ਧਰਮ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | July 05, 2022 07:30 PM
 

ਅੰਮ੍ਰਿਤਸਰ- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2022 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 30 ਜੁਲਾਈ 2022 ਤੱਕ ਜਮ੍ਹਾ ਕਰਵਾ ਸਕਣਗੇ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।
ਸ. ਰਮਦਾਸ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਇਹ ਵੀ ਦੱਸਿਆ ਕਿ ਹਰਿਆਣਾ ਨਾਲ ਸਬੰਧਤ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਹਰਿਆਣਾ ਵਿਖੇ ਵੀ ਜਮ੍ਹਾਂ ਕਰਵਾ ਸਕਦੇ ਹਨ।

Have something to say? Post your comment

 

ਧਰਮ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਚੰਡੀਗੜ੍ਹ ਸਥਿਤ ਕਰਮਚਾਰੀਆਂ ਨੂੰ ਅੱਧੇ ਦਿਨ ਛੁੱਟੀ ਐਲਾਨੀ ਹਰਿਆਣਾ ਸਰਕਾਰ ਨੇ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਤੰਬਰ ਮਹੀਨੇ ’ਚ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾਵੇਗੀ-  ਸ਼੍ਰੋਮਣੀ ਕਮੇਟੀ

ਜੋੜ-ਮੇਲਾ ਮਾਘੀ ’ਤੇ ਵਿਸ਼ੇਸ਼-ਲਾਲ ਲਹੂ ਵਿੱਚ ਭਿੱਜੀ ਸ੍ਰੀ ਮੁਕਤਸਰ ਸਾਹਿਬ ਦੀ ਨਿਵੇਕਲੀ ਦਾਸਤਾਨ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ 10 ਜਨਵਰੀ ਨੂੰ ਆਰੰਭ ਹੋਵੇਗਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ