ਸੰਸਾਰ

ਕੈਨੇਡਾ ਵਿਚ ਕੌਮੀ ਪੱਧਰ ‘ਤੇ ਮਾਂ ਬੋਲੀ ਪੰਜਾਬੀ ਨੂੰ ਮਾਨਤਾ ਦੁਆਉਣ ਲਈ ਪੰਜਾਬੀ ਲੈਂਗੂਏਜ ਐਜੂਕੇਸ਼ਨ ਅਸੋਸੀਏਸ਼ਨ ਨੇ ਐਨਡੀਪੀ ਦੇ ਪ੍ਰਧਾਨ ਨਾਲ ਕੀਤੀ ਮੀਟਿੰਗ

ਹਰਦਮ ਮਾਨ/ਕੌਮੀ ਮਾਰਗ ਬਿਊਰੋ | August 02, 2022 09:32 PM

 

ਸਰੀ-ਪੰਜਾਬੀ ਲੈੰਗੂਏਜ ਐਜੂਕੇਸ਼ਨ ਅਸੋਸੀਏਸ਼ਨ (ਪਲੀਅ) ਦੇ ਇਕ ਵਫ਼ਦ ਨੇ ਬੀਤੇ ਦਿਨ ਐਨਡੀਪੀ ਦੇ ਰਾਸ਼ਟਰੀ ਪ੍ਰਧਾਨ ਜਗਮੀਤ ਸਿੰਘ ਨਾਲ ਮੀਟਿੰਗ ਕਰਕੇ ਕੈਨੇਡਾ ਵਿਚ ਕੌਮੀ ਪੱਧਰ ਤੇ ਮਾਂ ਬੋਲੀ ਪੰਜਾਬੀ ਨੂੰ ਮਾਨਤਾ ਦੁਆਉਣ ਦਾ ਮਸਲਾ ਉਠਾਉਣ ਦੀ ਅਪੀਲ ਕੀਤੀ। ਇਸ ਵਫ਼ਦ ਵਿਚ ਬਲਵੰਤ ਸਿੰਘ ਸੰਘੇੜਾ,  ਸਾਧੂ ਬਿਨਿੰਗ,  ਰਾਜਿੰਦਰ ਪੰਧੇਰ,  ਰਨਵੀਰ ਜੌਹਲ,  ਪਾਲ ਬਿਨਿੰਗ,  ਕਮਲਜੀਤ ਕੰਬੋ ਅਤੇ ਹਰਮਨ ਪੰਧੇਰ ਸ਼ਾਮਲ ਸਨ।

ਇਹ ਜਾਣਕਾਰੀ ਦਿੰਦਿਆਂ ਬਲਵੰਤ ਸਿੰਘ ਸੰਘੇੜਾ ਨੇ ਦੱਸਿਆ ਕਿ ਪਲੀਅ ਦੇ ਵਫ਼ਦ ਨੇ ਜਗਮੀਤ ਸਿੰਘ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਲੀਅ ਵੱਲੋਂ ਤਕਰੀਬਨ 30 ਸਾਲ ਤੋਂ ਮਾਂ ਬੋਲੀ ਪੰਜਾਬੀ ਦੀ ਉੱਨਤੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕੋਸ਼ਿਸ਼ਾਂ ਨੂੰ ਭਾਈਚਾਰੇ ਵੱਲੋਂ ਵੀ ਕਾਫੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ। ਸਾਡੇ ਭਾਈਚਾਰੇ ਦੀ ਗਿਣਤੀ ਵਧਣ ਕਾਰਨ ਇਸ ਵੇਲੇ ਕਾਫੀ ਸ਼ਹਿਰਾਂ ਵਿਚ ਪੰਜਾਬੀ ਰੁਜਗਾਰ ਦੀ ਭਾਸ਼ਾ ਵੀ ਬਣ ਗਈ ਹੈ ਅਤੇ ਕਾਫੀ ਸਕੂਲਾਂ,  ਕਾਲਜਾਂ ਅਤੇ ਯੂਨੀਵਰਸਟੀਆਂ ਵਿਚ ਪੰਜਾਬੀ ਦੀਆਂ ਕਲਾਸਾਂ ਚਾਲੂ ਹਨ। ਇਸ ਤੋਂ ਇਲਾਵਾ ਹਸਪਤਾਲਾਂ,  ਸਿਟੀ ਹਾਲਾਂ,  ਬੈਂਕਾਂ,  ਕਰੈਡਿਟ ਯੂਨੀਅਨਾਂ ਅਤੇ ਕਾਰੋਬਾਰਾਂ ਵਿਚ “ਅਸੀਂ ਪੰਜਾਬੀ  ਬੋਲਦੇ ਹਾਂ” ਦੇ ਸਾਈਨ ਲੱਗੇ ਹੋਏ ਹਨ। ਵੈਨਕੂਵਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੀ ਪੰਜਾਬੀ ਵਿਚ ਲਿਖੇ ਬੋਰਡ ਪੰਜਾਬੀ ਦੀ ਸ਼ੋਭਾ ਵਧਾਉਂਦੇ ਹਨ। ਇਸ ਵਿਚ ਕੋਈ ਸ਼ੱਕ ਨਹੀਂ ਕਿ ਪਲੀਅ ਦੀਆਂ ਅਤੇ ਭਾਈਚਾਰੇ ਦੀਆਂ ਸਾਂਝੀਆਂ ਕੋਸ਼ਿਸ਼ਾਂ ਸਦਕਾ ਪੰਜਾਬੀ ਨੇ ਕੈਨੇਡਾ ਅਤੇ ਖਾਸ ਕਰ ਕੇ ਬੀ.ਸੀ. ਵਿਚ ਕਾਫੀ ਵਿਕਾਸ ਕੀਤਾ ਹੈ ਪਰ ਹਾਲੇ ਵੀ ਇਸ ਸੰਬੰਧੀ ਬਹੁਤ ਕੁਝ ਹੋਰ ਕਰਨ ਦੀ ਲੋੜ ਹੈ।

 ਜਗਮੀਤ ਸਿੰਘ ਨੂੰ ਵਫ਼ਦ ਨੇ ਦੱਸਿਆ ਕਿ ਇਸ ਮੁਲਾਕਾਤ ਦਾ ਮੁੱਖ ਉਦੇਸ਼ ਪਲੀਅ ਦੇ ਲੰਬੇ ਸਮੇਂ ਦੇ ਟੀਚਿਆਂ ਵਿੱਚੋਂ ਇੱਕ ਹੈ ਕਿ ਕੈਨੇਡਾ ਭਰ ਵਿੱਚ ਲੱਖਾਂ ਕੈਨੇਡੀਅਨਾਂ ਦੁਆਰਾ ਬੋਲੀਆਂ ਜਾਣ ਵਾਲੀਆਂ ਪੰਜਾਬੀ ਅਤੇ ਹੋਰ ਪ੍ਰਮੁੱਖ ਸਵਦੇਸ਼ੀ ਭਾਸ਼ਾਵਾਂ ਨੂੰ ਹੁਣ 'ਵਿਦੇਸ਼ੀਭਾਸ਼ਾਵਾਂ ਵਜੋਂ ਨਾ ਦੇਖਿਆ ਜਾਵੇ। ਨ੍ਹਾਂ ਭਾਸ਼ਾਵਾਂ ਨੂੰ ਮਾਨਤਾ ਦੇਣ ਦਾ ਕਾਰਜ ਲੰਬੇ ਸਮੇਂ ਤੋਂ ਬਕਾਇਆ ਪਿਆ ਹੈ ਅਤੇ ਹੁਣ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ।

ਜਗਮੀਤ ਸਿੰਘ ਨੇ ਫਾਲੋ-ਅੱਪ ਕਰਨ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੁਝ ਸੁਝਾਅ ਦਿੱਤੇ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਆਪਣੇ ਚੁਣੇ ਹੋਏ ਲੀਡਰਾਂ ਨੂੰ ਪਟੀਸ਼ਨਾਂ,  ਚਿੱਠੀਆਂ ਅਤੇ ਫ਼ੋਨ ਕਾਲਾਂ ਆਦਿ ਰਾਹੀਂ ਲਾਮਬੰਦ ਕਰਨਾ ਮਹੱਤਵਪੂਰਨ ਹੋਵੇਗਾ ਕਿਉਂਕਿ ਸਿਆਸਤਦਾਨ ਅਤੇ ਸਰਕਾਰਾਂ ਜਨਤਕ ਦਬਾਅ ਅੱਗੇ ਹੀ ਠੋਸ ਜਵਾਬ ਦਿੰਦੀਆਂ ਹਨ। ਉਨ੍ਹਾਂ ਇਸ ਕਾਰਜ ਲਈ ਅਜਿਹੀ ਦਿਲਚਸਪੀ ਰੱਖਣ ਵਾਲੇ ਹੋਰਨਾਂ ਭਾਈਚਾਰਿਆਂ ਨੂੰ ਵੀ ਬੋਰਡ ਵਿੱਚ ਸ਼ਾਮਲ ਕਰਨ ਦਾ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਓਟਵਾ ਵਿੱਚ ਫੈਸਲਾ ਲੈਣ ਵਾਲਿਆਂ ਨੂੰ ਭਾਸ਼ਾ ਕਾਨੂੰਨਾਂ ਵਿੱਚ ਢੁੱਕਵੀਆਂ ਤਬਦੀਲੀਆਂ ਕਰਵਾਉਣ ਲਈ ਉਹ ਖ਼ੁਦ ਵੀ ਸਰਕਾਰ ਤੱਕ ਆਵਾਜ਼ ਪਹੁੰਚਾਉਣਗੇ

 

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ