ਖੇਡ

ਸਪੀਕਰ ਸੰਧਵਾਂ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਲਈ ਪਹਿਲਾ ਗੋਲ਼ਡ ਮੈਡਲ ਜਿੱਤਣ ਵਾਲੀ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਵਧਾਈ ਦਿੱਤੀ

ਕੌਮੀ ਮਾਰਗ ਬਿਊਰੋ | July 31, 2022 06:57 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਲਈ ਪਹਿਲਾ ਗੋਲ਼ਡ ਮੈਡਲ ਜਿੱਤਣ ਵਾਲੀ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੂੰ ਉਹਨਾਂ ਦੀ ਇਸ ਉਪਲੱਬਧੀ ਉੱਤੇ ਮੁਬਾਰਕਬਾਦ ਦਿੱਤੀ ਹੈ। ਇਸਦੇ ਨਾਲ ਹੀ ਚਾਨੂ ਦੇ ਸਹਾਇਕ ਕੋਚ ਸੰਦੀਪ ਕੁਮਾਰ, ਜੋ ਪੰਜਾਬ ਪੁਲਿਸ ਵਿੱਚ ਸੇਵਾਵਾਂ ਨਿਭਾ ਰਹੇ ਹਨ, ਨੂੰ ਵੀ ਵਧਾਈ ਦਿੱਤੀ ਹੈ।

ਓਲੰਪਿਕਸ ਦੀ ਸਿਲਵਰ ਮੈਡਲਿਸਟ ਚਾਨੂ ਨੇ 49 ਕਿਲੋ ਭਾਰ ਵਰਗ ਵਿੱਚ ਕੁੱਲ 201 ਕਿਲੋ ਭਾਰ ਚੁੱਕ ਕੇ ਰਾਸ਼ਟਰਮੰਡਲ ਖੇਡਾਂ ਦੇ ਰਿਕਾਰਡ ਨਾਲ ਸੋਨੇ ਦਾ ਤਮਗਾ ਜਿੱਤਿਆ ਹੈ।

ਸਪੀਕਰ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਦੇਸ਼ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਅਤੇ ਚਾਨੂ ਵੱਲੋਂ ਮੈਡਲ ਜਿੱਤਣਾ ਸਿੱਧ ਕਰਦਾ ਹੈ ਕਿ ਕੁੜੀਆਂ ਹੁਣ ਹਰ ਖੇਤਰ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੀਆਂ ਹਨ।

ਇਸਦੇ ਨਾਲ ਹੀ ਸੰਧਵਾਂ ਨੇ ਚਾਨੂ ਦੇ ਸਹਾਇਕ ਕੋਚ ਸੰਦੀਪ ਕੁਮਾਰ ਨੂੰ ਵੀ ਵਧਾਈ ਦਿੱਤੀ ਹੈ। ਸੰਦੀਪ ਪੰਜਾਬ ਪੁਲਿਸ ਵਿਚ ਹਨ ਅਤੇ ਇਸ ਵੇਲੇ ਪੀ.ਏ.ਪੀ. ਜਲੰਧਰ ਵਿਖੇ ਸੈਂਟਰ ਸਪੋਰਟਸ ਵਿੱਚ ਤਾਇਨਾਤ ਹਨ। ਉਹ ਖੁਦ ਵੇਟਲਿਫਟਰ ਵਜੋਂ 1996 ਦੀਆਂ ਐਟਲਾਂਟਾ ਓਲੰਪਿਕ ਖੇਡਾਂ ਵਿੱਚ ਹਿੱਸਾ ਲੈ ਚੁੱਕੇ ਹਨ ਅਤੇ 1998 ਦੀਆਂ ਕੁਆਲਾ ਲੰਮਪੁਰ ਰਾਸ਼ਟਰਮੰਡਲ ਖੇਡਾਂ ਵਿੱਚ 69 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤ ਚੁੱਕੇ ਹਨ।

ਓਧਰ ਰੋਮ (ਇਟਲੀ) ਵਿਖੇ ਅੰਡਰ 17 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਪੰਜਾਬ ਦੇ ਪਹਿਲਵਾਨ ਜਸਪੂਰਨ ਸਿੰਘ ਨੂੰ ਵੀ ਕੁਲਤਾਰ ਸਿੰਘ ਸੰਧਵਾਂ ਨੇ ਮੁਬਾਰਕਾਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਛੋਟੀ ਉਮਰ 'ਚ ਇਸ ਵੱਡੀ ਪ੍ਰਾਪਤੀ ਲਈ ਜਸਪੂਰਨ ਤੋਂ ਇਲਾਵਾ ਉਸ ਦੇ ਮਾਪੇ ਅਤੇ ਭਾਰਤੀ ਟੀਮ ਦੇ ਕੋਚ ਇੰਦਰਜੀਤ ਸਿੰਘ ਵੀ ਵਧਾਈ ਦੇ ਪਾਤਰ ਹਨ।

 

Have something to say? Post your comment

 

ਖੇਡ

ਅਰਸ਼ਦੀਪ ਕੋਲ ਹੈੱਡ ਦਾ ਹੱਲ ਹੈ, ਕੀ ਸ਼੍ਰੇਅਸ ਫਾਰਮ ਵਿੱਚ ਵਾਪਸ ਆਵੇਗਾ?

ਸੇਲਿਬ੍ਰਿਟੀ ਕ੍ਰਿਕੇਟ ਲੀਗ ਦੇ ਫਾਈਨਲ ਵਿੱਚ ਪਹੁੰਚਣ ਲਈ ਟੀਮ "ਪੰਜਾਬ ਦੇ ਸ਼ੇਰ" 'ਤੇ ਮਾਣ: ਮਨਜੀਤ ਸਿੰਘ ਜੀਕੇ

28ਵੀਆਂ ਪੁਰੇਵਾਲ ਖੇਡਾਂ - ਕੁਸ਼ਤੀ ਵਿੱਚ ਭਾਰਤ ਸਮੇਤ ਇਰਾਨ, ਕੈਨੇਡਾ ਤੇ ਬ੍ਰਾਜ਼ੀਲ ਦੇ ਪਹਿਲਵਾਨਾਂ ਨੇ ਜ਼ੋਰ ਦਿਖਾਇਆ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੋਥਾ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਖੋ-ਖੋ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਕੀਤੀ ਸ਼ਿਰਕਤ

ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਗਿਆ

ਸਰਦਾਰ ਸਿੰਘ ਦਾ ਮੈਂਟਰ ਹੋਣਾ ਖਿਡਾਰੀਆਂ ਲਈ ਵਰਦਾਨ ਹੈ: ਸੁਰਮਾ ਹਾਕੀ ਕੋਚ ਬਾਰਟ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ - ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਖਾਲਸਾ ਸਕੂਲ ਚੰਡੀਗੜ੍ਹ ਦੇ ਵਿਦਿਆਰਥੀ ਨੇ ਐਸਜੀਐਫਆਈ ਅੰਡਰ-19 ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ