ਪੰਜਾਬ

ਬਾਬਾ ਬਲਬੀਰ ਸਿੰਘ ਅਕਾਲੀ ਗੁ: ਨਾਨਕ ਝੀਰਾ ਬਿਦਰ ਵਿਖੇ ਫ਼ੌਜਾਂ ਸਮੇਤ ਹੋਏ ਨਤਮਸਤਕ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | July 02, 2022 07:58 PM


ਅੰਮ੍ਰਿਤਸਰ- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਸਾਲ 2023 ਵਿੱਚ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਖਾਲਸਾਈ ਜਾਹੋ ਜਲਾਲ ਨਾਲ ਮਨਾਉਣ ਲਈ ਮਹਾਰਾਸ਼ਟਰਾ ਅਤੇ ਕਰਨਾਟਕ ਦੀਆਂ ਧਾਰਮਿਕ ਸਖਸ਼ੀਅਤਾਂ ਨਾਲ ਮੇਲ ਮਿਲਾਪ ਕਰਨ ਲਈ ਅੱਜ ਉਹ ਗੁਰਦੁਆਰਾ ਨਾਨਕ ਝੀਰਾ ਬਿਦਰ ਵਿਖੇ ਬੁੱਢਾ ਦਲ ਦੇ ਨਿਹੰਗ ਸਿੰਘਾਂ ਸਮੇਤ ਨਤਮਸਤਕ ਹੋਏ।
ਸ਼: ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਨੇ ਦਸਿਆ ਕਿ ਉਨ੍ਹਾਂ ਦੇ ਸਾਥੀ ਨਿਹੰਗ ਸਿੰਘ ਪਹਿਲਾਂ ਹੀ ਹਜੂਰ ਸਾਹਿਬ ਪੁਜ ਚੁੱਕੇ ਹਨ ਅੱਜ ਉਹ ਆਪ ਹਵਾਈ ਜਹਾਜ ਰਾਹੀ ਹੈਦਰਾਬਾਦ ਦੇ ਹਵਾਈ ਅੱਡੇ ਤੇ ਉਤਰੇ ਜਿਥੇ ਹੈਦਰਾਬਾਦ ਦੀਆਂ ਧਾਰਮਿਕ ਸਭਾ ਸੁਸਾਇਟੀਆਂ ਆਗੂਆਂ, ਤੇ ਸੰਤ ਮਹਾਪੁਰਸ਼ਾ ਨੇ ਉਨ੍ਹਾਂ ਦਾ ਭਰਵਾ ਸੁਆਗਤ ਕੀਤਾ ਉਪਰੰਤ ਉਹ ਨਾਨਕ ਝੀਰਾ ਬਿਦਰ ਵਿਖੇ ਨਤਮਸਤਕ ਹੋਣ ਲਈ ਪੁਜੇ ਜਿਥੇ ਗੁਰਦੁਆਰਾ ਨਾਨਕ ਝੀਰਾ ਦੇ ਮੁੱਖ ਦਰਬਾਰ ਵਿਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਬਲਬੀਰ ਸਿੰਘ, ਮੈਂਬਰ ਸ. ਪਰਦੀਪ ਸਿੰਘ ਰਾਜਾ, ਇੰਦਰ ਸਿੰਘ ਸ਼ਾਹੂ, ਸ: ਬੋਬੀ ਸਿੰਘ, ਸ: ਦਲਜੀਤ ਸਿੰਘ ਨੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦਾ ਸਨਮਾਨ ਕੀਤਾ ਅਤੇ ਬਾਬਾ ਫੂਲਾ ਸਿੰਘ ਅਕਾਲੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਵਿਚਾਰਾਂ ਸਾਝੀਆਂ ਕੀਤੀਆਂ। ਨਾਨਕ ਝੀਰਾ ਦੀ ਸਮੁੱਚੀ ਕਮੇਟੀ ਨੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

 

Have something to say? Post your comment

 

ਪੰਜਾਬ

ਸਰਕਾਰਾਂ ਦੀ ਢਿੱਲੀ ਨਿਆਂ ਪ੍ਰਣਾਲੀ ਕਾਰਨ ਬੇਅਦਬੀਆਂ ਨੂੰ ਠੱਲ੍ਹ ਨਹੀਂ ਪੈ ਰਹੀ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਵਿੱਦਿਅਕ ਅਦਾਰਿਆਂ ’ਚ ਨੈਤਿਕ ਸਿੱਖਿਆ ਗੁਰ ਸ਼ਬਦ ਰਾਹੀਂ ਸਿਖਾਉਣਾ ਜ਼ਰੂਰੀ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਅਨਾਜ ਮੰਡੀ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਰਾਜਸਥਾਨ ਵਿੱਚ ਮਤਦਾਨ ਦੇ ਦਿਨ ਪੰਜਾਬ ਵਾਲੇ ਪਾਸੇ ਰਹੀ ਪੂਰੀ ਚੌਕਸੀ - ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ

ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ

ਸਰਕਾਰਾਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨਾਲ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ- ਐਡਵੋਕੇਟ ਧਾਮੀ

ਜਾਖੜ ਦੀ ਅਗਵਾਈ 'ਚ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੀਜੇਪੀ ਵਿੱਚ ਹੋਏ  ਸ਼ਾਮਲ

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀ ਸਿਹਤ ਸਾਡਾ ਹੱਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ