ਨੈਸ਼ਨਲ

ਦਿੱਲੀ ਕਮੇਟੀ ਆਗੂਆਂ ਨੇ ਅਫਗਾਨਿਸਤਾਨ ਤੋਂ ਆਏ ਸਿੱਖਾਂ ਤੇ ਸ਼ਹੀਦਾਂ ਦੀਆਂ ਅਸਥੀਆਂ ਨੂੰ ਪ੍ਰਾਪਤ ਕੀਤਾ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | July 02, 2022 08:13 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅਫਗਾਨਿਸਤਾਨ ਤੋਂ ਆਏ 11 ਸਿੱਖਾਂ ਤੇ ਉਹਨਾਂ ਦੇ ਪਰਿਵਾਰਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ ਕੌਮਾਂਤਰੀ ਦਿੱਲੀ ਹਵਾਈ ਅੱਡੇ ’ਤੇ ਜੀ ਆਇਆਂ ਆਖਿਆ ਤੇ ਨਾਲ ਹੀ ਦਿੱਲੀ ਵਿਚ ਹਰ ਤਰੀਕੇ ਦੀ ਸਹਾਇਤਾ ਦਾ ਭਰੋਸਾ ਦੁਆਇਆ।ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅਫਗਾਨਿਸਤਾਨ ਤੋਂ ਅੱਜ 11 ਸਿੰਘ ਤੇ ਗੁਰਦੁਆਰਾ ਕਰਤੇ ਪਰਵਾਨ ’ਤੇ ਹਮਲੇ ਵਿਚ ਸ਼ਹੀਦ ਹੋਏ ਸਿੰਘ ਦੀਆਂ ਅਸਥੀਆਂ ਵੀ ਭਾਰਤ ਪਹੁੰਚੀਆਂ ਹਨ ਜਿਹਨਾਂ ਨੂੰ ਅਸੀਂ ਪ੍ਰਾਪਤ ਕੀਤਾ ਹੈ। ਉਹਨਾਂ ਦੱਸਿਆ ਕਿ ਕਮੇਟੀ ਦੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਅਤੇ ਉਹਨਾਂ ਦੇ ਨਾਲ ਸੀਨੀਅਰ ਆਗੁ ਗੁਰਮੀਤ ਸਿੰਘ ਭਾਟੀਆ ਤੇ ਹਰਜੀਤ ਸਿੰਘ ਪੱਪਾ ਨੇ ਇਹਨਾਂ ਨੂੰ ਹਵਾਈ ਅੱਡੇ ‘ਤੇ ਰਿਸੀਵ ਕੀਤਾ।ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਨੇ ਭਰੋਸਾ ਦੁਆਇਆ ਕਿ ਅਫਗਾਨਿਸਤਾਨ ਦੇ ਸਿੱਖਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਅਤੇ ਕਿਸੇ ਤਰੀਕੇ ਦੀ ਵੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

 

Have something to say? Post your comment

 

ਨੈਸ਼ਨਲ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ