ਨੈਸ਼ਨਲ

ਦਿੱਲੀ ਦੀਆਂ ਜਨਤਕ ਥਾਵਾਂ ਉੱਪਰ ਜੇ ਤੁਸੀਂ ਮਾਸਕ ਨਹੀਂ ਪਾਇਆ ਤਾਂ ਲੱਗੂ ਜੁਰਮਾਨਾ 500 ਰੁਪਏ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | August 11, 2022 09:12 PM
 
 
ਨਵੀਂ ਦਿੱਲੀ- ਦੇਸ਼ ਦੀ ਕੋਮੀ ਰਾਜ਼ਧਾਨੀ ਦਿੱਲੀ `ਚ ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਸੂਬੇ `ਚ ਜਨਤਕ
ਥਾਵਾਂ `ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ।ਹੁਣ ਜਨਤਕ ਥਾਵਾਂ `ਤੇ ਮਾਸਕ ਨਾ ਪਾਉਣ `ਤੇ 500 ਰੁਪਏ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।ਪ੍ਰਾਈਵੇਟ ਕਾਰ `ਚ ਸਫਰ ਕਰਨ `ਤੇ ਇਹ ਨਿਯਮ ਲਾਗੂ ਨਹੀਂ ਹੋਵੇਗਾ।ਅੱਜ ਦਿੱਲੀ `ਚ ਕੋਰੋਨਾ ਸੰਕਰਮਣ ਦੇ 2, 146 ਮਾਮਲੇ
ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਨਫੈਕਸ਼ਨ ਕਾਰਨ ਅੱਠ ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ।ਰਾਜਧਾਨੀ ਵਿੱਚ ਸੰਕਰਮਣ ਦੀ ਦਰ 17.83 ਹੋ ਗਈ ਹੈ। ਇਸ ਦੇ ਨਾਲ ਹੀ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 8205 ਹੋ ਗਈ ਹੈ।ਦਿੱਲੀ ਦੇ ਲੋਕ ਨਾਇਕ ਹਸਪਤਾਲ ਦੇ
ਮੈਡੀਕਲ ਡਾਇਰੈਕਟਰ ਡਾ. ਸੁਰੇਸ਼ ਕੁਮਾਰ ਨੇ ਕਿਹਾ ਕਿ ਓਮੀਕਰੋਨ ਦਾ ਨਵਾਂ ਸਬ-ਵੇਰੀਐਂਟ ਤੇਜ਼ੀ ਨਾਲ ਲੋਕਾਂ ਨੂੰ ਸੰਕਰਮਿਤ ਕਰਦਾ ਹੈ।ਇਹ ਉਪ ਰੂਪ ਉਨ੍ਹਾਂ ਲੋਕਾਂ ਨੂੰ ਵੀ ਸੰਕਰਮਿਤ ਕਰ ਸਕਦਾ ਹੈ ਜਿਨ੍ਹਾਂ ਨੇ ਕੋਰੋਨਾ ਵੈਕਸੀਨ ਪ੍ਰਾਪਤ ਕੀਤੀ ਹੈ।ਹਾਲਾਂਕਿ ਇਸ
ਮਾਮਲੇ `ਚ ਅਜੇ ਹੋਰ ਜਾਣਕਾਰੀ ਦੀ ਉਡੀਕ ਹੈ।ਡਾ. ਸੁਰੇਸ਼ ਨੇ ਕਿਹਾ ਕਿ ਕੋਰੋਨਾ ਦੇ ਮਾਮਲਿਆਂ `ਚ ਕਮੀ ਦੇ ਨਾਲ, ਲੋਕਾਂ ਨੇ ਕੋਵਿਡ ਪ੍ਰੋਟੋਕੋਲ ਦਾ ਪਾਲਣ ਕਰਨਾ ਘੱਟ ਕੀਤਾ ਹੈ।ਅਜਿਹਾ ਨਹੀਂ ਹੋਣਾ ਚਾਹੀਦਾ।ਉਨ੍ਹਾਂ ਨੇ ਕਿਹਾ ਕਿ ਕੇਸ ਵੱਧ ਰਹੇ ਹਨ, ਪਰ ਉਨ੍ਹਾਂ
`ਚ ਘੱਟ ਗੰਭੀਰ ਲੱਛਣ ਹਨ।ਸ਼ੂਗਰ, ਦਿਲ, ਟੀ.ਬੀ ਵਰਗੀਆਂ ਗੰਭੀਰ ਬਿਮਾਰੀਆਂ ਵਾਲੇ ਲੋਕਾਂ ਨੂੰ ਬਹੁਤ ਖਤਰਾ ਝੱਲਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਅਜੇ ਖਤਮ ਨਹੀਂ ਹੋਇਆ ਹੈ, ਜੋ ਲੋਕ ਤਿੰਨ ਮਹੀਨੇ ਪਹਿਲਾਂ ਸੰਕਰਮਿਤ ਹੋਏ ਸਨ, ਉਹ ਕੋਵਿਡ
ਪਾਜ਼ੀਟਿਵ ਹੋਣ ਲਈ ਵਾਪਸ ਆ ਰਹੇ ਹਨ।ਅੱਜ ਦਿੱਲੀ ਵਿੱਚ ਕੋਰੋਨਾ ਸੰਕਰਮਣ ਦੇ 2, 146 ਮਾਮਲੇ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਇਨਫੈਕਸ਼ਨ ਕਾਰਨ ਅੱਠ ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ।ਰਾਜਧਾਨੀ ਵਿੱਚ ਸੰਕਰਮਣ ਦੀ ਦਰ 17.83 ਹੋ ਗਈ ਹੈ। ਇਸ ਦੇ ਨਾਲ ਹੀ ਸਰਗਰਮ ਮਰੀਜ਼ਾਂ ਦੀ ਗਿਣਤੀ ਵਧ ਕੇ 8205 ਹੋ ਗਈ ਹੈ।

Have something to say? Post your comment

 

ਨੈਸ਼ਨਲ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ

ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਨਿਖੇਧੀ : ਕਰਤਾਰ ਸਿੰਘ ਚਾਵਲਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ