ਖੇਡ

ਮੀਤ ਹੇਅਰ ਵੱਲੋਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਪੰਜਾਬ ਨੂੰ ਤਰਜੀਹ ਦੇਣ ਦੀ ਕੀਤੀ ਮੰਗ

ਕੌਮੀ ਮਾਰਗ ਬਿਊਰੋ | August 06, 2022 07:57 PM

ਚੰਗੀਗੜ੍ਹ- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕਰਕੇ ਖੇਡਾਂ ਸੰਬੰਧੀ ਬਣਾਈਆਂ ਜਾਂਦੀਆਂ ਕੇਂਦਰੀ ਸਕੀਮਾਂ ਵਿੱਚ ਪੰਜਾਬ ਨੂੰ ਤਰਜੀਹ ਦੇਣ ਦੀ ਮੰਗ ਕੀਤੀ ਗਈ।

ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਉਚੇਚੇ ਤੌਰ ਉੱਤੇ ਯਤਨ ਕਰ ਰਹੀ ਹੈ। ਪੰਜਾਬੀ ਖਿਡਾਰੀਆਂ ਦੀ ਅਥਾਹ ਸਮਰੱਥਾ ਨੂੰ ਦੇਖਦਿਆਂ ਭਾਰਤ ਸਰਕਾਰ ਨੂੰ ਖੇਡ ਬੁਨਿਆਦੀ ਢਾਂਚੇ, ਖੇਡ ਸੈਂਟਰ ਸਣੇ ਖੇਲੋ ਇੰਡੀਆ ਆਦਿ ਸਕੀਮਾਂ ਵਿੱਚ ਪੰਜਾਬ ਨੂੰ ਪ੍ਰਮੁੱਖਤਾ ਦੇਣੀ ਚਾਹੀਦੀ ਹੈ ਜਿਸ ਨਾਲ ਦੇਸ਼ ਦੀਆਂ ਖੇਡਾਂ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਹੁਣੇ ਤੋਂ ਹੀ ਅਗਲੇ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਤੇ 2024 ਵਿੱਚ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਦੀ ਤਿਆਰੀ ਸ਼ੁਰੂ ਕਰਨੀ ਹੋਵੇਗੀ।

ਮੀਤ ਹੇਅਰ ਨੇ ਕਿਹਾ ਕਿ ਮੁੱਢ ਕਦੀਮ ਤੋਂ ਹੀ ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਰਿਹਾ ਹੈ। ਬਰਮਿੰਘਮ ਵਿਖੇ ਚੱਲ ਰਹੀਆਂ ਕਾਮਨਵੈਲਥ ਖੇਡਾਂ ਵਿੱਚ ਪੰਜਾਬ ਦੇ ਖਿਡਾਰੀ ਜਿੱਥੇ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੇ ਹਨ ਉੱਥੇ ਚਾਰ ਵੇਟਲਿਫਟਰਾਂ ਨੇ ਤਮਗੇ ਵੀ ਜਿੱਤੇ ਹਨ। ਭਾਰਤੀ ਹਾਕੀ ਟੀਮ ਦੇ ਕਪਤਾਨ ਸਣੇ 11 ਖਿਡਾਰੀ ਪੰਜਾਬ ਦੇ ਹਨ। ਪੰਜਾਬ ਦੇ ਖੇਡ ਮੰਤਰੀ ਨੇ ਸ੍ਰੀ ਠਾਕੁਰ ਨਾਲ ਪੰਜਾਬ ਅਤੇ ਦੇਸ਼ ਦੀਆਂ ਖੇਡਾਂ ਬਾਰੇ ਚਰਚਾ ਕੀਤੀ, ਕਿਵੇਂ ਕੌਮਾਂਤਰੀ ਪੱਧਰ ਉਤੇ ਦੇਸ਼ ਦੇ ਖਿਡਾਰੀ ਮੱਲਾਂ ਮਾਰਨ।

ਇਸ ਮੌਕੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ