ਮਨੋਰੰਜਨ

ਲਾਲ ਸਿੰਘ ਚੱਢਾ ਦੀ ਰਲੀਜ਼ਿੰਗ ਤੋ ਪਹਿਲਾਂ ਅਦਾਕਾਰ ਆਮਿਰ ਖਾਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | August 11, 2022 07:02 PM

ਅੰਮ੍ਰਿਤਸਰ - ਆਪਣੀ ਬਹੁਚਰਚਿਤ ਫਿਲਮ ਲਾਲ ਸਿੰਘ ਚੱਢਾ ਦੀ ਰਲੀਜ਼ਿੰਗ ਤੋ ਪਹਿਲਾਂ ਅਦਾਕਾਰ ਆਮਿਰ ਖਾਨ , ਅਦਾਕਾਰਾ ਮੋਨਾ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਸਵੇਰ ਸਾਰ ਹੀ ਦੋਵੇ ਕਲਾਕਾਰ ਸ੍ਰੀ ਦਰਬਾਰ ਸਾਹਿਬ ਪੁੱਜ ਗਏ ਸਨ। ਮੀਡੀਆ ਨੂੰ ਇਨਾਂ ਦੋਹਾਂ ਦੇ ਆਉਣ ਦਾ ਪਤਾ ਨਿਜੀ ਚੈਨਲ ਤੇ ਚਲਦੇ ਗੁਰੁਬਾਣੀ ਪ੍ਰਸਾਰਣ ਦੇਖ ਕੇ ਲੱਗਾ। ਜ਼ਦ ਤਕ ਮੀਡੀਆ ਕਰਮਚਾਰੀ ਸ੍ਰੀ ਦਰਬਾਰ ਸਾਹਿਬ ਪਹੁੰਚਦੇ ਦੋਵੇ ਅਦਾਕਾਰ ਵਾਪਿਸ ਜਾ ਚੁੱਕੇ ਸਨ। ਆਮਿਰ ਖਾਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੜਾਹ ਪ੍ਰਸਾਦਿ ਦੀ ਦੇਗ ਕਰਵਾਈ ਤੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥੇ ਟੇਕਿਆ। ਇਸ ਮੌਕੇ ਤੇ ਉਨਾਂ ਨਾਲ ਸਰਬਜੀਤ ਸਿੰਘ ਆਇਡੀਆ ਵੀ ਹਾਜਰ ਸਨ।

 

Have something to say? Post your comment

 

ਮਨੋਰੰਜਨ

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ਫਿਲਮ 'ਜੱਟ ਐਂਡ ਜੂਲੀਅਟ 3' 28 ਜੂਨ ਨੂੰ ਹੋਵੇਗੀ ਰਿਲੀਜ਼ 

ਪਦਮਸ਼੍ਰੀ ਪੁਰਸਕਾਰ ਮਿਲਣ 'ਤੇ ਨਿਰਮਲ ਰਿਸ਼ੀ ਦਾ ਅੱਖਰਾਂ ਨਾਲ ਸਨਮਾਨ,ਅਦਾਕਾਰਾ ਸੋਨਮ ਬਾਜਵਾ,ਐਮੀ ਵਿਰਕ ਨੂੰ ਵੀ 41 ਅੱਖਰੀ ਫੱਟੀ ਭੇਂਟ

ਪੰਜਾਬੀ ਫਿਲਮ ਸ਼ਾਇਰ ਦੇ ਅੱਜ ਸਾਰੇ ਹੀ ਸ਼ੋ ਹੋਏ ਰੱਦ

ਦਿਗਾਂਗਨਾ ਸੂਰਜਵੰਸ਼ੀ 'ਕ੍ਰਿਸ਼ਨਾ ਫਰਾਮ ਬ੍ਰਿੰਦਾਵਨਮ' ਲਈ ਤਿਆਰ

ਖਾਲਸਾ ਕਾਲਜ ਵਿਖੇ ‘ਪਰਵਾਜ਼—2024’ ਕਰਵਾਇਆ ਗਿਆ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?