ਖੇਡ

ਕੁਲਤਾਰ ਸਿੰਘ ਸੰਧਵਾਂ ਵੱਲੋਂ ਏਸ਼ੀਆ ਬੁੱਕ ਆਫ ਰਿਕਾਰਡਜ਼ ਹੋਲਡਰ ਸਾਈਕਲਿਸਟ ਗੁਰਪ੍ਰੀਤ ਸਿੰਘ ਕਮੋਂ ਦਾ ਸਨਮਾਨ

ਕੌਮੀ ਮਾਰਗ ਬਿਊਰੋ | July 13, 2022 06:40 PM

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਇੱਥੇ ਵਿਧਾਨ ਸਭਾ ਵਿਖੇ ਆਪਣੇ ਚੈਂਬਰ ਵਿੱਚ ਕੋਟਕਪੂਰਾ ਦੇ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਹੋਲਡਰ ਸਾਈਕਲਿਸਟ ਗੁਰਪ੍ਰੀਤ ਸਿੰਘ ਕਮੋਂ ਦਾ ਸਨਮਾਨ ਕੀਤਾ ਗਿਆ।

ਸ੍ਰੀ ਗੁਰਪ੍ਰੀਤ ਕਮੋਂ ਨੇ ਲੋਕਾਂ ਨੂੰ ਤੰਦਰੁਸਤ ਰਹਿਣ ਖਾਤਰ ਸਾਈਕਲ ਚਲਾਉਣ ਵਾਸਤੇ ਪ੍ਰੇਰਿਤ ਕਰਨ ਲਈ 8 ਜੂਨ, 2020 ਤੋਂ 15 ਸਤੰਬਰ, 2020 ਤੱਕ ਲਗਾਤਾਰ 100 ਦਿਨ ਰੋਜ਼ਾਨਾ 100 ਕਿਲੋਮੀਟਰ ਸਾਈਕਲ ਚਲਾਇਆ ਅਤੇ ਉਨ੍ਹਾਂ ਦਾ ਨਾਮ 1 ਜੂਨ, 2022 ਨੂੰ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਦਰਜ ਹੋਇਆ ਹੈ।

ਸ੍ਰੀ ਗੁਰਪ੍ਰੀਤ ਕਮੋਂ ਅਤੇ ਕੋਟਕਪੂਰਾ ਸਾਈਕਲ ਰਾਈਡਰਜ਼ ਨੂੰ ਇਸ ਵੱਕਾਰੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਸਪੀਕਰ ਨੇ ਕਿਹਾ ਕਿ ਗੁਰਪ੍ਰੀਤ ਕਮੋਂ ਦੀ ਪ੍ਰਾਪਤੀ ਨੌਜਵਾਨਾਂ ਅਤੇ ਸਾਈਕਲਿਸਟ ਬਣਨ ਦੇ ਚਾਹਵਾਨਾਂ ਲਈ ਪ੍ਰੇਰਨਾ-ਸਰੋਤ ਹੋਵੇਗੀ। ਉਨ੍ਹਾਂ ਕਿਹਾ ਕਿ ਕੇਵਲ ਕੋਟਕਪੂਰਾ ਦੇ ਲੋਕਾਂ ਨੂੰ ਹੀ ਨਹੀਂ, ਸਗੋਂ ਪੂਰੇ ਪੰਜਾਬ ਨੂੰ ਗੁਰਪ੍ਰੀਤ ਦੀ ਇਸ ਪ੍ਰਾਪਤੀ 'ਤੇ ਵੱਡਾ ਮਾਣ ਹੈ। ਉਨ੍ਹਾਂ ਕਿਹਾ ਕਿ ਉਹ ਸਾਈਕਲ ਸੁਪਰਸਟਾਰ ਵਜੋਂ ਉਭਰਨ ਦੀ ਸਮਰੱਥਾ ਰੱਖਦਾ ਹੈ।

ਸ੍ਰੀ ਗੁਰਪ੍ਰੀਤ ਕਮੋਂ ਨੂੰ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦਿਆਂ ਸ. ਸੰਧਵਾਂ ਨੇ ਉਨ੍ਹਾਂ ਦੀ ਭਵਿੱਖੀ ਮੁਕਾਬਲਿਆਂ ਵਿੱਚ ਸਫਲਤਾ ਦੀ ਕਾਮਨਾ ਕੀਤੀ।

ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਕਮੋਂ ਨੇ ਸਾਲ 2021 ਵਿੱਚ ਨਿਰਧਾਰਤ ਸਮੇਂ ਅੰਦਰ 200 ਕਿਲੋਮੀਟਰ, 300, 400 ਅਤੇ 600 ਕਿਲੋਮੀਟਰ ਸਾਈਕਲ ਚਲਾ ਕੇ ‘ਸੁਪਰ ਰੈਨੇਡੋਅਰ’ ਦਾ ਖ਼ਿਤਾਬ ਹਾਸਲ ਕੀਤਾ ਸੀ। ਇਹ ਮੁਕਾਬਲਾ ਔਡੈਕਸ ਇੰਡੀਆ ਰੈਨੇਡੋਅਰਜ਼ (ਏ.ਆਈ.ਆਰ.) ਵੱਲੋਂ ਕਰਵਾਇਆ ਗਿਆ ਸੀ।

Have something to say? Post your comment

 

ਖੇਡ

ਅਰਸ਼ਦੀਪ ਕੋਲ ਹੈੱਡ ਦਾ ਹੱਲ ਹੈ, ਕੀ ਸ਼੍ਰੇਅਸ ਫਾਰਮ ਵਿੱਚ ਵਾਪਸ ਆਵੇਗਾ?

ਸੇਲਿਬ੍ਰਿਟੀ ਕ੍ਰਿਕੇਟ ਲੀਗ ਦੇ ਫਾਈਨਲ ਵਿੱਚ ਪਹੁੰਚਣ ਲਈ ਟੀਮ "ਪੰਜਾਬ ਦੇ ਸ਼ੇਰ" 'ਤੇ ਮਾਣ: ਮਨਜੀਤ ਸਿੰਘ ਜੀਕੇ

28ਵੀਆਂ ਪੁਰੇਵਾਲ ਖੇਡਾਂ - ਕੁਸ਼ਤੀ ਵਿੱਚ ਭਾਰਤ ਸਮੇਤ ਇਰਾਨ, ਕੈਨੇਡਾ ਤੇ ਬ੍ਰਾਜ਼ੀਲ ਦੇ ਪਹਿਲਵਾਨਾਂ ਨੇ ਜ਼ੋਰ ਦਿਖਾਇਆ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੋਥਾ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਖੋ-ਖੋ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਕੀਤੀ ਸ਼ਿਰਕਤ

ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਗਿਆ

ਸਰਦਾਰ ਸਿੰਘ ਦਾ ਮੈਂਟਰ ਹੋਣਾ ਖਿਡਾਰੀਆਂ ਲਈ ਵਰਦਾਨ ਹੈ: ਸੁਰਮਾ ਹਾਕੀ ਕੋਚ ਬਾਰਟ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ - ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਖਾਲਸਾ ਸਕੂਲ ਚੰਡੀਗੜ੍ਹ ਦੇ ਵਿਦਿਆਰਥੀ ਨੇ ਐਸਜੀਐਫਆਈ ਅੰਡਰ-19 ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ