ਪੰਜਾਬ

ਡੀਜੀਪੀ ਗੌਰਵ ਯਾਦਵ ਵੱਲੋਂ ਮੋਹਾਲੀ ਦੇ ਮਟੌਰ ਥਾਣੇ ਅਤੇ ਫੇਸ ਅੱਠ ਥਾਣੇ ਦਾ ਅਚਨਚੇਤ ਨਿਰੀਖਣ

ਕੌਮੀ ਮਾਰਗ ਬਿਊਰੋ | July 05, 2022 07:41 PM

ਐਸਏਐਸ ਨਗਰ - ਪੰਜਾਬ ਪੁਲੀਸ ਦੇ ਨਵ ਨਿਯੁਕਤ ਡੀਜੀਪੀ ਸ੍ਰੀ ਯਾਦਵ ਵੱਲੋਂ ਅੱਜ ਮੋਹਾਲੀ ਦੇ ਮਟੌਰ ਥਾਣੇ ਅਤੇ ਫੇਜ਼ ਅੱਠ ਥਾਣੇ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਡੀਆਈਜੀ ਰੂਪਨਗਰ ਰੇਂਜ, ਸ੍ਰੀ ਵਿਵੇਕ ਸ਼ੀਲ ਸੋਨੀ ਐੱਸਐੱਸਪੀ ਐਸਏਐਸ ਨਗਰ ਮੌਜੂਦ ਸਨ l

ਡੀਜੀਪੀ ਸ੍ਰੀ ਗੌਰਵ ਯਾਦਵ ਵੱਲੋਂ ਮਟੌਰ ਥਾਣੇ ਅਤੇ ਫੇਜ਼ ਅੱਠ ਸਥਿਤ ਥਾਣੇ ਦੇ ਮਾਲਖਾਨੇ, ਬੈਰਕਾਂ ਅਤੇ ਕੰਟੀਨ ਆਦਿ ਦਾ ਨਿਰੀਖਣ ਕੀਤਾ ਗਿਆ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਵੀ ਜਾਣਕਾਰੀ ਲਈ ਗਈ l

ਇਸ ਮੌਕੇ ਆਪਣੀ ਇਸ ਅਚਨਚੇਤ ਚੈਕਿੰਗ ਦਾ ਮਹੱਤਵ ਦੱਸਦੇ ਹੋਏ ਡੀਜੀਪੀ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੀ ਇਹ ਕੋਸ਼ਿਸ਼ ਸੀ ਕਿ ਉਹ ਖ਼ੁਦ ਆਪ ਥਾਣਿਆਂ ਵਿੱਚ ਜਾ ਕੇ ਪੁਲੀਸ ਫੋਰਸ ਦੀ ਵਰਕਿੰਗ ਨੂੰ ਚੈੱਕ ਕਰਨ ਅਤੇ ਵੇਖਣ ਕਿ ਜੇਕਰ ਕਿਤੇ ਕੋਈ ਕਮੀ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ ਤੇ ਦਰੁਸਤ ਕੀਤਾ ਜਾ ਸਕੇ l ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਫੋਰਸ ਦੀਆਂ ਇਹ ਪ੍ਰਾਥਮਿਕਤਾਵਾਂ ਹਨ ਕਿ ਡਰੱਗਜ਼ ਦੇ ਖ਼ਿਲਾਫ਼ ਗੈਂਗਸਟਰਵਾਦ ਦੇ ਖ਼ਿਲਾਫ਼ ਢੁੱਕਵੀਂ ਕਾਰਵਾਈ ਕਰ ਕੇ ਇਸ ਨੂੰ ਪੰਜਾਬ ਵਿੱਚੋਂ ਜੜ੍ਹ ਤੋਂ ਖਤਮ ਕਰਨਾ ਅਤੇ ਪੰਜਾਬ ਦੇ ਵਸਨੀਕਾਂ ਨੂੰ ਉੱਤਮ ਕਾਨੂੰਨ ਤੇ ਵਿਵਸਥਾ ਦੇਣਾ l ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਇਹ ਏਜੰਡਾ ਰਹੇਗਾ ਕਿ ਪੰਜਾਬ ਪੁਲਿਸ ਦੀ ਬੇਸਿਕ ਪੁਲੀਸਿੰਗ ਨੂੰ ਦਰੁਸਤ ਕੀਤਾ ਜਾਵੇ ਅਤੇ ਪੁਲੀਸ ਤੇ ਆਮ ਨਾਗਰਿਕਾਂ ਨਾਲ ਸਬੰਧਾਂ ਨੂੰ ਹੋਰ ਬਿਹਤਰ ਬਣਾਇਆ ਜਾਵੇ l ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਵੀ ਪੁਲੀਸ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਮੁੱਖ ਤੌਰ ਤੇ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਪੰਜਾਬ ਵਿੱਚੋਂ ਜੜ੍ਹੋਂ ਖ਼ਤਮ ਕਰਨਾ ਹੈ ਜਿਸ ਵਿੱਚ ਉਹ ਦਿਨ ਰਾਤ ਲੱਗੇ ਹੋਏ ਹਨ ਅਤੇ ਇਸ ਦਾ ਖਾਤਮਾ ਛੇਤੀ ਹੀ ਪੰਜਾਬ ਵਿੱਚ ਕਰ ਦੇਣਗੇ l

 

Have something to say? Post your comment

 

ਪੰਜਾਬ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਾਈ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋ ਅਜਾਦ ਉਮੀਦਵਾਰ ਵਜੋ ਚੋਣ ਲੜਣਗੇ

ਮੋਦੀ ਮੰਗਲਸੂਤਰ ਸਬੰਧੀ ਬੇਬੁਨਿਆਦ ਹਊਆ ਖੜ੍ਹਾ ਕਰ ਕੇ ਮੁਲਕ ਦੀ ਬਹੁਗਿਣਤੀ ਦੀਆਂ ਵੋਟਾਂ ਬਟੋਰਨਾ ਚਾਹੁੰਦੇ ਹਨ: ਬਲਬੀਰ ਸਿੱਧੂ

ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ

ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦੀ  ਹਮਾਇਤ ਕੀਤੀ, ਕਿਸਾਨਾਂ ਨਾਲ ਧੋਖਾ ਕੀਤਾ- ਨੀਲ ਗਰਗ

ਭਾਜਪਾ ਹਰਾਓ ਤੇ ਭਜਾਓ ਭਜਾਓ ਦਾ ਸੱਦਾ ਦਿੰਦੇ ਫਲੈਕਸ ਕੰਧਾਂ ਉੱਪਰ ਲਗਾਉਣ ਦੀ ਕੀਤੀ ਸ਼ੁਰੂਆਤ 

ਮਾਨ ਦਾ ਮੋਦੀ ਤੋਂ ਬਾਦਲਾਂ ਤੱਕ ਹਰ ਵਿਰੋਧੀ 'ਤੇ ਹਮਲਾ, ਕਿਹਾ ਮੈਂ ਆਪਣੇ ਲੋਕਾਂ ਦੇ ਹੱਕਾਂ ਲਈ ਲੜਦਾ ਰਹਾਂਗਾ