ਪੰਜਾਬ

ਬੰਦੀ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਜਾਨਣ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | July 04, 2022 06:38 PM
 

ਅੰਮ੍ਰਿਤਸਰ- ਤਿੰਨ ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਜੇਲ੍ਹ ’ਚ ਨਜ਼ਰਬੰਦ ਚਲੇ ਆ ਰਹੇ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਜੋ ਸਿਹਤ ਠੀਕ ਨਾ ਹੋਣ ਕਾਰਨ ਇਥੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ-ਇਲਾਜ਼ ਹਨ, ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਸਪਤਾਲ ਪਹੁੰਚ ਕੇ ਹਾਲ ਜਾਣਿਆ। ਉਨ੍ਹਾਂ ਭਾਈ ਖੈੜਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ। ਐਡਵੋਕੇਟ ਧਾਮੀ ਨੇ ਉਨ੍ਹਾਂ ਨਾਲ ਕੁਝ ਸਮਾਂ ਵਿਚਾਰ-ਚਰਚਾ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਸਟਾਫ਼ ਨੂੰ ਭਾਈ ਖੈੜਾ ਦੀ ਦੇਖਭਾਲ ਲਈ ਸੰਜੀਦਾ ਯਤਨ ਕਰਨ ਲਈ ਕਿਹਾ।
ਬੰਦੀ ਸਿੱਖ ਭਾਈ ਖੈੜਾ ਦਾ ਹਾਲ ਚਾਲ ਪੁੱਛਣ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਦੇਸ਼ ਦੀਆਂ ਜੇਲ੍ਹਾਂ ਵਿਚ 30-30 ਸਾਲਾਂ ਤੋਂ ਸਜ਼ਾਂ ਭੁਗਤ ਰਹੇ ਬੰਦੀ ਸਿੰਘਾਂ ਨੂੰ ਸਰਕਾਰਾਂ ਵੱਲੋਂ ਰਿਹਾਅ ਨਾ ਕਰਨਾ, ਉਨ੍ਹਾਂ ਦੇ ਸੰਵਿਧਾਨਕ ਹੱਕਾਂ ਦੀ ਉਲੰਘਣਾ ਹੈ, ਕਿਉਂਕਿ ਇਨ੍ਹਾਂ ਵਿੱਚੋਂ ਬਹੁਤ ਸਾਰੇ ਸਿੱਖਾਂ ਨੇ ਆਪਣੀਆਂ ਸਜ਼ਾਵਾਂ ਤੋਂ ਜ਼ਿਆਦਾ ਸਮਾਂ ਜ਼ੇਲ੍ਹਾਂ ਵਿਚ ਕੱਟਿਆ ਹੈ। ਉਨ੍ਹਾਂ ਕਿਹਾ ਕਿ ਭਾਈ ਖੈੜਾ ਵੀ ਇਨ੍ਹਾਂ ਸਿੰਘਾਂ ਵਿੱਚੋਂ ਇਕ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਚੁੱਕੇ ਹਾਂ, ਪਰ ਅਜੇ ਤੀਕ ਕੋਈ ਸਾਰਥਕ ਹੁੰਗਾਰਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਬੰਦੀ ਸਿੰਘਾਂ ਦੇ ਮਾਮਲੇ ’ਤੇ ਹਮਦਰਦੀ ਨਾਲ ਗੌਰ ਕਰਨਾ ਚਾਹੀਦਾ ਹੈ ਅਤੇ ਲੰਮੀਆਂ ਸਜ਼ਾਵਾਂ ਭੁਗਤ ਚੁੱਕੇ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਭਾਈ ਖੈੜਾ ਦਾ ਹਾਲ ਜਾਨਣ ਮੌਕੇ ਐਡਵੋਕੇਟ ਧਾਮੀ ਨੇ ਨਾਲ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਸੁਖਰਾਜ ਸਿੰਘ ਤੋਂ ਇਲਾਵਾ ਸਿੱਖ ਆਗੂ ਪ੍ਰੋ. ਬਲਜਿੰਦਰ ਸਿੰਘ ਵੀ ਮੌਜੂਦ ਸਨ।

Have something to say? Post your comment

 

ਪੰਜਾਬ

ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ

ਦਸਵੀਂ ਦੀ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਜ਼ਿਲ੍ਹਾ ਮਾਨਸਾ ਦੇ ਚਾਰ ਵਿਦਿਆਰਥੀਆਂ ਨੇ ਨਾਮ ਦਰਜ ਕਰਵਾਇਆ

ਕਿਸਾਨਾਂ ਦੀ ਆੜ ਚ ਵਿਰੋਧੀ ਪਾਰਟੀਆਂ ਝੰਡੀਆਂ ਵਿਖਾ ਕੇ ਅਜਿਹਾ ਕਰਵਾ ਰਹੀਆਂ ਹਨ : ਪਰਮਪਾਲ ਕੌਰ ਮਲੂਕਾ

ਸਰਕਾਰਾਂ ਦੀ ਢਿੱਲੀ ਨਿਆਂ ਪ੍ਰਣਾਲੀ ਕਾਰਨ ਬੇਅਦਬੀਆਂ ਨੂੰ ਠੱਲ੍ਹ ਨਹੀਂ ਪੈ ਰਹੀ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਵਿੱਦਿਅਕ ਅਦਾਰਿਆਂ ’ਚ ਨੈਤਿਕ ਸਿੱਖਿਆ ਗੁਰ ਸ਼ਬਦ ਰਾਹੀਂ ਸਿਖਾਉਣਾ ਜ਼ਰੂਰੀ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਅਨਾਜ ਮੰਡੀ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਰਾਜਸਥਾਨ ਵਿੱਚ ਮਤਦਾਨ ਦੇ ਦਿਨ ਪੰਜਾਬ ਵਾਲੇ ਪਾਸੇ ਰਹੀ ਪੂਰੀ ਚੌਕਸੀ - ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ

ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ

ਸਰਕਾਰਾਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨਾਲ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ- ਐਡਵੋਕੇਟ ਧਾਮੀ