ਨੈਸ਼ਨਲ

ਗੁਰਦੁਆਰਾ ਰਾਜੌਰੀ ਗਾਰਡਨ ਵੱਲੋਂ ਹਰ ਬੁੱਧਵਾਰ ਸ਼ਕੂਰਪੁਰ ਦੀਆਂ ਝੁੱਗੀਆਂ `ਚ ਵਰਤਾਇਆ ਜਾਵੇਗਾ ਲੰਗਰ: ਹਰਮਨਜੀਤ ਸਿੰਘ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | July 03, 2022 08:47 PM
 
 
ਨਵੀਂ ਦਿੱਲੀ- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਸ਼ਲਾਘਾਯੋਗ ਮਨੁੱਖੀ ਕਾਰਜ ਕਰਦੇ ਹੋਏ ਸ਼ਕੂਰਪੁਰ ਦੀਆਂ ਝੁੱਗੀਆਂ ਵਿਖੇ
ਉਦਿਤ ਫ਼ਾਉਂਡੇਸ਼ਨ ਦੇ ਸਹਿਯੋਗ ਨਾਲ ਲੰਗਰ ਵਰਤਾਇਆ ਗਿਆ ਅਤੇ ਹਰ ਬੁੱਧਵਾਰ ਨੂੰ ਗੁਰਦੁਆਰਾ ਸਾਹਿਬ ਤੋਂ ਲੰਗਰ ਤਿਆਰ ਕਰਕੇ ਝੁੱਗੀਆਂ ’ਚ ਰਹਿਣ ਵਾਲੇ ਪਰਿਵਾਰਾਂ ਨੂੰ ਵੰਡਿਆ ਜਾਵੇਗਾ।ਗੁਰਦੁਆਰਾ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ, ਹਰਜੀਤ ਸਿੰਘ ਅਤੇ ਸੇਵਾ
ਲਈ ਹਮੇਸ਼ਾ ਤਿਆਰ ਰਹਿਣ ਵਾਲੇ ਚਰਨਜੀਤ ਸਿੰਘ ਚੰਨੀ ਵੱਲੋਂ ਆਪ ਪੁੱਜ ਕੇ ਲੰਗਰ ਵੰਡਿਆ ਗਿਆ। ਇਸ ਦੌਰਾਨ ਉਦਿਤ ਫ਼ਾਉਂਡੇਸ਼ਨ ਦੀ ਚੇਅਰਮੈਨ ਵੀ ਮੌਜੁਦ ਸਨ।ਗੁਰਦੁਆਰੇ ਦੇ ਪ੍ਰਧਾਨ ਸ. ਹਰਮਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਦਿਤ ਫ਼ਾਉਂਡੇਸ਼ਨ ਵੱਲੋਂ
ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਸ਼ਕੂਰਪੁਰ ਝੁੱਗੀ ਬਸਤੀ ’ਚ ਰਹਿਣ ਵਾਲੇ ਪਰਿਵਾਰ ਬਹੁਤ ਹੀ ਤਰਸਯੋਗ ਹਾਲਤ ਵਿਚ ਆਪਣਾ ਗੁਜ਼ਾਰਾ ਤੇ ਜੀਵਨ ਬਤੀਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਦੋ ਵਕਤ ਦੀ ਰੋਟੀ ਵੀ ਨਸੀਬ ਨਹੀਂ ਹੁੰਦੀ। ਇਸ ਤੋਂ ਬਾਅਦ ਸ. ਹਰਮਨਜੀਤ ਸਿੰਘ ਨੇ
ਕਮੇਟੀ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਹਰ ਬੁੱਧਵਾਰ ਨੂੰ ਦੁਪਹਿਰ ਦਾ ਭੋਜਨ ਇੱਥੇ ਭੇਜਣ ਦਾ ਐਲਾਨ ਕੀਤਾ ਅਤੇ ਹੁਣ ਹਰ ਬੁਧਵਾਰ ਨੂੰ ਇੱਥੇ ਰਹਿਣ ਵਾਲੇ ਪਰਿਵਾਰਾਂ ਨੂੰ ਲੰਗਰ ਦੇ ਰੂਪ ’ਚ ਭੋਜਨ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਲੰਗਰ ਪ੍ਰਥਾ ਇਸ ਲਈ ਚਲਾਈ ਸੀ ਕਿ ਗੁਰੂ ਘਰ ਤੋਂ ਕੋਈ ਭੁੱਖਾ ਨਾ ਜਾਏ। ਗੁਰੂ ਦੀ ਗੋਲਕ ਗਰੀਬ ਦਾ ਮੂੰਹ ਸਿਧਾਂਤ ’ਤੇ ਚਲਦੇ ਹੋਏ ਗੁਰਦੁਆਰਾ ਰਾਜੌਰੀ ਗਾਰਡਨ ਦੀ ਕਮੇਟੀ ਵੱਲੋਂ ਕੰਮ ਕੀਤਾ ਜਾ ਰਿਹਾ ਹੈ।ਲੋੜ੍ਹਵੰਦਾਂ ਨੂੰ ਲੰਗਰ, ਦਵਾਈਆਂ ਆਦਿ ਦੀ ਸੇਵਾ ਗੁਰਦੁਆਰਾ ਸਾਹਿਬ ਵੱਲੋਂ ਨਿਰੰਤਰ ਕੀਤੀ ਜਾ ਰਹੀ ਹੈ ਇਸ ਤੋਂ ਇਲਾਵਾ ਮਿੰਨੀ ਹਸਪਤਾਲ, ਡਿਸਪੈਂਸਰੀ ਗੁਰਦੁਆਰੇ ਵਿਖੇ ਚਲਾਈ ਜਾ ਰਹੀ ਹੈ।ਮੋਤੀਆਬਿੰਦ ਆਪਰੇਸ਼ਨ, ਡਾਇਲਸਿਸ, ਕੀਮੋਥੈਰੇਪੀ ਆਦਿ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ।ਸ. ਹਰਮਨਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੌਰਾਨ ਵੀ ਸ਼ਕੂਰਪੁਰ ਝੁੱਗੀ ਬਸਤੀ ਵਿਚ ਗੁਰਦੁਆਰਾ ਸਾਹਿਬ ਤੋਂ ਲੰਗਰ ਅਤੇ ਹੋਰ ਜ਼ਰੂਰੀ ਸਮਾਨ ਦੀ ਵਿਵਸਥਾ ਕੀਤੀ ਗਈ ਸੀ।

Have something to say? Post your comment

 

ਨੈਸ਼ਨਲ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ

ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਨਿਖੇਧੀ : ਕਰਤਾਰ ਸਿੰਘ ਚਾਵਲਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ