ਨੈਸ਼ਨਲ

ਸੁਤੰਤਰਤਾ ਦਿਵਸ ਮੌਕੇ ਵਪਾਰੀਆਂ ਨੇ ਬੇਇਨਸਾਫ਼ੀ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਪ੍ਰਣ ਲਿਆ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | August 11, 2022 07:35 PM

ਨਵੀਂ ਦਿੱਲੀ -ਦਿੱਲੀ ਦੇ ਸਦਰ ਬਾਜ਼ਾਰ ਵਿਚ ਪੈਂਦੇ ਬਰਤਨ ਮਾਰਕਿਟ ਦੇ ਵਪਾਰੀਆਂ ਵਲੋਂ ਅਜ਼ਾਦੀ ਦਿਵਸ ਦੇ 75 ਸਾਲਾਂ ਨੂੰ ਸਮਰਪਿਤ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਵਪਾਰੀ ਸੰਘ ਦੀ ਤਰਫੋਂ ਰਾਜੇਸ਼ ਜੈਨ, ਰਾਜ ਕੁਮਾਰ ਗੁਪਤਾ ਨੇ ਨਿਭਾਈ। ਇਸ ਮੌਕੇ ਪਰਮਜੀਤ ਸਿੰਘ ਪੰਮਾ ਅਤੇ ਰਾਕੇਸ਼ ਯਾਦਵ ਨੇ ਵਪਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜ਼ਾਦੀ ਦਿਵਸ ਦੇ 75 ਸਾਲਾਂ ਦੇ ਮੌਕੇ 'ਤੇ ਵਪਾਰੀ ਪ੍ਰਣ ਲੈਣ, ਅਸੀਂ ਹਮੇਸ਼ਾ ਬੇਇਨਸਾਫੀ ਦੇ ਖਿਲਾਫ ਆਵਾਜ਼ ਬੁਲੰਦ ਕਰਦੇ ਰਹਾਂਗੇ, ਸਦਰ ਬਜ਼ਾਰ ਨੂੰ ਜੇਬ ਕਤਰੀਆਂ, ਪਟਾਕੇ ਚਲਾਉਣ ਵਾਲੇ, ਟ੍ਰੈਕਮੈਨ ਅਤੇ ਦਲਾਲ ਤੋ ਮੁਕਤ ਕਰਵਾਵਾਂਗੇ, ਇਸ ਲਈ ਸਾਨੂੰ ਇਕਜੁੱਟ ਹੋ ਕੇ ਕੰਮ ਕਰਨਾ ਪਵੇਗਾ। ਪਰਮਜੀਤ ਸਿੰਘ ਪੰਮਾ ਅਤੇ ਰਾਕੇਸ਼ ਯਾਦਵ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ 13 ਅਗਸਤ ਨੂੰ ਪਹਾੜੀ ਧੀਰਜ ਵਿਖੇ ਵੱਧ ਤੋਂ ਵੱਧ ਗਿਣਤੀ ਵਿਚ ਇਕੱਠੇ ਹੋ ਕੇ ਤਿਰੰਗਾ ਮਾਰਚ ਵਿਚ ਸ਼ਮੂਲੀਅਤ ਕਰਨ, ਇਹ ਮਾਰਚ ਪਹਾੜੀ ਧੀਰਜ, ਬਾਰਾ ਟੁਟੀ ਚੌਕ, ਮੇਨ ਸਦਰ ਬਾਜ਼ਾਰ, ਕੁਤੁਬ ਰੋਡ ਚੌਕ, ਤੇਲੀਵਾੜਾ ਹੁੰਦਾ ਹੋਇਆ 12 ਵਜੇ ਬਾਰਾਂ ਟੁਟੀ ਚੌਕ ਵਿਖੇ ਸਮਾਪਤ ਹੋਵੇਗੀ।
ਇਸ ਮੌਕੇ ਰਾਜੇਸ਼ ਜੈਨ, ਰਾਜ ਕੁਮਾਰ ਗੁਪਤਾ, ਲੋਕੇਸ਼ ਭਾਟੀਆ, ਅਜੇ ਜੈਨ, ਸ਼ਕੀਲ ਅਹਿਮਦ, ਅਜੇ ਗੋਇਲ, ਸਤੀਸ਼ ਕੁਮਾਰ, ਗੁਰਮੀਤ ਸਿੰਘ, ਉਜ਼ਰ ਅਹਿਮਦ, ਸਤੀਸ਼ ਕੁਮਾਰ ਆਦਿ ਹਾਜ਼ਰ ਸਨ ।

 

Have something to say? Post your comment

 

ਨੈਸ਼ਨਲ

ਸੁਖਵਿੰਦਰ ਸਿੰਘ ਫ਼ੌਜੀ ਦੀ ਮੌਤ ਸੱਕੀ, ਨਿਰਪੱਖਤਾ ਨਾਲ ਕੀਤੀ ਜਾਏ ਜਾਂਚ : ਮਾਨ

ਕਿਸਾਨੀ ਅੰਦੋਲਨ ਅਤੇ ਸਿਧਾਤਾਂ ਨੂੰ ਲੈ ਕੇ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ: ਬੀਬੀ ਰਣਜੀਤ ਕੌਰ

ਦਿੱਲੀ ਵਿਧਾਨ ਸਭਾ ਸੋਮਵਾਰ ਤੱਕ ਮੁਲਤਵੀ

ਕਾਂਗਰਸ ਦੀ ਸੁਪ੍ਰਿਆ ਸ਼੍ਰੀਨਾਤੇ ਅਤੇ ਭਾਜਪਾ ਦੇ ਦਿਲੀਪ ਘੋਸ਼ ਨੂੰ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਚੋਣ ਕਮਿਸ਼ਨ ਦਾ ਨੋਟਿਸ

ਆਪ ਨੂੰ ਵੱਡਾ ਸਿਆਸੀ ਝਟਕਾ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ 'ਚ ਹੋ ਗਏ ਸ਼ਾਮਲ

ਦੇਸ਼ ਵਿਦੇਸ਼ ਅੰਦਰ ਸਿੱਖਾਂ ਦੀ ਜਾਨ ਨੂੰ ਖਤਰਾ ਦੇਖਦਿਆਂ ਚੋਣਾਂ ਦੌਰਾਨ ਸਿੱਖ ਉਮੀਦਵਾਰ ਨੂੰ ਹਥਿਆਰ ਰੱਖਣ ਦੀ ਦਿੱਤੀ ਜਾਵੇ ਛੋਟ : ਮਾਨ

ਆਪ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਸੁਰੱਖਿਆ ਦਿੱਤੀ ਵਧਾ

ਓੲਸਿਸ ਅਕੈਡਮੀ ਯੂਕੇ ਵੱਲੋਂ ਸਿੱਖਾਂ ਨੂੰ ਤਾਲਿਬਾਨ ਜਾਂ ਕੁ ਕਲੈਕਸ ਕਲੇਨ ਨਾਲ ਤੁਲਨਾ ਕਰਨਾ ਬਦਨਾਮ ਕਰਨ ਦੀ ਡੂੰਘੀ ਸਾਜਿਸ : ਮਾਨ

'ਆਪ' ਵੱਲੋਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ

ਵਾਇਨਾਡ ਲੋਕ ਸਭਾ ਹਲਕੇ ਤੋਂ ਰਾਹੁਲ ਗਾਂਧੀ ਨੂੰ ਸਖ਼ਤ ਟੱਕਰ ਦੇਣ ਲਈ ਭਾਜਪਾ ਵੱਲੋਂ ਕੇ. ਸੁਰੇਂਦਰਨ ਦਾ ਐਲਾਨ