ਖੇਡ

ਖੇਡ ਮੰਤਰੀ ਮੀਤ ਹੇਅਰ ਨੇ ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਦੀ ਕੀਤੀ ਹੌਂਸਲਾ ਅਫ਼ਜ਼ਾਈ

ਕੌਮੀ ਮਾਰਗ ਬਿਊਰੋ | July 22, 2022 07:53 PM

ਚੰਡੀਗੜ੍ਹ- ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ੀ ਦੇ ਵਿਸ਼ਵ ਕੱਪ ਵਿੱਚ ਦੋ ਕਾਂਸੀ ਦੇ ਤਮਗੇ ਜਿੱਤਣ ਵਾਲੀ ਭਾਰਤ ਦੀ ਓਲੰਪੀਅਨ ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ। ਖੇਡ ਮੰਤਰੀ ਨੇ ਪੰਜਾਬ ਦੀ ਇਸ ਹੋਣਹਾਰ ਨਿਸ਼ਾਨੇਬਾਜ਼ ਨੂੰ ਦੋ ਤਮਗੇ ਜਿੱਤਣ ਅਤੇ ਵਿਸ਼ਵ ਰੈਂਕਿੰਗ ਵਿੱਚ ਪਹਿਲਾ ਰੈਂਕ ਹਾਸਲ ਕਰਨ ‘ਤੇ ਆਪਣੀ ਰਿਹਾਇਸ਼ ਉਤੇ ਮਿਲ ਕੇ ਹੌਂਸਲਾ ਅਫਜਾਈ ਕੀਤੀ।

ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਨੂੰ ਅੱਗੇ ਵਿੱਚ ਅੱਗੇ ਲਿਆਉਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਖੇਡ ਨੀਤੀ ਵਿੱਚ ਵੀ ਢੁੱਕਵੇਂ ਬਦਲਾਵ ਕਰ ਰਹੀ ਹੈ।

ਮੀਤ ਹੇਅਰ ਨੇ ਅੰਜੁਮ ਮੌਦਗਿਲ ਨੂੰ ਹੱਲਾਸ਼ੇਰੀ ਦਿੰਦਿਆਂ ਆਉਣ ਵਾਲੇ ਸਮੇਂ ਖਾਸ ਕਰਕੇ 2024 ਪੈਰਿਸ ਓਲੰਪਿਕ ਖੇਡਾਂ ਲਈ ਤਿਆਰੀ ਵਿੱਚ ਜੁਟਣ ਅਤੇ ਚੰਗੇ ਪ੍ਰਦਰਸ਼ਨ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਅੰਜੁਮ ਨੇ 50 ਮੀਟਰ ਰਾਈਫਲ ਥ੍ਰੀ ਪੁਜ਼ੀਸ਼ਨ ਵਿਅਕਤੀਗਤ ਤੇ ਟੀਮ ਈਵੈਂਟ ਵਿੱਚ ਦੋ ਕਾਂਸੀ ਦੇ ਤਮਗੇ ਜਿੱਤੇ।

ਇਸ ਮੌਕੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

Have something to say? Post your comment

 

ਖੇਡ

ਅਰਸ਼ਦੀਪ ਕੋਲ ਹੈੱਡ ਦਾ ਹੱਲ ਹੈ, ਕੀ ਸ਼੍ਰੇਅਸ ਫਾਰਮ ਵਿੱਚ ਵਾਪਸ ਆਵੇਗਾ?

ਸੇਲਿਬ੍ਰਿਟੀ ਕ੍ਰਿਕੇਟ ਲੀਗ ਦੇ ਫਾਈਨਲ ਵਿੱਚ ਪਹੁੰਚਣ ਲਈ ਟੀਮ "ਪੰਜਾਬ ਦੇ ਸ਼ੇਰ" 'ਤੇ ਮਾਣ: ਮਨਜੀਤ ਸਿੰਘ ਜੀਕੇ

28ਵੀਆਂ ਪੁਰੇਵਾਲ ਖੇਡਾਂ - ਕੁਸ਼ਤੀ ਵਿੱਚ ਭਾਰਤ ਸਮੇਤ ਇਰਾਨ, ਕੈਨੇਡਾ ਤੇ ਬ੍ਰਾਜ਼ੀਲ ਦੇ ਪਹਿਲਵਾਨਾਂ ਨੇ ਜ਼ੋਰ ਦਿਖਾਇਆ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੋਥਾ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਖੋ-ਖੋ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਕੀਤੀ ਸ਼ਿਰਕਤ

ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਗਿਆ

ਸਰਦਾਰ ਸਿੰਘ ਦਾ ਮੈਂਟਰ ਹੋਣਾ ਖਿਡਾਰੀਆਂ ਲਈ ਵਰਦਾਨ ਹੈ: ਸੁਰਮਾ ਹਾਕੀ ਕੋਚ ਬਾਰਟ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ - ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਖਾਲਸਾ ਸਕੂਲ ਚੰਡੀਗੜ੍ਹ ਦੇ ਵਿਦਿਆਰਥੀ ਨੇ ਐਸਜੀਐਫਆਈ ਅੰਡਰ-19 ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ