ਪੰਜਾਬ

ਕੰਢੀ ਨਹਿਰ (ਤਲਵਾੜਾ-ਬਲਾਚੌਰ) ਪ੍ਰਾਜੈਕਟ ਸੰਬੰਧੀ ਕਿਸਾਨ ਜਥੇਬੰਦੀਆਂ ਦੀ ਮੰਗ ਨੂੰ ਤਕਨੀਕੀ ਪੱਧਰ ‘ਤੇ ਵਿਚਾਰਿਆ ਜਾਵੇਗਾ

ਕੌਮੀ ਮਾਰਗ ਬਿਊਰੋ | July 05, 2022 06:57 PM

ਚੰਡੀਗੜ੍ਹ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਜਥੇਬੰਦੀਆਂ ਦੀ ਮੰਗ ਨੂੰ ਤਕਨੀਕੀ ਪੱਧਰ ‘ਤੇ ਵਿਚਾਰ ਕੇ ਕੰਢੀ ਨਹਿਰ (ਤਲਵਾੜਾ-ਬਲਾਚੌਰ) ਪ੍ਰਾਜੈਕਟ ਨੂੰ ਮੁਕੰਮਲ ਕਰੇਗੀ।

ਪੰਜਾਬ ਦੇ ਕੰਢੀ ਖੇਤਰ ਦੇ ਬਰਾਨੀ ਰਕਬੇ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਉਸਾਰੇ ਜਾ ਰਹੇ ਕੰਢੀ ਨਹਿਰ (ਤਲਵਾੜਾ-ਬਲਾਚੌਰ) ਪ੍ਰਾਜੈਕਟ ਨਾਲ ਸਬੰਧਤ ਕੁੱਝ ਮਸਲਿਆਂ ਬਾਰੇ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਨੇ ਅੱਜ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਨਾਲ ਮੁਲਾਕਾਤ ਕੀਤੀ।

ਕਿਸਾਨਾਂ ਦੀ ਮੰਗ ਨੂੰ ਤਕਨੀਕੀ ਪੱਧਰ ‘ਤੇ ਵਿਚਾਰਨ ਦਾ ਭਰੋਸਾ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਤਰਜੀਹ ਹੈ ਕਿ ਪੰਜਾਬ ਨਾਲ ਸਬੰਧਤ ਮਸਲੇ ਲੋਕ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਕੰਡੀ ਨਹਿਰ ਮੁਕੇਰੀਆਂ ਹਾਈਡਲ ਚੈਨਲ ਤੋੰ ਨਿਕਲ ਕੇ ਪਹਾੜੀਆਂ ਦੇ ਨਾਲ-ਨਾਲ ਬਲਾਚੌਰ ਤੱਕ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਨਹਿਰ ਦੀ ਉਸਾਰੀ ਦੋ ਪੜ੍ਹਾਵਾਂ ‘ਚ ਕੰਡੀ ਏਰੀਏ ਦੇ ਬਰਾਨੀ ਰਕਵੇ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਹ ਨਹਿਰ ਹੁਸ਼ਿਆਰਪੁਰ ਜ਼ਿਲ੍ਹੇ ਦੇ 215 ਪਿੰਡਾਂ ਦੇ 19867 ਹੈਕਟੇਅਰ ਰਕਵੇ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਕੰਡੀ ਨਹਿਰ ਸਟੇਜ-2 ਲਗਭੱਗ 60 ਕਿਲੋਮੀਟਰ ਤੋਂ ਲਗਭੱਗ 130 ਕਿਲੋਮੀਟਰ ਜੋ ਕਿ ਹੁਸ਼ਿਆਰਪੁਰ ਤੋਂ ਬਲਾਚੌਰ ਤੱਕ ਉਸਾਰੀ ਗਈ ਹੈ, ਹੁਸ਼ਿਆਰਪੁਰ ਜ਼ਿਲ੍ਹੇ ਦੇ 146 ਪਿੰਡਾਂ ਦੇ 16270 ਹੈੱਕਟੇਅਰ ਬਰਾਨੀ ਰਕਵੇ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 72 ਪਿੰਡਾਂ ਦੇ 13257 ਹੈਕਟੇਅਰ ਬਰਾਨੀ ਰਕਵੇ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕਰਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੁਰਾਣੀ ਉਸਾਰੀ ਅਤੇ ਬੀਤਦੇ ਸਮੇਂ ਦੇ ਨਾਲ ਕੰਡੀ ਸਟੇਜ-1 ਦੀ ਲਾਈਨਿੰਗ ਡੈਮੇਜ ਹੋ ਗਈ ਸੀ, ਜਿਸ ਕਾਰਨ ਪਾਣੀ ਦਾ ਰਸਾਅ ਵੱਧਣ ਨਾਲ ਅਤੇ ਕੈਨਾਲ ਦੀ ਪੂਰੀ ਸਮਰੱਥਾ ਨਾਲ ਨਾ ਚੱਲਣ ਕਰਕੇ ਤਤਕਾਲੀ ਸਰਕਾਰ ਵੱਲੋਂ ਕੰਡੀ ਕਨਾਲ ਦੀ ਪੁਰਾਣੀ ਲਾਈਨਿੰਗ ਤੋੜ ਕੇ ਐਚ.ਡੀ.ਪੀ. ਈ.ਫਿਲਮ ਨਾਲ ਨਵੀ ਕੰਕਰੀਟ ਲਾਈਨਿੰਗ ਕਰਨ ਦਾ ਫੈਸਲਾ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਕੰਡੀ ਨਹਿਰ ਦੀ ਕੰਕਰੀਟ ਰੀਲਾਈਨਿੰਗ ਦੇ ਸਟੇਜ-1 ਦਾ ਕੰਮ ਆਰ.ਡੀ. 0 ਤੋਂ ਲਗਭਗ 32 ਕਿਲੋਮੀਟਰ ਤੱਕ ਮੁਕੰਮਲ ਹੋ ਚੁੱਕਾ ਹੈ। ਇਸ ਨਹਿਰ ਦੀ ਆਰ.ਡੀ. 32 ਕਿੱਲੋਮੀਟਰ ਤੋਂ ਲਗਭਗ 47 ਕਿਲੋਮੀਟਰ ਤੱਕ ਕੰਮ ਪ੍ਰਗਤੀ ਅਧੀਨ ਹੈ।

ਜ਼ਿਕਰਯੋਗ ਹੈ ਕਿ ਇਸ ਕੰਮ ਨੂੰ ਕੰਡੀ ਨਹਿਰ ਦੇ ਨਾਲ ਲੱਗਦੇ ਪਿੰਡਾਂ ਦੇ ਵਸਨੀਕਾਂ ਵੱਲੋਂ ਰੋਕ ਦਿਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਕੰਡੀ ਨਹਿਰ ਦੇ ਬੈੱਡ ਵਿਚ ਕੰਕਰੀਟ ਲਾਈਨਿੰਗ ਨਾ ਕੀਤੀ ਜਾਵੇ। ਉਨ੍ਹਾਂ ਦਾ ਤਰਕ ਇਹ ਹੈ ਕਿ ਜੇਕਰ ਵਿਭਾਗ ਵੱਲੋਂ ਬੈੱਡ ਦੀ ਕੰਕਰੀਟ ਲਾਈਨਿੰਗ ਕੀਤੀ ਜਾਂਦੀ ਹੈ ਅਤੇ ਐਚ.ਡੀ.ਪੀ.ਈ. ਫਿਲਮ ਪਾਈ ਜਾਂਦੀ ਹੈ ਤਾਂ ਇਸ ਨਾਲ ਪਾਣੀ ਦੀ ਰੀਚਾਜਿੰਗ ਬੰਦ ਹੋ ਜਾਵੇਗੀ ਅਤੇ ਧਰਤੀ ਥੱਲੇ ਦੇ ਪਾਣੀ ਦਾ ਪੱਧਰ ਹੋਰ ਨੀਵਾ ਚਲੇ ਜਾਵੇਗਾ, ਜਿਸ ਨਾਲ ਭਵਿੱਖ ਵਿਚ ਪਿੰਡਾਂ ਵਿਚ ਪਾਣੀ ਦੀ ਦਿੱਕਤ ਆ ਜਾਵੇਗੀ।

ਸ੍ਰੀ ਜਿੰਪਾ ਨੇ ਕਿਹਾ ਕਿ ਕੁਦਰਤੀ ਸਾਧਨ ਪਾਣੀ ਦੀ ਜ਼ਰੂਰਤ ਹਰ ਖੇਤਰ ‘ਚ ਲੋੜੀਂਦੀ ਹੈ, ਉਹ ਭਾਵੇਂ ਖੇਤੀ ਹੋਵੇ, ਉਦਯੋਗ ਹੋਣ ਜਾਂ ਇਨਸਾਨ ਹੋਣ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨਵੇਂ ਬਣਾਏ ਜਾਣ ਵਾਲੇ ਪ੍ਰਾਜੈਕਟਾਂ ਅਤੇ ਪੁਰਾਣੇ ਚਲ ਰਹੇ ਪ੍ਰਾਜੈਕਟਾਂ ਨੂੰ ਤਕਨੀਕੀ ਪੱਧਰ ‘ਤੇ ਵਿਚਾਰ ਕੇ ਫੈਸਲੇ ਕਰੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਫੈਸਲਿਆਂ ਵਿੱਚ ਇਲਾਕੇ/ਖੇਤਰਾਂ ਦੀਆਂ ਲੋੜਾਂ ਤੇ ਹਿੱਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ।

 

Have something to say? Post your comment

 

ਪੰਜਾਬ

ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ

ਦਸਵੀਂ ਦੀ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਜ਼ਿਲ੍ਹਾ ਮਾਨਸਾ ਦੇ ਚਾਰ ਵਿਦਿਆਰਥੀਆਂ ਨੇ ਨਾਮ ਦਰਜ ਕਰਵਾਇਆ

ਕਿਸਾਨਾਂ ਦੀ ਆੜ ਚ ਵਿਰੋਧੀ ਪਾਰਟੀਆਂ ਝੰਡੀਆਂ ਵਿਖਾ ਕੇ ਅਜਿਹਾ ਕਰਵਾ ਰਹੀਆਂ ਹਨ : ਪਰਮਪਾਲ ਕੌਰ ਮਲੂਕਾ

ਸਰਕਾਰਾਂ ਦੀ ਢਿੱਲੀ ਨਿਆਂ ਪ੍ਰਣਾਲੀ ਕਾਰਨ ਬੇਅਦਬੀਆਂ ਨੂੰ ਠੱਲ੍ਹ ਨਹੀਂ ਪੈ ਰਹੀ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਵਿੱਦਿਅਕ ਅਦਾਰਿਆਂ ’ਚ ਨੈਤਿਕ ਸਿੱਖਿਆ ਗੁਰ ਸ਼ਬਦ ਰਾਹੀਂ ਸਿਖਾਉਣਾ ਜ਼ਰੂਰੀ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਅਨਾਜ ਮੰਡੀ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਰਾਜਸਥਾਨ ਵਿੱਚ ਮਤਦਾਨ ਦੇ ਦਿਨ ਪੰਜਾਬ ਵਾਲੇ ਪਾਸੇ ਰਹੀ ਪੂਰੀ ਚੌਕਸੀ - ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ

ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ

ਸਰਕਾਰਾਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨਾਲ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ- ਐਡਵੋਕੇਟ ਧਾਮੀ