ਧਰਮ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | July 22, 2022 07:40 PM



ਅੰਮ੍ਰਿਤਸਰ-ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਸ਼ੁਭ ਦਿਹਾੜੇ ਮੌਕੇ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।



ਇਸ ਮੌਕੇ ਸ: ਛੀਨਾ ਨੇ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ’ਚ ਜਿਸ ਸੂਝ, ਸਿਆਣਪ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਹੈ ਤੇ ਉਨ੍ਹਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁੱਧੀਮਾਨਤਾ ਤੇ ਆਤਮ ਗਿਆਨ ’ਚ ਕੋਈ ਬਾਧਾ ਨਹੀਂ ਹੈ। ਇਸ ਮੌਕੇ ਸ: ਛੀਨਾ ਨੇ ‘ਸ੍ਰੀ ਹਰਿ ਕ੍ਰਿਸ਼ਨ ਧਿਆਇਐ, ਜਿਸੁ ਡਿਠੇ ਸਭ ਦੁਖ ਜਾਇ॥’ ਬਾਣੀ ’ਚ ਦਰਜ ਪੰਕਤੀਆਂ ਨੂੰ ਬੋਲਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਨਾਮ ਸਿਮਰਨ ਕਰਨ ਨਾਲ ਦੁੱਖਾਂ, ਕਲੇਸ਼ਾਂ ਤੋਂ ਛੁਟਕਾਰਾ ਮਿਲਦਾ ਹੈ, ਇਸ ਲਈ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚੱਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ ਕਰਨੇ ਚਾਹੀਦੇ ਹਨ।

ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ। ਉਪਰੰਤ ਸਿੱਖ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਸੰਗਤ ਨੂੰ ਚਾਨਣਾ ਪਾਉਂਦਿਆਂ ਦੱਸਿਆ ਕਿ ਗੁਰੂ ਜੀ ਨੇ ਦੁਖੀ ਬਿਮਾਰਾਂ ਦੀ ਦਿਨ‐ਰਾਤ ਸਹਾਇਤਾ ਕੀਤੀ, ਸੰਗਤਾਂ ਦੇ ਦਸਵੰਧ ਤੇ ਭੇਟਾ ਨੂੰ ਇਸ ਲਈ ਵਰਤਿਆ। ਇਸੇ ਲਈ ਤਾਂ ਦਸ਼ਮੇਸ਼ ਪਿਤਾ ਜੀ ਨੇ ਫੁਰਮਾਇਆ ਹੈ ‘ਸ੍ਰੀ ਹਰਿ ਕ੍ਰਿਸ਼ਨ ਧਿਆਇਐ, ਜਿਸੁ ਡਿਠੈ ਸਭ ਦੁਖ ਜਾਇ’।

ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਨ, ਮੈਂਬਰ ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ. ਟੀ. ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸ: ਨਾਨਕ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 

ਧਰਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ