ਪੰਜਾਬ

ਬੰਦੀ ਸਿੱਖਾਂ ਦੀ ਰਿਹਾਈ ਦਾ ਮਾਮਲਾ ਖਟਾਈ ਵਿਚ ਪੈਣ ਦੀਆਂ ਸੰਭਾਵਨਾਵਾਂ,ਮੈ ਕਮੇਟੀ ਦੀ ਮੀਟਿੰਗ ਵਿਚ ਭਾਗ ਨਹੀ ਲਵਾਂਗਾ-ਸਿਮਰਨਜੀਤ ਸਿੰਘ ਮਾਨ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | July 05, 2022 08:19 PM


ਅੰਮ੍ਰਿਤਸਰ  : ਲੰਮੇ ਸਮੇ ਤੋ ਜੇਲਾਂ ਵਿਚ ਨਜਰਬੰਦ ਬੰਦੀ ਸਿੱਖਾਂ ਦੀ ਰਿਹਾਈ ਦਾ ਮਾਮਲਾ ਖਟਾਈ ਵਿਚ ਪੈਣ ਦੀਆਂ ਸੰਭਾਵਨਾਵਾਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ ਨਿਰਦੇਸ਼ ਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੁਆਰਾ ਤਿਆਰ ਬੰਦੀ ਸਿੰਘ ਰਿਹਾਈ ਕਮੇਟੀ ਖੱਖੜੀਆਂ ਖੱਖੜੀਆਂ ਹੋ ਗਈ ਹੈ। ਕਮੇਟੀ ਦਾ ਗਠਨ 3 ਮਈ ਨੂੰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮ ਤੋ ਬਾਅਦ ਕੀਤਾ ਗਿਆ ਸੀ।ਇਸ ਕਮੇਟੀ ਦਾ ਮੁੱਖ ਮਕਸਦ ਲੰਮੇ ਸਮੇ ਤੋ ਜੇਲਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਲਈ ਸਾਂਝਾ ਹੰਭਲਾ ਮਾਰਨਾ ਸੀ। ਕਮੇਟੀ ਵਿਚ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਅਤੇ ਬਾਦਲ ਪਰਵਾਰ ਨੂੰ ਪਾਣੀ ਪੀ ਪੀ ਕੇ ਕੋਸਣ ਵਾਲੇ ਪਰਮਜੀਤ ਸਿੰਘ ਸਰਨਾਂ ਵੀ ਸ਼ਾਮਲ ਹਨ। ਸ੍ਰ ਸਰਨਾਂ ਨੇ ਪੰਥਕ ਹਿਤਾ ਨੂੰ ਧਿਆਨ ਵਿਚ ਰਖ ਕੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨਾਲ ਬੈਠ ਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਯਤਨਾਂ ਨੂੰ ਪਹਿਲ ਦਿੱਤੀ।ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਵੀ ਖੁਲਦਿਲੀ ਦਿਖਾਉਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਕੁਝ ਅਕਾਲੀ ਆਗੂਆਂ ਦੇ ਨਾਲ ਸ੍ਰ ਸਿਮਰਨਜੀਤ ਸਿੰਘ ਮਾਨ ਦੇ ਗ੍ਰਹਿ ਵਿਖੇ ਜਾ ਕੇ ਉਨਾਂ ਨਾਲ ਮੁਲਾਕਾਤ ਕੀਤੀ। 9 ਮਈ ਦੀ ਪਹਿਲੀ ਮੀਟਿੰਗ ਵਿਚ ਸਭ ਅੱਛਾ ਰਿਹਾ ਪਰ 15 ਮਈ ਨੂੰ ਸਭ ਤੋ ਪਹਿਲਾਂ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਇਸ ਕਮੇਟੀ ਵਿਚ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦੀ ਸ਼ਮੂਲੀਅਤ ਨੂੰ ਲੈ ਕੇ ਸਵਾਲ ਖੜਾ ਕੀਤਾ। ਜਿਸ ਦਾ ਸਮਰਥਨ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕੀਤਾ।ਹੈਰਾਨੀ ਦੀ ਗਲ ਇਹ ਰਹੀ ਕਿ ਸ੍ਰ ਪਰਮਜੀਤ ਸਿੰਘ ਸਰਨਾਂ ਨੇ ਆਪਸੀ ਰਜਿੰਸ਼ ਤੇ ਮਨਮੁਟਾਵ ਦੂਰ ਰਖ ਕੇ ਸ੍ਰ ਕਾਲਕਾ ਤੇ ਭਾਈ ਦਾਦੂਵਾਲ ਦੀ ਕਹੀ ਹਰ ਗਲ ਦਾ ਬਾਦਲੀਲ ਜਵਾਬ ਦੇ ਕੇ ਸ੍ਰ ਸੁਖਬੀਰ ਸਿੰਘ ਬਾਦਲ ਦੀ ਵਕਾਲਤ ਕੀਤੀ। ਸੰਗਰੂਰ ਚੋਣ ਕਾਰਨ ਇਸ ਕਮੇਟੀ ਦਾ ਮਾਮਲਾ ਕੁਝ ਅੜਦਾ ਨਜਰ ਆਇਆ। ਅੱਜ ਇਸ ਕਮੇਟੀ ਦੇ ਸਭ ਤੋ ਵਧ ਚਰਚਤਿ ਮੈਂੁਬਰ ਰਹੇ ਸ੍ਰ ਸਿਮਰਨਜੀਤ ਸਿੰਘ ਮਾਨ ਨੇ ਇਹ ਕਹਿ ਕੇ ਕਮੇਟੀ ਦੀ ਭਵਿਖ ਵਿਚ ਹੋਣ ਵਾਲੀ ਕਿਸੇ ਵੀ ਮੀਟਿੰਗ ਵਿਚ ਭਾਗ ਲੈਣ ਤੋ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਇਸ ਕਮੇਟੀ ਦੇ ਵਿਚ ਸ਼ਾਮਲ ਅਕਾਲੀ ਦਲ ਬਾਦਲ ਨੇ ਮੇਰੇ ਖਿਲਾਫ ਸੰਗਰੂਰ ਚੋਣ ਵਿਚ ਉਮੀਦਵਾਰ ਖੜਾ ਕੀਤਾ ਸੀ। ਇਸ ਲਈ ਮੈ ਕਮੇਟੀ ਦੀ ਮੀਟਿੰਗ ਵਿਚ ਭਾਗ ਨਹੀ ਲਵਾਂਗਾ।

 

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ