ਨੈਸ਼ਨਲ

ਗੁਰੂ ਤੇਗ਼ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਗੜ੍ਹੀ ਈਸਟ ਆਫ਼ ਕੈਲਾਸ਼ ਵਿਖੇ ਤੀਜਾ ਗੁਰਮਿਤ ਸਮਾਗਮ ਕਰਵਾਇਆ: ਸੁਰਿੰਦਰਪਾਲ ਸਿੰਘ ਸਮਾਣਾ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | July 03, 2022 08:49 PM
 
 
ਨਵੀਂ ਦਿੱਲੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਿੱਖ ਮਿਸ਼ਨ ਦਿੱਲੀ ਵੱਲੋਂ ਐਸ.ਜੀ.ਪੀ ਦੇ ਪ੍ਰਧਾਨ ਐਡਵੋਕੇਟ
ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸਕੱਤਰ ਸ. ਸਿਮਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਰਣਜੀਤ ਕੌਰ, ਸ.
ਸੁਖਵਿੰਦਰ ਸਿੰਘ ਬੱਬਰ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਾਰ ਸੋ ਇੱਕ ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਤੀਸਰਾ ਗੁਰਮਿਤ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੜ੍ਹੀ ਈਸਟ ਆਫ਼ ਕੈਲਾਸ਼ ਦਿੱਲੀ ਵਿਖੇ ਕਰਵਾਇਆ
ਗਿਆ।ਇਸ ਸਬੰਧੀ ਹੋਰ ਜਣਕਾਰੀ ਦਿੰਦਿਆ ਸਿੱਖ ਮਿਸ਼ਨ ਦਿੱਲੀ ਦਫ਼ਤਰ ਦੇ ਇੰਚਾਰਜ ਭਾਈ ਸੁਰਿੰਦਰ ਪਾਲ ਸਿੰਘ ਸਮਾਣਾ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਅਮਨਦੀਪ ਸਿੰਘ, ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਦੇ ਰਾਗੀ ਜੱਥਿਆਂ ਨੇ ਗੁਰਬਾਣੀ ਦੇ
ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਭਾਈ ਹਰਪ੍ਰੀਤ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨਾਲ ਗੁਰਬਾਣੀ ਗੁਰਇਤਿਹਾਸ ਦੀ ਸਾਂਝ ਪਾ ਕੇ ਹਾਜਰੀ ਭਰੀ।ਇਸ ਮੌਕੇ ਜਾਗੋ ਪਾਰਟੀ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਜੀ.ਕੇ., ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਸਤਨਾਮ ਸਿੰਘ ਖੀਵਾ, ਭੁਪਿੰਦਰ ਸਿੰਘ, ਅਰਜਨ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਕੌਰ ਸਥਾਨਕ ਪ੍ਰਬੰਧਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜਰੀ ਭਰੀ। ਇਸ ਸਮਾਗਮ ਦੌਰਾਨ ਸਿੱਖ ਮਿਸ਼ਨ ਦਿੱਲੀ ਵੱਲੋਂ ਭੇਟਾ ਰਹਿਤ ਲਿਟਰੇਚਰ ਦੀ ਪ੍ਰਦਰਸ਼ਨੀ ਵੀ ਲਗਾਈ ਗਈ।

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ