹੀ ਜ਼ਰੂਰੀ ਹੈ। ਪੰਜਾਬ ਵਿੱਚ ਪਾਣੀ, ਸ਼ੋਰ ਅਤੇ ਹਵਾ ਦੇ ਪ੍ਰਦੂਸ਼ਣ ਕਾਰਨ ਹੋ ਰਹੀਆਂ ਭਿਆਨਕ ਬਿਮਾਰੀਆਂ ਜਿਵੇਂ ਕੈਂਸਰ, ਫੇਫੜੇ ਰੋਗ, ਅਸਥਮਾਂ ਆਦਿ ਨੂੰ ਰੋਕਣਾ ਸਮਾਜ ਅਤੇ ਸਰਕਾਰ ਦੀ ਅਹਿਮ ਹੀ ਨਹੀਂ ਸਗੋਂ ਪਹਿਲੀ ਜ਼ਿੰਮੇਵਾਰੀ ਹੈ।

ਸਪੀਕਰ ਨੇ ਪੁਰਜ਼ੋਰ ਸਿਫਾਰਿਸ਼ ਕਰਦਿਆਂ ਲਿਖਿਆ ਹੈ ਕਿ ਵਿਧਾਨਕਾਰਾਂ ਦੁਆਰਾ ਇਸ ਮੁੱਦੇ ਨੂੰ ਵਿਧਾਨ ਸਭਾ ਵਿੱਚ ਚੁੱਕਣ ਦੇ ਨਾਲ ਨਾਲ, ਲੋਕਾਂ ਦੇ ਮੁੱਦਿਆਂ 'ਤੇ ਚੁਣੀ ਗਈ ਨਵੀਂ ਸਰਕਾਰ ਦੁਆਰਾ ਨਵੇਂ ਜੰਗਲ ਲਗਾਉਣ ਲਈ, ਮੱਤੇਵਾੜਾ ਦੇ ਜੰਗਲ ਨੂੰ ਬਚਾਉਣ ਲਈ ਅਤੇ ਸਤਲੁਜ ਦੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਇਸ ਅਹਿਮ ਮੁੱਦੇ ਦਾ ਫੌਰੀ ਹੱਲ ਕੱਢਣ ਲਈ ਠੋਸ ਕਦਮ ਚੁੱਕਣ ਦੀ ਖੇਚਲ ਕੀਤੀ ਜਾਵੇ। ਇਸ ਨਾਲ ਲੋਕਾਂ ਦੀ ਸਿਹਤ ਨਾਲ ਜੁੜੇ ਇਸ ਅਹਿਮ ਮੁੱਦੇ ਬਾਰੇ ਸਰਕਾਰ ਦੀ ਸੰਵੇਦਨਸ਼ੀਲਤਾ ਦਾ ਅਹਿਸਾਸ ਆਮ ਜਨਤਾ ਨੂੰ ਹੋਵੇਗਾ ਅਤੇ ਇਹ ਮੱਤੇਵਾੜਾ ਦਾ ਜੰਗਲ ਜੋ ਕਿ ਲੁਧਿਆਣਾ ਦੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ, ਇਸ ਦੇ ਜੰਗਲੀ ਜੀਵਾਂ ਅਤੇ ਪੰਛੀਆਂ ਨੂੰ ਕੁਦਰਤ ਵੱਲੋਂ ਇੱਕ ਸੁਰੱਖਿਆ ਕਵਰ ਹੈ, ਨੂੰ ਬਚਾਇਆ ਜਾ ਸਕੇਗਾ।

Have something to say? Post your comment

 

ਪੰਜਾਬ

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ

ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ- ਐਡਵੋਕੇਟ ਧਾਮੀ

ਲੋੜਵੰਦ ਬੱਚਿਆਂ ਦੀ ਪੜਾਈ ਤੇ ਲੜਕੀਆਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਯਤਨਸ਼ੀਲ ਹੈ ਸੰਸਥਾ ਗੁਰੂ ਨਾਨਕ ਦੇ ਸਿੱਖ

ਮੌਜ਼ੂਦਾ ਹਾਲਤਾਂ ਨੂੰ ਦੇਖ ਕੇ ਭਾਈ ਅੰਮ਼੍ਰਿਤਪਾਲ ਸਿੰਘ ਦਾ ਪਰਵਾਰ ਨਹੀ ਚਾੰਹੁਦਾ ਕਿ ਭਾਈ ਸਾਹਿਬ ਚੋਣ ਲੜਣ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ,23493 ਟਨ ਦੀ ਰਿਕਾਰਡ ਲਿਫਟਿੰਗ