ਸੰਸਾਰ

ਸਰੀ ਸਿਟੀ ਕੌਂਸਲ ਦੇ ਮੇਅਰ ਦੀ ਚੋਣ ਦਿਲਚਸਪ ਦੌਰ ਵਿਚ ਪਹੁੰਚੀ ਇਕ ਹੋਰ ਪੰਜਾਬੀ ਕੁਲਦੀਪ ਪੇਲੀਆ ਉੱਤਰਿਆ ਮੈਦਾਨ ਵਿਚ

ਹਰਦਮ ਮਾਨ/ਕੌਮੀ ਮਾਰਗ ਬਿਊਰੋ | August 06, 2022 06:34 PM

ਸਰੀ- ਅਕਤੂਬਰ ਮਹੀਨੇ ਵਿਚ ਹੋ ਰਹੀ ਸਰੀ ਸਿਟੀ ਕੌਂਸਲ ਦੇ ਮੇਅਰ ਦੀ ਚੋਣ ਦਿਲਚਸਪ ਦੌਰ ਵਿਚ ਪਹੁੰਚ ਗਈ ਹੈ। ਸਰੀ ਦੇ ਮੇਅਰ ਦੀ ਕੁਰਸੀ ਨੂੰ ਹੱਥ ਪਾਉਣ ਲਈ ਮੈਂਬਰ ਪਾਰਲੀਮੈਂਟ ਸੁਖ ਧਾਲੀਵਾਲ ਤੇ ਐਮ.ਐਲ.ਏ. ਸਮੇਤ ਪੰਜ ਉਮੀਦਵਾਰ ਪਹਿਲਾਂ ਹੀ ਆਪੋ ਆਪਣੀਆਂ ਟੀਮਾਂ ਨਾਲ ਕਮਰਕੱਸੇ ਕਰ ਚੁੱਕੇ ਹਨ ਅਤੇ ਹੁਣ ਇਕ ਹੋਰ ਪੰਜਾਬੀ ਉਮੀਦਵਾਰ ਕੁਲਦੀਪ ਪੇਲੀਆ ਨੇ ਵੀ ਮੇਅਰ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ।

ਕੁਲਦੀਪ ਪੇਲੀਆ ਸੋਸ਼ਲ ਮੀਡੀਆ ਤੇ ਕਾਫੀ ਸਰਗਰਮ ਰਹਿੰਦਾ ਹੈ ਅਤੇ ਸਰੀ ਨਿਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੁੱਦੇ ਅਕਸਰ ਹੀ ਉਠਾਉਂਦਾ ਰਹਿੰਦਾ ਹੈ। ਉਸ ਨੇ 2018 ਵਿੱਚ ਸਰੀ ਕੌਂਸਲਰ ਦੀ ਚੋਣ ਲੜੀ ਸੀ ਪਰ ਸਫਲਤਾ ਨਹੀਂ ਸੀ ਮਿਲੀ। ਕੁਲਦੀਪ ਪੇਲੀਆ ਦਾ ਕਹਿਣਾ ਹੈ ਕਿ ਉਹ ਕੋਈ ਸਲੇਟ ਨਹੀਂ ਬਣਾਏਗਾ ਸਗੋਂ ਆਪਣੇ ਵਰਗੀ ਸੋਚ ਰੱਖਣ ਵਾਲੇ ਆਜ਼ਾਦ ਉਮੀਦਵਾਰਾਂ ਨਾਲ ਤਾਲਮੇਲ ਕਾਇਮ ਕਰੇਗਾ। ਉਸ ਦਾ ਇਹ ਵੀ ਕਹਿਣਾ ਹੈ ਕਿ ਉਹ ਸਰੀ ਦੇ ਨਾਗਰਿਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਬਹੁਤ ਫਿਕਰਮੰਦ ਹੈ ਅਤੇ 2013 ਤੋਂ ਲਗਾਤਾਰ ਸਰੀ ਦੇ ਮੇਅਰ,  ਵਿਧਾਇਕਾਂ,  ਸੰਸਦ ਮੈਂਬਰਾਂ ਅਤੇ ਮੰਤਰੀਆਂ ਨੂੰ ਈਮੇਲ ਭੇਜ ਕੇ ਲੋਕਾਂ ਦੇ ਮੁੱਦੇ ਉਨ੍ਹਾਂ ਤੀਕ ਪਹੁੰਚਾਉਂਦਾ ਆ ਰਿਹਾ ਹੈ। ਉਸ ਨੂੰ ਆਪਣੇ 2, 000 ਫੇਸਬੁੱਕ ਦੋਸਤਾਂ ਤੋਂ ਵੀ ਉਮੀਦ ਹੈ ਕਿ ਉਸ ਦਾ ਸਾਥ ਦੇਣਗੇ। ਜ਼ਿਕਰਯੋਗ ਹੈ ਕਿ ਕੁਲਦੀਪ ਪੇਲੀਆ ਪੰਜਾਬੀ, ਹਿੰਦੀ, ਅੰਗਰੇਜ਼ੀ,  ਉਰਦੂ,  ਜਰਮਨ ਅਤੇ  ਗੁਜਰਾਤੀ ਭਾਸ਼ਾ ਬੋਲ ਸਕਦਾ ਹੈ।

ਪੇਸ਼ੇ ਵਜੋਂ ਅਕਾਊਂਟੈਂਟ  ਹੋਣ ਕਰਕੇ ਉਸ ਦਾ ਕਹਿਣਾ ਹੈ ਕਿ ਉਹ ਸਿਟੀ ਕੌਂਸਲ ਦੀ ਆਮਦਨ ਵਧਾਉਣ ਅਤੇ ਖਰਚਿਆਂ ਨੂੰ ਘਟਾਉਣ ਬਾਰੇ ਚੰਗੇ ਪ੍ਰੋਗਰਾਮ ਦੇ ਸਕਦਾ ਹੈ ਅਤੇ ਜੇਕਰ ਉਸ ਨੂੰ ਸਫਲਤਾ ਮਿਲਦੀ ਹੈ ਤਾਂ ਸਰੀ ਪੁਲਿਸਿੰਗ ਪਰਿਵਰਤਨ ਅਤੇ ਸਰੀ-ਲੈਂਗਲੀ ਸਕਾਈਟ੍ਰੇਨ ਐਕਸਟੈਂਸ਼ਨ ਦਾ ਤੇਜ਼ੀ ਨਾਲ ਮੁਕੰਮਲ ਕਰਵਾਉਣਾ ਉਸ ਦੀ ਪ੍ਰਮੁੱਖਤਾ ਹੋਵੇਗੀ।

 

Have something to say? Post your comment

 

ਸੰਸਾਰ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ

ਪਾਕਿਸਤਾਨ ਦੇ ਕੌਮੀ ਸਨਮਾਨ ਨਾਲ ਕੀਤਾ ਸਨਮਾਨਿਤ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਨਾਬਰ’ ਉਪਰ ਹੋਈ ਭਰਵੀਂ ਵਿਚਾਰ ਚਰਚਾ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ

ਬੀ ਸੀ ਅਸੈਂਬਲੀ ਚੋਣਾਂ ਲਈ ਸਰਗਰਮੀਆਂ ਸ਼ੁਰੂ - ਕਨਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਨੇ ਟੈਕਸੀ ਚਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ