ਸੰਸਾਰ

ਸ਼ਹੀਦ ਭਾਈ ਗੁਰਦੇਵ ਸਿੰਘ ਜੀ ਧੀਰਪੁਰ ਦੀ 35ਵੀ ਬਰਸੀ ਮੌਕੇ ਕਲੋਨ ਵਿਖੇ ਹੋਏ ਸਮਾਗਮ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | July 05, 2022 08:21 PM

ਨਵੀਂ ਦਿੱਲੀ -ਮੌਜੂਦਾ ਸਿੱਖ ਸੰਘਰਸ਼ ਦੇ ਮਹਾਨ ਸ਼ਹੀਦ ਭਾਈ ਗੁਰਦੇਵ ਸਿੰਘ ਜੀ ਧੀਰਪੁਰ ਵਾਲਿਆਂ ਦੀ 35ਵੀ ਬਰਸੀ ਮੌਕੇ ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕਲੋਨ ਜਰਮਨੀ ਵਿਖੇ ਸ਼ਹੀਦੀ ਸਮਾਗਮ ਕੀਤੇ ਗਏ। ਜਿਸ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀਆਂ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰੂ ਕੇ ਕੀਰਤਨੀ ਸਿੰਘਾਂ ਨੇ ਰੱਬੀ ਅਕਾਲੀ ਬਾਣੀ ਦੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ, ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਸਵੰਤ ਸਿੰਘ ਜੀ ਨੇ ਗੁਰਬਾਣੀ ਕੀਰਤਨ ਉਪਰੰਤ ਸ਼ਹੀਦ ਭਾਈ ਗੁਰਦੇਵ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ ਉਨ੍ਹਾਂ ਦੱਸਿਆ ਕਿਵੇਂ ਭਾਈ ਗੁਰਦੇਵ ਸਿੰਘ ਜੀ ਨੇ ਭਾਈ ਦਿਆਲਾ ਜੀ ਦੇ ਪੁਰਾਤਨ ਸਿੱਖ ਇਤਿਹਾਸ ਨੂੰ ਅੱਜ ਦੇ ਯੁੱਗ ਵਿੱਚ ਮੂੜ ਦੁਰਾਹ ਕੇ ਜਾਲਮ ਸਰਕਾਰਾਂ ਦੇ ਜ਼ੁਲਮਾਂ ਨੂੰ ਆਪਣੇ ਸਰੀਰ ਤੇ ਝੱਲ ਕੇ ਆਪਣੇ ਆਪ ਨੂੰ ਸਦੀਵੀ ਅਮਰ ਕਰ ਲਿਆ ਹੈ । ਇਸ ਮੌਕੇ ਜਥੇਦਾਰ ਰੇਸ਼ਮ ਸਿੰਘ ਬੱਬਰ ਜੀ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼ਹੀਦ ਭਾਈ ਗੁਰਦੇਵ ਸਿੰਘ ਜੀ ਕੁਰਬਾਨੀ ਨੂੰ ਪ੍ਰਨਾਮ ਕਰਦਿਆਂ ਉਹਨਾਂ ਦੇ ਜੀਵਨ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ ਤੇ ਭਾਈ ਸਾਹਿਬ ਜੀ ਕੁਰਬਾਨੀ ਤੋਂ ਬਾਅਦ ਵੀ ਪਰਿਵਾਰ ਵੱਲੋਂ ਕੀਤੀਆਂ ਸੇਵਾਵਾਂ ਨੂੰ ਸਾਂਝਾ ਕੀਤਾ। ਇਸ ਮੌਕੇ ਜਥੇਦਾਰ ਰੇਸ਼ਮ ਸਿੰਘ ਬੱਬਰ ਹੁਣਾ ਸ. ਸਿਮਰਨਜੀਤ ਸਿੰਘ ਮਾਨ ਦੀ ਸੰਗਰੂਰ ਤੋਂ ਸੰਸਦ ਮੈਂਬਰ ਵਜੋਂ ਹੋਈ ਜਿੱਤ ਦੀਆਂ ਸਾਰੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਤੇ ਸ.ਸਿਮਰਨਜੀਤ ਸਿੰਘ ਮਾਨ ਜੀ ਸਿਹਤਯਾਬੀ ਲਈ ਅਰਦਾਸ ਕੀਤੀ। ਸ. ਜਸਵੰਤ ਸਿੰਘ ਦੇ ਪਰਿਵਾਰ ਵੱਲੋਂ ਸ. ਸਿਮਰਨਜੀਤ ਸਿੰਘ ਮਾਨ ਜੀ ਦੀ ਜਿੱਤ ਦੀ ਖੁਸ਼ੀ ਨੂੰ ਮੁੱਖ ਰੱਖ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਸ. ਸਿਮਰਨਜੀਤ ਸਿੰਘ ਮਾਨ ਦੀ ਤੰਦਰੁਸਤੀ ਲਈ ਅਰਦਾਸ ਕਰਵਾਈ, ਦੂਰ ਦੂਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ ਜਿਨ੍ਹਾਂ ਵਿੱਚ ਜਥੇਦਾਰ ਸਤਨਾਮ ਸਿੰਘ ਬੱਬਰ, ਸ. ਰਜਿੰਦਰ ਸਿੰਘ ਬੱਬਰ, ਭਾਈ ਪ੍ਰਤਾਪ ਸਿੰਘ, ਭਾਈ ਅਮਰਜੀਤ ਸਿੰਘ, ਸ. ਕਸ਼ਮੀਰ ਸਿੰਘ, ਸ. ਸੁਰਜੀਤ ਸਿੰਘ ਨੰਦਾ, ਸ. ਤਰਲੋਕ ਸਿੰਘ, ਸਾਬਕਾ ਪ੍ਰਧਾਨ ਭਾਈ ਸਰਦੂਲ ਸਿੰਘ ਸੇਖੋਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਸਨ।

 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ