ਪੰਜਾਬ

ਮੁੱਖ ਮੰਤਰੀ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੀਆਂ ਵਿਦਿਅਕ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | August 11, 2022 07:22 PM


ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸਬੰਧਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੀ ਆੜ ਵਿਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਅੱਜ ਇੱਥੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਭਵਿੱਖ ਖਰਾਬ ਕਰਨ ਲਈ ਜ਼ਿੰਮੇਵਾਰ ਵਿਦਿਅਕ ਅਦਾਰਿਆਂ ਵਿਰੁੱਧ ਕਰੜੀ ਤੋਂ ਕਰੜੀ ਕਾਰਵਾਈ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਵਿਦਿਅਕ ਸੰਸਥਾ ਵੱਲੋਂ ਇੱਕ ਵੀ ਵਿਦਿਆਰਥੀ ਦੀ ਡਿਗਰੀ ਨਾ ਰੋਕੀ ਜਾਵੇ।”
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਸ ਸਕੀਮ ਤਹਿਤ ਫੰਡਾਂ ਦੀ ਅਦਾਇਗੀ ਦਾ ਮਾਮਲਾ ਸੂਬਾ ਸਰਕਾਰ ਅਤੇ ਵਿਦਿਅਕ ਅਦਾਰਿਆਂ ਦਾ ਆਪਸੀ ਮਸਲਾ ਹੈ ਅਤੇ ਸਮਾਜ ਦੇ ਪੱਛੜੇ ਅਤੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਜਿਸ ਕਰਕੇ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਕੇ ਉਨ੍ਹਾਂ ਦਾ ਭਵਿੱਖ ਤਬਾਹ ਕਰਨ ਦਾ ਕੋਈ ਹੱਕ ਨਹੀਂ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਵਿਦਿਅਕ ਸੰਸਥਾਵਾਂ ਵੱਲੋਂ ਸ਼ਰਮਨਾਕ ਢੰਗ ਨਾਲ ਅਜਿਹਾ ਕੰਮ ਕਰਨਾ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਕੁਝ ਵਿਦਿਅਕ ਅਦਾਰਿਆਂ ਦੀ ਸੌੜੀ ਮਾਨਸਿਕਤਾ ਨੂੰ ਵੀ ਦਰਸਾਉਂਦਾ ਹੈ ਜੋ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਰਾਹ ਵਿੱਚ ਅੜਿੱਕੇ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਕੋਝੀਆਂ ਚਾਲਾਂ ਦਾ ਸਹਾਰਾ ਲੈਣ ਵਾਲੇ ਵਿਦਿਅਕ ਅਦਾਰਿਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਵਾਲਾ ਵਤੀਰਾ ਅਪਨਾਉਣ ਅਤੇ ਉਨ੍ਹਾਂ ਦੀ ਤਰੱਕੀ ਵਿੱਚ ਰੁਕਾਵਟ ਪਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਚੁੱਪ ਕਰਕੇ ਨਹੀਂ ਬੈਠੇਗੀ ਅਤੇ ਨਾ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਵਿਦਿਅਕ ਅਦਾਰਿਆਂ ਦੇ ਹੱਥੋਂ ਤੰਗ-ਪ੍ਰੇਸ਼ਾਨ ਹੋਣ ਦੇਵੇਗੀ।

 

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ