ਪੰਜਾਬ

ਛੋਟਾ ਥਾਣੇਦਾਰ 4000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕੀਤਾ ਕਾਬੂ

ਕੌਮੀ ਮਾਰਗ ਬਿਊਰੋ | August 11, 2022 07:25 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਥਾਣਾ ਸ਼ਹਿਣਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪੁਲੀਸ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜੋਗਿੰਦਰ ਸਿੰਘ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਜੋਗਿੰਦਰ ਸਿੰਘ ਨੂੰ ਜੁਗਰਾਜ ਸਿੰਘ ਵਾਸੀ ਸ਼ਹਿਣਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਕੋਲ ਸ਼ਿਕਾਇਤ ਕੀਤੀ ਸੀ ਕਿ ਕੁਝ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਹੈ ਜਿਸ ਕਰਕੇ ਉਸ ਪਾਰਟੀ ਵਿਰੁੱਧ ਕਾਰਵਾਈ ਕਰਨ ਲਈ ਉਕਤ ਮੁਲਜ਼ਮ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਹ ਇਸ ਕੰਮ ਬਦਲੇ ਉਕਤ ਏ.ਐਸ.ਆਈ. ਨੂੰ 2500 ਰੁਪਏ ਪਹਿਲਾਂ ਹੀ ਦੇ ਚੁੱਕਾ ਹੈ ਅਤੇ ਹੁਣ ਕਾਰਵਾਈ ਕਰਨ ਲਈ 4000 ਰੁਪਏ ਹੋਰ ਮੰਗ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਰੇਂਜ ਪਟਿਆਲਾ ਦੀ ਇੱਕ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 4, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ