ਪੰਜਾਬ

ਭਗਵੰਤ ਮਾਨ ਸਰਕਾਰ ਵੱਲ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ

ਕੌਮੀ ਮਾਰਗ ਬਿਊਰੋ | July 05, 2022 11:48 AM

ਪਹਿਲੇ ਗੇੜ ਵਿੱਚ ਸਿੱਖਿਆ ਮੰਤਰੀ ਨੇ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ; ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ।
ਬੀਤੇ ਦਿਨ ਸਥਾਨਿਕ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪਣ ਦੇ ਮੌਕੇ ਸ੍ਰੀ ਹੇਅਰ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਆਪਣੀ ਜ਼ਿੰਮੇਂਵਾਰੀ ਪੂਰੀ ਲਗਨ ਅਤੇ ਸੰਜੀਦਗੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ ਅਤੇ ਇਸ ਵਾਸਤੇ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਿਆ ਜਾਵੇਗਾ ਹੈ। ਉਨਾਂ ਕਿਹਾ ਕਿ ਅਧਿਆਪਕਾਂ ਦੀ ਕਮੀ ਪੂਰੀ ਕਰਨ ਵਾਸਤੇ ਉਨਾਂ ਦੀ ਸਰਕਾਰ ਨੇ ਮੁਹਿੰਮ ਆਰੰਭ ਦਿੱਤੀ ਹੈ। ਇਸ ਸਬੰਧ ਵਿੱਚ ਖਿਛੜੇ ਇਲਾਕਿਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਕਿਸੇ ਵੀ ਬੱਚੇ ਦੀ ਠੋਸ ਬੁਨਿਆਦ ਵਿੱਚ ਐਲੀਮੈਂਟਰੀ ਸਿੱਖਿਆ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਉਨਾਂ ਨੇ ਨਵ ਨਿਯੁਕਤ ਐਲੀਮੈਂਟਰੀ ਅਧਿਆਪਕਾਂ ਨੂੰ ਬੱਚਿਆਂ ਦੀ ਬੁਨਿਆਦ ਮਜ਼ਬੂਤ ਬਨਾਉਣ ਲਈ ਸਮਰਪਨ ਦੀ ਭਾਵਨਾ ਨਾਲ ਜ਼ਿੰਮੇਂਵਾਰੀ ਨਿਭਾਉਣ ਲਈ ਆਖਿਆ।
ਇਸ ਮੌਕੇ ਸ੍ਰੀ ਹੇਅਰ ਨੇ ਮਨਦੀਪ,  ਸੁਖਵਿੰਦਰ ਸਿੰਘ,  ਪਰਵਿੰਦਰ ਕੌਰ,  ਸੋਨੀਆ ਕੁਮਾਰੀ,  ਨੈਨਸੀ ਕੋਸ਼ਿਲ,  ਅਸ਼ੀਸ਼ ਕੁਮਾਰ ਵਰਮਾ,  ਨਿਖਲ ਕੁਮਾਰ,  ਰੂਬੀ ਵਰਮਾ,  ਸਿਮਰਨਜੀਤ ਕੌਰ,  ਕੁਲਦੀਪ ਕੌਰ,  ਨੀਨਾ,  ਆਂਚਲ ਕਪੂਰ,  ਅਰਸ਼ਦੀਪ ਅਤੇ ਸਰਬਜੀਤ ਕੌਰ ਨੂੰ ਨਿਯੁਕਤੀ ਪੱਤਰ ਸੌਂਪੇ ਜਦਕਿ ਪੂਜਾ ਰਾਣੀ ਅਤੇ ਮਨਨ ਮਹਿਤਾ ਇਸ ਸਮੇਂ ਹਾਜ਼ਰ ਨਾ ਹੋ ਸਕੇ। ਇਸ ਮੌਕੇ ਸਿੱਖਿਆ ਸਕੱਤਰ ਸ੍ਰੀ ਅਜੋਏ ਸ਼ਰਮਾ ਅਤੇ ਡੀ.ਪੀ.ਆਈ. ਐਲੀਮੈਂਟਰੀ ਸ੍ਰੀਮਤੀ ਹਰਿੰਦਰ ਕੌਰ ਹਾਜ਼ਰ ਸਨ।

 

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ