ਪੰਜਾਬ

ਪੰਜਾਬ ਪੁਲੀਸ ਨੇ ਮੂਸੇਵਾਲਾ ਦੇ ਕਤਲ ’ਚ ਸ਼ਾਮਲ 2 ਸ਼ੂਟਰਾਂ ਸਣੇ 4 ਦੋਸ਼ੀਆਂ ਦਾ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਲਿਆ ਟਰਾਂਜ਼ਿਟ ਰਿਮਾਂਡ

ਕੌਮੀ ਮਾਰਗ ਬਿਊਰੋ | July 04, 2022 09:29 PM

ਮਾਨਸਾ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਖਤ ਯਤਨਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋ ਸੂਟਰਾਂ ਸਮੇਤ ਚਾਰ ਵਿਅਕਤੀਆਂ ਦਾ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਪੁਲਿਸ ਨੇ ਪਿ੍ਰਆਬਰਤ ਉਰਫ ਫੌਜੀ (ਮੁੱਖ ਸ਼ੂਟਰ), ਕਸ਼ਿਸ਼ ਉਰਫ ਕੁਲਦੀਪ (ਸੂਟਰ), ਦੀਪਕ ਉਰਫ ਟੀਨੂੰ (ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਹਿਯੋਗੀ ਅਤੇ ਦਿੱਲੀ ਪੁਲਿਸ ਵਲੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਜਾਏ ਗਏ ) ਅਤੇ ਕੇਸ਼ਵ ਕੁਮਾਰ (ਮੁੱਖ ਸ਼ੂਟਰਾਂ ਨੂੰ ਵਾਹਨ ਮੁਹੱਈਆ ਕਰਵਾਉਣ ਅਤੇ ਫਰਾਰ ਕਰਾਉਣ ਵਿਚ ਮਦਦ ਕਰਨ ਵਾਲਾ ) ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।


ਜਿਕਰਯੋਗ ਹੈ ਕਿ ਵਿਸ਼ੇਸ਼ ਸਰਕਾਰੀ ਵਕੀਲ ਦੁਆਰਾ ਦੋਸ਼ੀ ਵਿਅਕਤੀਆਂ ਨੂੰ ਟਰਾਂਜਿਟ ਰਿਮਾਂਡ ’ ਤੇ ਲਿਆਉਣ ਲਈ ਐੱਫ.ਆਈ.ਆਰ. ਨੰ. 103/2022 ਤਹਿਤ ਸਿਟੀ ਵਨ ਮਾਨਸਾ ਵਲੋਂ ਅਰਜੀ ਦਾਇਰ ਕੀਤੀ ਗਈ ਸੀ।

ਮਾਣਯੋਗ ਕੋਰਟ ਨੇ ਪਾਇਆ ਕਿ ਗ੍ਰਫਤਾਰ ਕੀਤੇ ਗਏ ਵਿਅਕਤੀਆਂ ਨੇ ਘਿਨਾਉਣਾ ਅਪਰਾਧ ਕੀਤਾ ਹੈ ਇਸ ਲਈ ਮੁਲਜਮਾਂ ਦਾ ਇੱਕ ਦਿਨ ਦਾ ਟਰਾਂਜਿਟ ਰਿਮਾਂਡ ਪ੍ਰਵਾਨ ਕੀਤਾ ਜਾਂਦਾ ਹੈ ਤਾਂ ਜੋ ਦੋਸ਼ੀਆਂ ਨੂੰ ਸਬੰਧਤ ਕੋਰਟ ਅੱਗੇ ਜਲਦ ਤੋਂ ਜਲਦ ਪੇਸ਼ ਕੀਤਾ ਜਾ ਸਕੇ।

ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਦੋਸ਼ੀ ਵਿਅਕਤੀਆਂ ਦੀ ਡਾਕਟਰੀ ਜਾਂਚ ਮਾਨਯੋਗ ਸੁਪਰੀਮ ਕੋਰਟ ਦੁਆਰਾ ਨਿਰਧਾਰਤ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤੀ ਜਾਵੇ। ਜੇਕਰ ਦੋਸ਼ੀ ਵਿਅਕਤੀਆਂ ਨੂੰ ਕਿਸੇ ਡਾਕਟਰੀ ਸਹੂਲਤ ਦੀ ਲੋੜ ਹੁੰਦੀ ਹੈ, ਤਾਂ ਤਫਤੀਸ਼ੀ ਅਫਸਰ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਦੋਸ਼ੀ ਵਿਅਕਤੀਆਂ ਨੂੰ ਸਮੇਂ ਦੇ ਅੰਦਰ-ਅੰਦਰ ਇਹ ਸਹੂਲਤ ਦਿੱਤੀ ਜਾਵੇ।

ਜ਼ਿਕਰਯੋਗ ਹੈ ਕਿ ਪੁਲਿਸ ਰਿਕਾਰਡ ਸਮੇਤ ਅਸਲ ਹੁਕਮ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ। ਤਿਹਾੜ ਅਤੇ ਰੋਹਿਣੀ ਦੇ ਜੇਲ ਸੁਪਰਡੈਂਟਾਂ ਨੂੰ ਵੀ ਉਪਰੋਕਤ ਮੁਲਜਮਾਂ ਦੀ ਹਿਰਾਸਤ ਆਈ.ਓ ਐਸ.ਪੀ ਧਰਮਵੀਰ ਸਿੰਘ/ਡੀ.ਐਸ.ਪੀ ਗੋਬਿੰਦਰ ਸਿੰਘ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ।

Have something to say? Post your comment

 

ਪੰਜਾਬ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ

ਸੰਯੁਕਤ ਕਿਸਾਨ ਮੋਰਚਾ ਨੇ ਨਫ਼ਰਤ ਭਰੇ ਭਾਸ਼ਣ ਲਈ ਪ੍ਰਧਾਨ ਮੰਤਰੀ 'ਤੇ ਮੁਕੱਦਮਾ ਚਲਾਉਣ ਤੇ ਦੀ ਕੀਤੀ ਮੰਗ

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ 10ਵੀਂ ਪ੍ਰੀਖਿਆ ਦਾ ਨਤੀਜਾ 100 ਫੀਸਦੀ ਰਿਹਾ

ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ

ਆਪ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿੱਚ ਸ਼ਾਮਲ,ਜਲੰਧਰ ਤੋਂ ਚੋਣ ਮੈਦਾਨ 'ਚ

ਭਾਜਪਾ ਨੂੰ ਹਰਾਓ ਅਤੇ ਭਜਾਓ, ਵਿਰੋਧੀ ਧਿਰ ਪਾਰਟੀਆਂ ਨੂੰ ਸੁਆਲ ਕਰੋ: ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ

ਫ਼ਰੀਦਕੋਟ  ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ